ਮਿਸ ਯੂਨੀਵਰਸ ਹਰਨਾਜ਼ ਕੌਰ ਸੰਧੂ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ : ਮਿਸ ਯੂਨੀਵਰਸ ਹਰਨਾਜ਼ ਕੌਰ ਸੰਧੂ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਜਿਥੇ ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਉਥੇ ਹੀ ਰਸਭਿੰਨੀ ਬਾਣੀ ਦਾ ਆਨੰਦ ਮਾਣਿਆ। ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਪਹੁੰਚਣ ਉਤੇ ਸ੍ਰੀ ਦਰਬਾਰ ਸਾਹਿਬ ਦੇ ਇਨਫਾਰਮੇਸ਼ਨ ਵਿਭਾਗ ਦੇ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਸਿਰੋਪਾਓ ਪਾ ਸਨਮਾਨਿਤ ਕੀਤਾ ਗਿਆ। ਇਸ ਤੋਂ ਬਾਅਦ ਉਹ ਮੀਡੀਆ ਦੇ ਰੂਬਰੂ ਹੋਏ। ਇਸ ਮੌਕੇ ਗੱਲਬਾਤ ਕਰਦਿਆਂ ਮਿਸ ਯੂਨੀਵਰਸ ਹਰਨਾਜ਼ ਕੌਰ ਸੰਧੂ ਨੇ ਕਿਹਾ ਕਿ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਮਨ ਨੂੰ ਅਲੌਕਿਕ ਸ਼ਾਂਤੀ ਦਾ ਅਹਿਸਾਸ ਹੋਇਆ ਹੈ ਅਤੇ ਇਸ ਵਿਸ਼ਵ ਪੱਧਰੀ ਸਨਮਾਨ ਕਾਰਨ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਪਹੁੰਚੇ ਹਾਂ ਕਿਉਂਕਿ ਵਾਹਿਗੁਰੂ ਦੀ ਕਿਰਪਾ ਨਾਲ ਹੀ ਅੱਜ ਇਸ ਮੁਕਾਮ ਨੂੰ ਹਾਸਿਲ ਕੀਤਾ ਹੈ। ਫਿਲਹਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਪਾਜ਼ੇਟਿਵ ਐਨਰਜੀ ਲੈ ਵਾਪਸ ਨਿਊਯਾਰਕ ਜਾ ਰਹੀ ਹੈ ਤੇ ਮੇਰਾ ਸਿਆਸਤ ਵਿੱਚ ਆਉਣ ਦਾ ਕੋਈ ਇਰਾਦਾ ਨਹੀਂ ਹੈ। ਫਿਲਹਲ ਮਿਸ ਯੂਨੀਵਰਸ ਬਣੇ ਤਿੰਨ ਮਹੀਨੇ ਹੋਏ ਬਾਲੀਵੁੱਡ ਦਾ ਸਫਰ ਅਜੇ ਦੂਰ ਹੈ। ਜ਼ਿਕਰਯੋਗ ਹੈ ਕਿ ਹਰਨਾਜ਼ ਕੌਰ ਸੰਧੂ ਦੇ ਸ੍ਰੀ ਦਰਬਾਰ ਸਾਹਿਬ ਪੁੱਜਣ ਦੀ ਸੂਚਨਾ ਮਿਲਦੇ ਹੀ ਵੱਡੀ ਗਿਣਤੀ ਵਿੱਚ ਮੀਡੀਆ ਕਰਮੀ ਪੁੱਜੇ ਹੋਏ ਸਨ ਅਤੇ ਕਾਫੀ ਦੇਰ ਤ੍ਰੱਕ ਹਰਨਾਜ਼ ਕੌਰ ਸੰਧੂ ਦੀ ਉਡੀਕ ਕਰਦੇ ਰਹੇ। ਇਹ ਵੀ ਪੜ੍ਹੋ : ਮੁੜ ਭਖਿਆ ਚੰਡੀਗੜ੍ਹ ਦਾ ਵਿਵਾਦ, CM ਮਨੋਹਰ ਲਾਲ ਖੱਟਰ ਦਾ ਵੱਡਾ ਬਿਆਨ ਆਇਆ ਸਾਹਮਣੇ