ਅੰਮ੍ਰਿਤਸਰ 'ਚ ਨਵਜੋਤ ਸਿੰਧੂ ਦੀ ਗੁੰਮਸ਼ੁਦਗੀ ਦੇ ਲੱਗੇ ਪੋਸਟਰ, ਲੱਭਣ ਵਾਲੇ ਨੂੰ ਮਿਲੇਗਾ 50 ਹਜ਼ਾਰ ਦਾ ਇਨਾਮ
ਅੰਮ੍ਰਿਤਸਰ : ਅੰਮ੍ਰਿਤਸਰ ਪੂਰਬੀ ਤੋਂ ਕਾਂਗਰਸ ਦੇ ਵਿਧਾਇਕ ਨਵਜੋਤ ਸਿੰਘ ਸਿੱਧੂ ਦੇ ਵਿਧਾਨ ਸਭਾ ਹਲਕੇ 'ਚ ਗੁੰਮਸ਼ੁਦਗੀ ਦੇ ਪੋਸਟਰ ਲਾਏ ਗਏ ਹਨ ਤੇ ਲੱਭਣ ਵਾਲੇ ਨੂੰ 50 ਹਜ਼ਾਰ ਦਾ ਇਨਾਮ ਦੇਣ ਦਾ ਵੀ ਐਲਾਨ ਕੀਤਾ ਹੈ। ਇਹ ਪੋਸਟਰ ਐਨਜੀਓ ਵੱਲੋਂ ਲਾਏ ਗਏ ਹਨ। [caption id="attachment_502593" align="aligncenter" width="300"] ਅੰਮ੍ਰਿਤਸਰ 'ਚ ਨਵਜੋਤ ਸਿੰਧੂ ਦੀਗੁੰਮਸ਼ੁਦਗੀ ਦੇ ਲੱਗੇ ਪੋਸਟਰ, ਲੱਭਣ ਵਾਲੇ ਨੂੰ ਮਿਲੇਗਾ 50 ਹਜ਼ਾਰ ਦਾ ਇਨਾਮ[/caption] ਪੜ੍ਹੋ ਹੋਰ ਖ਼ਬਰਾਂ : ਦਿੱਲੀ 'ਚ ਲੌਕਡਾਊਨ ਕਾਰਨ ਗਰੀਬਾਂ ਦੀ ਮਾੜੀ ਹਾਲਤ , ਰੋਟੀ ਲਈ ਕਿਡਨੀ ਵੇਚਣ ਨੂੰ ਤਿਆਰ ਐਨਜੀਓ ਦੇ ਲੋਕਾਂ ਮੁਤਾਬਕ ਨਵਜੋਤ ਸਿੰਘ ਸਿੱਧੂ ਕੁਰਸੀ ਦੀ ਲੜਾਈ ਲਈ ਇਹ ਭੁੱਲ ਗਏ ਕਿ ਉਹ ਇਕ ਵਿਧਾਇਕ ਵੀ ਹਨ। ਚੋਣਾਂ ਤੋਂ ਪਹਿਲਾਂ ਉਨ੍ਹਾਂ ਨੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ ਪਰ ਅੱਜ ਲੋਕ ਵਿਕਾਸ ਲਈ ਤਰਸ ਰਹੇ ਹਨ ਅਤੇ ਲੋਕ ਉਨ੍ਹਾਂ ਦੀ ਭਾਲ ਕਰ ਰਹੇ ਹਨ। [caption id="attachment_502599" align="aligncenter" width="300"] ਅੰਮ੍ਰਿਤਸਰ 'ਚ ਨਵਜੋਤ ਸਿੰਧੂ ਦੀਗੁੰਮਸ਼ੁਦਗੀ ਦੇ ਲੱਗੇ ਪੋਸਟਰ, ਲੱਭਣ ਵਾਲੇ ਨੂੰ ਮਿਲੇਗਾ 50 ਹਜ਼ਾਰ ਦਾ ਇਨਾਮ[/caption] ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੰਧੂਲੰਬੇ ਸਮੇਂ ਤੋਂ ਆਪਣੇ ਹਲਕੇ ਵਿਚ ਨਹੀਂ ਆਏ। ਇਸ ਲਈ ਉਨ੍ਹਾਂ ਦੇ ਗੁੰਮਸ਼ੁਦਗੀ ਦੇ ਪੋਸਟਰ ਲਾਏ ਗਏ ਹਨ। ਇਹ ਵੀ ਲਿਖਿਆ ਗਿਆ ਕਿ ਜੋ ਉਨ੍ਹਾਂ ਨੂੰ ਲੱਭ ਕੇ ਆਪਣੇ ਏਰੀਏ 'ਚ ਲਿਆਵੇਗਾ ਉਸ ਨੂੰ 50,000 ਦਾ ਇਨਾਮ ਦਿੱਤਾ ਜਾਵੇਗਾ। [caption id="attachment_502592" align="aligncenter" width="300"] ਅੰਮ੍ਰਿਤਸਰ 'ਚ ਨਵਜੋਤ ਸਿੰਧੂ ਦੀਗੁੰਮਸ਼ੁਦਗੀ ਦੇ ਲੱਗੇ ਪੋਸਟਰ, ਲੱਭਣ ਵਾਲੇ ਨੂੰ ਮਿਲੇਗਾ 50 ਹਜ਼ਾਰ ਦਾ ਇਨਾਮ[/caption] ਦੱਸਣਯੋਗ ਹੈ ਕਿ ਇਹ ਪੋਸਟਰ ਜੌੜਾ ਫਾਟਕ ਨੇੜੇ ਸਥਿਤ ਰਸੂਲਪੁਰ ਕਲਰ 'ਚ ਸ਼ਹੀਦ ਬਾਬਾ ਦੀਪ ਸਿੰਘ ਜੀ ਸੇਵਾ ਸੁਸਾਇਟੀ ਦੇ ਪ੍ਰਧਾਨ ਅਨਿਲ ਵਸ਼ਿਸ਼ਟ ਨੇ ਲਗਾਏ ਹਨ। ਉਨ੍ਹਾਂ ਨੇ ਕਿਹਾ ਕਿ ਨਵਜੋਤ ਸਿੱਧੂ ਵਿਧਾਨ ਸਭਾ ਹਲਕੇ 'ਚ ਕਦੇ ਨਹੀਂ ਆਉਂਦੇ, ਜਿਸ ਕਰਕੇ ਲੋਕ ਉਨ੍ਹਾਂ ਨੂੰ ਲੱਭ ਰਹੇ ਹਨ। [caption id="attachment_502594" align="aligncenter" width="194"] ਅੰਮ੍ਰਿਤਸਰ 'ਚ ਨਵਜੋਤ ਸਿੰਧੂ ਦੀ ਗੁੰਮਸ਼ੁਦਗੀ ਦੇ ਲੱਗੇ ਪੋਸਟਰ, ਲੱਭਣ ਵਾਲੇ ਨੂੰ ਮਿਲੇਗਾ 50 ਹਜ਼ਾਰ ਦਾ ਇਨਾਮ[/caption] ਪੜ੍ਹੋ ਹੋਰ ਖ਼ਬਰਾਂ : ਹੁਣ ਸ਼ਰਾਬ ਦੀ ਹੋਮ ਡਿਲੀਵਰੀ ਸ਼ੁਰੂ , Mobile App ਰਾਹੀਂ ਕਰ ਸਕੋਗੇ ਆਨਲਾਈਨ ਆਰਡਰ ਦੱਸ ਦੇਈਏ ਕਿ ਰਸੂਲਪੁਰ ਕਲਰ ਉਹ ਇਲਾਕਾ ਹੈ ,ਜਿਸ ਨੂੰ ਜੌੜਾ ਫਾਟਕ ਰੇਲ ਹਾਦਸੇ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਗੋਦ ਲੈਣ ਦੀ ਗੱਲ ਆਖੀ ਸੀ। ਇਸ ਹਲਕੇ ਨਾਲ ਸੰਬੰਧਤ ਲੋਕ ਦੁਸਹਿਰੇ ਵਾਲੇ ਦਿਨ ਵਾਪਰੇ ਰੇਲ ਹਾਦਸੇ 'ਚ ਮਾਰੇ ਗਏ ਸਨ। ਉਨ੍ਹਾਂ ਦੇ ਬੱਚਿਆਂ ਦੀ ਮਦਦ ਕਰਨ ਦਾ ਵਾਅਦਾ ਕੀਤਾ ਸੀ ਪਰ ਸਿੱਧੂ ਨੇ ਇਨ੍ਹਾਂ ਪਰਿਵਾਰਾਂ ਦੀ ਕਦੀ ਕੋਈ ਮਦਦ ਨਹੀਂ ਕੀਤੀ -PTCNews