Mon, Jan 13, 2025
Whatsapp

ਵਿਧਾਇਕ ਅਭੈ ਸਿੰਘ ਚੌਟਾਲਾ ਨੇ ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਦਾ ਕੀਤਾ ਦਾਅਵਾ

Reported by:  PTC News Desk  Edited by:  Pardeep Singh -- January 18th 2022 03:28 PM
ਵਿਧਾਇਕ ਅਭੈ ਸਿੰਘ ਚੌਟਾਲਾ ਨੇ ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਦਾ ਕੀਤਾ ਦਾਅਵਾ

ਵਿਧਾਇਕ ਅਭੈ ਸਿੰਘ ਚੌਟਾਲਾ ਨੇ ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਦਾ ਕੀਤਾ ਦਾਅਵਾ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਸਿਆਸਤ ਗਰਮਾਈ ਹੋਈ ਹੈ। ਇਸ ਦੌਰਾਨ ਇਨੈਲੋ ਦੇ ਵਿਧਾਇਕ ਅਭੈ ਸਿੰਘ ਚੌਟਾਲਾ ਨੇ ਪੰਜਾਬ ਵਿੱਚ ਸ੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਦਾ ਦਾਅਵਾ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਾਬਕਾ ਸੀਐਮ ਸਰਦਾਰ ਪਰਕਾਸ਼ ਸਿੰਘ ਬਾਦਲ ਹੀ ਕਿਸਾਨਾਂ ਦਾ ਸੱਚਾ ਹਿਤੈਸ਼ੀ ਹੈ। ਅਭੈ ਸਿੰਘ ਚੌਟਾਲਾ ਨੇ ਦਾਅਵਾ ਕੀਤਾ ਹੈ ਪੰਜਾਬ ਵਿੱਚ ਕਿਸਾਨੀ ਲਈ ਸਿਰਫ਼ ਸ਼੍ਰੋਮਣੀ ਅਕਾਲੀ ਦਲ ਹੀ ਉਪਰਾਲੇ ਕਰ ਸਕਦਾ ਹੈ।   ਚੌਟਾਲਾ ਦਾ ਕਹਿਣਾ ਹੈ ਕਿ ਸਾਡਾ ਸ਼੍ਰੋਮਣੀ ਅਕਾਲੀ ਦਲ ਨਾਲ ਕੋਈ ਰਾਜਨੀਤਿਕ ਸੰਬੰਧ ਨਹੀਂ ਹੈ ਪਰ ਸਾਡਾ ਪਰਿਵਾਰਿਕ ਸੰਬੰਧ ਹੈ। ਉਨ੍ਹਾਂ ਨੇ ਕਿਹਾ ਹੈ ਕਿ ਬਾਦਲ ਪਰਿਵਾਰ ਨੇ ਪੰਜਾਬ ਲਈ ਵੱਡੀਆਂ ਵੱਡੀਆਂ ਯੋਜਨਾਵਾਂ ਲੈ ਕੇ ਆਏ ਹਨ ਅਤੇ ਪੰਜਾਬ ਦਾ ਵਿਕਾਸ ਕੀਤਾ ਹੈ ਅਤੇ ਆਉਣ ਵਾਲੀ ਸਰਕਾਰ ਵਿੱਚ ਪੰਜਾਬ ਦਾ ਹੋਰ ਵਿਕਾਸ ਕਰਨਗੇ। ਵਿਧਾਇਕ ਅਭੈ ਸਿੰਘ ਚੌਟਾਲਾ ਦਾ ਕਹਿਣਾ ਹੈ ਕਿ ਜਦੋਂ ਆਪਣੇ ਆਪਣੇ ਸੂਬੇ ਦੇ ਹਿੱਤਾਂ ਦੀ ਗੱਲ ਆਉਂਦੀ ਹੈ ਉਦੋਂ ਅਕਾਲੀ ਦਲ ਅਤੇ ਇਨੈਲੋ ਨੇ ਆਪਣੇ ਆਪਣੇ ਸੂਬੇ ਲਈ ਲੜਾਈ ਲੜੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇਨੈਲੋ ਦੇ ਵਰਕਰ ਇਸ ਵਾਰ ਸ਼੍ਰੋਮਣੀ ਅਕਾਲੀ ਦੀ ਮਦਦ ਕਰਨਗੇ।ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਆਪਣੇ ਵਰਕਰਾਂ ਦੀ ਡਿਊਟੀ ਲਗਾ ਦਿੱਤੀ ਹੈ। ਅਭੈ ਸਿੰਘ ਚੌਟਾਲਾ ਨੇ ਪੰਜਾਬ ਕਾਂਗਰਸ ਉੱਤੇ ਤੰਜ ਕੱਸਦੇ ਹੋਏ ਕਿਹਾ ਹੈ ਕਿ ਪੰਜਾਬ ਵਿੱਚ ਕਾਂਗਰਸ ਦਾ ਬਹੁਤ ਬੁਰਾ ਹਾਲ ਹੈ। ਉਨ੍ਹਾਂ ਨੇ ਕਿਹਾ ਹੈ ਪੰਜਾਬ ਵਿਧਾਨ ਸਭਾ 2022 ਵਿੱਚ  ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ।   ਇਹ ਵੀ ਪੜ੍ਹੋ:ਕੇਜਰੀਵਾਲ ਦੀ ਵੱਡੀ ਟਿੱਪਣੀ, ਸਿੱਧੂ ਨੂੰ ਵੀ ਦੱਸਿਆ 'ਆਪ' ਤੋਂ CM ਦੀ ਪਸੰਦ -PTC News


Top News view more...

Latest News view more...

PTC NETWORK