ਵਿਧਾਇਕ ਅਮੋਲਕ ਸਿੰਘ ਦੀ ਝੰਡੇ ਦੀ ਰਸਮ ਮੌਕੇ ਨਹੀਂ ਖੁੱਲ੍ਹਿਆ ਤਿਰੰਗਾ, ਜੱਦੋ-ਜਹਿਦ ਕਰਦੇ ਆਏ ਨਜ਼ਰ
ਜੈਤੋ : ਵਿਧਾਨ ਸਭਾ ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮੋਲਕ ਸਿੰਘ ਆਜ਼ਾਦੀ ਦਿਹਾੜੇ ਮੌਕੇ ਝੰਡੇ ਦੀ ਰਸਮ ਅਦਾ ਕਰਨ ਵੇਲੇ ਕਾਫੀ ਜੱਦੋ-ਜਹਿਦ ਕਰਦੇ ਨਜ਼ਰ ਆਏ। ਅਸਲ ਵਿੱਚ ਸਵੇਰੇ ਵੇਲੇ ਵਿਧਾਇਕ ਅਮੋਲਕ ਸਿੰਘ ਆਪਣੇ ਦਫਤਰ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਸਮੇਤ ਆਜ਼ਾਦੀ ਦਿਹਾੜੇ ਉਤੇ ਝੰਡੇ ਦੀ ਰਸਮ ਅਦਾ ਕਰਨ ਲਈ ਪੁੱਜੇ ਹੋਏ ਸਨ। ਦਫਤਰ ਦੇ ਬਾਹਰ ਜਦੋਂ ਝੰਡਾ ਲਹਿਰਾਉਣ ਲੱਗੇ ਤਾਂ ਤਿਰੰਗਾ ਨਹੀਂ ਖੁੱਲ੍ਹਿਆ ਅਤੇ ਤਿਰੰਗਾ ਹੇਠਾਂ ਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਵਰਕਰ ਕੌਮੀ ਝੰਡੇ ਨਾਲ ਜੂਝਦੇ ਹੋਏ ਨਜ਼ਰ ਆਏ। ਆਮ ਆਦਮੀ ਪਾਰਟੀ ਦੇ ਵਰਕਰ ਤਿਰੰਗੇ ਨੂੰ ਕਾਫੀ ਸਮਾਂ ਲਹਿਰਾਉਣ ਦੀ ਕੋਸ਼ਿਸ਼ ਕਰਦੇ ਰਹੇ। ਇਸ ਮਗਰੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮੋਲਕ ਸਿੰਘ ਤੇ ਵਰਕਰਾਂ ਨੇ ਜਿਉਂ-ਤਿਉਂ ਕਰ ਕੇ ਝੰਡੇ ਦੀ ਰਸਮ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਅਮੋਲਕ ਸਿੰਘ ਨੇ ਕਿਹਾ ਕਿ ਅੱਜ 75 ਮੁਹੱਲਾ ਕਲੀਨਿਕ ਲੋਕਾਂ ਦੇ ਹਵਾਲੇ ਕੀਤੇ ਜਾਣਗੇ। ਇਸ ਤੋਂ ਇਲਾਵਾ ਉਨ੍ਹਾਂ ਨੇ ਏਕਤਾ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼ ਦਿੱਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਆਮ ਆਦਮੀ ਪਾਰਟੀ ਵਰਕਰਾਂ ਦਾ ਕਹਿਣਾ ਸੀ ਕਿ ਅਸੀਂ ਸਾਰੇ ਸ਼ਹੀਦਾਂ ਵੱਲੋਂ ਦਿੱਤੀਆਂ ਗਈਆਂ ਕੁਰਬਾਨੀਆਂ ਸਦਕਾ ਹੀ ਆਜ਼ਾਦੀ ਆਨੰਦ ਮਾਣ ਰਹੇ ਹਾਂ। ਇਸ ਲਈ ਸਾਨੂੰ ਸ਼ਹੀਦਾਂ ਦੇ ਦਰਸਾਏ ਮਾਰਗ ਉਤੇ ਚੱਲਣਾ ਚਾਹੀਦਾ ਹੈ। ਇਹ ਵੀ ਪੜ੍ਹੋ : ਸ਼ਹੀਦ ਭਗਤ ਸਿੰਘ ਤੇ ਬਾਬਾ ਸਾਹਿਬ ਨਹੀਂ ਮੁੱਖ ਮੰਤਰੀ ਦੀ ਲੱਗੀ ਮੁਹੱਲਾ ਕਲੀਨਿਕ 'ਚ ਫੋਟੋ, 4 ਮਹੀਨੇ 'ਚ ਮੁਕਰੀ ਸਰਕਾਰ