ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਗੜ੍ਹਸ਼ੰਕਰ-ਸ਼੍ਰੀ ਅਨੰਦਪੁਰ ਸਾਹਿਬ ਸੜਕ ਬਣਾਉਣ ਦਾ ਕੰਮ ਸ਼ੁਰੂ
ਗੜ੍ਹਸ਼ੰਕਰ : ਪਿਛਲੇ ਕਾਫੀ ਸਾਲਾਂ ਤੋਂ ਗੜ੍ਹਸ਼ੰਕਰ ਤੋਂ ਸ਼੍ਰੀ ਅਨੰਦਪੁਰ ਸਾਹਿਬ ਨੂੰ ਜਾਣ ਵਾਲੀ ਸੜਕ ਦੀ ਖਸਤਾ ਹਾਲਤ ਕਾਰਨ ਜਿਥੇ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉਥੇ ਹੀ ਸੜਕ ਵਿਚ ਡੂੰਘੇ ਟੋਏ ਹੋਣ ਕਾਰਨ ਰੋਜ਼ਾਨਾ ਹਾਦਸੇ ਵਾਪਰ ਰਹੇ ਸਨ ਪਰ ਕਿਸੇ ਨੇ ਵੀ ਇਸ ਸੜਕ ਦੀ ਸਾਰ ਨਹੀਂ ਲਈ ਇਹ ਸ਼ਬਦ ਆਮ ਆਦਮੀ ਪਾਰਟੀ ਦੇ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਉਕਤ ਸੜਕ ਨੂੰ ਬਣਾਉਣ ਦਾ ਕੰਮ ਸ਼ੁਰੂ ਕਰਵਾਉਣ ਸਮੇਂ ਕਹੇ। ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਵਿਧਾਇਕ ਰੌੜੀ ਨੇ ਦੱਸਿਆ ਕਿ ਕਰੀਬ 31 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ 28.40 ਕਿਲੋਮੀਟਰ ਲੰਮੀ ਇਸ ਸੜਕ ਦਾ ਪਿਛਲੇ ਸਮੇਂ ਵਿੱਚ ਕੇਂਦਰੀ ਮੰਤਰੀ ਤੇ ਐਮ.ਪੀਜ਼ ਸਮੇਤ ਕਈ ਮੋਹਤਬਰਾਂ ਵੱਲੋਂ ਨੀਂਹ ਪੱਥਰ ਰੱਖਿਆ ਗਿਆ ਪਰ ਕਿਸੇ ਨੇ ਵੀ ਇਸ ਸੜਕ ਨੂੰ ਬਣਵਾਉਣ ਵਿੱਚ ਦਿਲਚਸਪੀ ਨਹੀਂ ਦਿਖਾਈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖਾਲਸੇ ਦੀ ਜਨਮ ਭੂਮੀ ਸ਼੍ਰੀ ਅਨੰਦਪੁਰ ਸਾਹਿਬ ਤੇ ਮਾਤਾ ਨੈਣਾਂ ਦੇਵੀ ਸਮੇਤ ਹੋਰ ਧਾਰਮਿਕ ਸਥਾਨਾਂ ਨੂੰ ਜਾਂਦੀ ਇਸ ਸੜਕ ਨੂੰ ਪਹਿਲ ਦੇ ਆਧਾਰ ਉਤੇ ਸ਼ੁਰੂ ਕਰਵਾ ਕੇ ਇਲਾਕੇ ਦੇ ਲੋਕਾਂ ਨੂੰ ਰਾਹਤ ਪ੍ਰਦਾਨ ਕੀਤੀ ਹੈ। ਇਸ ਦੌਰਾਨ ਸੰਬੋਧਨ ਕਰਦੇ ਹੋਏ ਵਿਧਾਇਕ ਰੌੜੀ ਨੇ ਕਿਹਾ ਕਿ ਸੂਬੇ ਵਿੱਚ ਵਿਕਾਸ ਦੀ ਕੋਈ ਕਮੀ ਨਹੀਂ ਛੱਡੀ ਜਾਵੇਗੀ। ਇਲਾਕੇ ਵਿੱਚ ਵਿਕਾਸ ਕਾਰਜ ਸ਼ੁਰੂ ਕਰਵਾ ਦਿੱਤੇ ਗਏ ਹਨ। ਲੋਕਾਂ ਦੀਆਂ ਮੁਸ਼ਕਲਾਂ ਹੱਲ ਪਹਿਲ ਦੇ ਆਧਾਰ ਉਤੇ ਹੋਵੇਗਾ। ਇਹ ਵੀ ਪੜ੍ਹੋ : ਏਡੀਜੀਪੀ ਟ੍ਰੈਫਿਕ ਏ.ਐਸ ਰਾਏ ਨੇ ਹੈਡ ਕਾਂਸਟੇਬਲ ਗੁਰਪ੍ਰੀਤ ਸਿੰਘ ਨੂੰ ਕੀਤਾ ਸਨਮਾਨਿਤ