ਪੇਪਰ ਆਰਟਿਸਟ ਗੁਰਪ੍ਰੀਤ ਸਿੰਘ ਨੇ ਬਣਾਇਆ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਮਾਡਲ
ਅੰਮ੍ਰਿਤਸਰ: 6 ਜੂਨ 1984 ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਮਾਡਲ ਅੱਜ ਅੰਮ੍ਰਿਤਸਰ ਦੇ ਮਸ਼ਹੂਰ ਪੇਪਰ ਆਰਟਿਸਟ ਗੁਰਪ੍ਰੀਤ ਵੱਲੋ ਬਣਾਇਆ ਗਿਆ। ਉਨ੍ਹਾਂ ਨੇ ਇਹ ਮਾਡਲ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਕੀਤਾ। ਇਸ ਸੰਬਧੀ ਜਾਣਕਾਰੀ ਦਿੰਦਿਆਂ ਪੇਪਰ ਆਰਟਿਸਟ ਗੁਰਪ੍ਰੀਤ ਸਿੰਘ ਨੇ ਦੱਸਿਆ ਹੈ ਕਿ ਉਨ੍ਹਾਂ ਵੱਲੋਂ 6 ਜੂਨ 1984 ਘਲੂਘਾਰਾ ਨੂੰ ਸਮਰਪਿਤ ਇਕ ਮਾਡਲ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਢਹਿ ਢੇਰੀ ਹੋਇਆ। ਮਾਡਲ ਜੋ ਕਿ ਉਸ ਸਮੇ ਦੀ ਤਸਵੀਰ ਬਿਆਨ ਕਰਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਉਸ ਸਮੇ ਸ਼ਹੀਦ ਹੋਈਆਂ ਸੰਗਤਾ ਨੂੰ ਸਮਰਪਿਤ ਹੈ। ਇਤਿਹਾਸ ਵਿਚ ਅਜਿਹਾ ਘਟਿਆ ਦਿਨ ਜਿਸ ਨੂੰ ਸਿਖ ਕੌਮ ਵੱਲੋਂ ਕਦੇ ਵੀ ਭੁਲਾਇਆ ਨਹੀ ਜਾ ਸਕਦਾ। ਇਸ ਸੰਬਧੀ ਇਸ ਮਾਡਲ ਨੂੰ 6 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਲਿਜਾ ਉਹਨਾ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਹੈ ਕਿ 84 ਦੇ ਸ਼ਹੀਦਾਂ ਦੀ ਯਾਦ ਨੂੰ ਹਮੇਸ਼ਾ ਸਾਡੀਆਂ ਸਮਰਿਤੀਆਂ ਵਿੱਚ ਰੱਖਣ ਲਈ ਇਹ ਮਾਡਲ ਤਿਆਰ ਕੀਤਾ ਗਿਆ ਹੈ। ਇਹ ਵੀ ਪੜ੍ਹੋ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਵੰਡਾਇਆ -PTC News