ਫ਼ਰੀਦਕੋਟ ਦੀ ਮਾਡਰਨ ਜੇਲ੍ਹ ਮੁੜ ਚਰਚਾ 'ਚ, ਤਲਾਸ਼ੀ ਦੌਰਾਨ ਮਿਲੇ ਪੰਜ ਮੋਬਾਇਲ ਫ਼ੋਨ
ਫਰੀਦਕੋਟ :ਪੰਜਾਬ ਦੀਆਂ ਜੇਲ੍ਹਾਂ ਵਿੱਚ ਕੈਦੀਆਂ ਕੋਲੋਂ ਫੜੇ ਜਾਂਦੇ ਮੋਬਾਈਲ, ਨਸ਼ਾ ਤੇ ਹੋਰ ਸਾਮਾਨ ਦੇ ਮੱਦੇਨਜ਼ਰ ਪੁਲਿਸ ਨੇ ਫਰੀਦਕੋਟ ਕੇਂਦਰੀ ਜੇਲ੍ਹ ਵਿੱਚ ਅੱਜ ਤਲਾਸ਼ੀ ਮੁਹਿੰਮ ਚਲਾਈ। ਅਕਸਰ ਵਿਵਾਦਾਂ ਵਿਚ ਰਹਿਣ ਵਾਲੀ ਫਰੀਦਕੋਟ ਦੀ ਮਾਡਰਨ ਜੇਲ੍ਹ ਅੱਜ ਮੁੜ ਤੋਂ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਇਸ ਵਿਚਾਲੇ ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚ ਦਿਨ ਚੜ੍ਹਦੇ ਹੀ ਫਰੀਦਕੋਟ ਪੁਲਿਸ ਨੇ ਤਲਾਸ਼ੀ ਲਈ।
ਪੰਜਾਬ ਸਰਕਾਰ ਦੇ ਜੇਲ੍ਹ ਮੰਤਰੀ ਹਰਜੋਤ ਬੈਂਸ ਲਗਾਤਾਰ ਦਾਅਵਾ ਕਰਦੇ ਆ ਰਹੇ ਹਨ ਕਿ ਪੰਜਾਬ ਦੀਆਂ ਜੇਲ੍ਹਾਂ ਨੂੰ ਮੋਬਾਈਲ ਫੋਨ ਮੁਕਤ ਕੀਤਾ ਜਾਵੇਗਾ ਪਰ ਹਕੀਕਤ ਇਸ ਦੇ ਉਲਟ ਦਿਖਾਈ ਦੇ ਰਹੀ ਹੈ। ਪਰ ਹਾਲੇ ਵੀ ਲਗਾਤਾਰ ਜੇਲ੍ਹ ਅੰਦਰ ਬੰਦ ਕੈਦੀ ਮੋਬਾਈਲ ਫੋਨ ਦੀ ਵਰਤੋਂ ਲਾਗਾਤਰ ਕਰ ਰਹੇ ਹਨ। ਤਾਜ਼ਾ ਮਾਮਲੇ ਦੀ ਗੱਲ ਕਰੀਏ ਤਾਂ ਫਰੀਦਕੋਟ ਦੀ ਮਾਡਰਨ ਜੇਲ ਅੰਦਰੋਂ ਇੱਕ ਵਾਰ ਫਿਰ ਤਲਾਸ਼ੀ ਦੌਰਾਨ ਜੇਲ੍ਹ 'ਚ ਬੰਦ ਕੈਦੀਆਂ ਦੀਆਂ ਬੈਰਕਾਂ 'ਚੋ ਪੰਜ ਮੋਬਾਈਲ ਫੋਨ ਬਰਾਮਦ ਕੀਤੇ ਹਨ।
ਇਹ ਵੀ ਪੜ੍ਹੋ:
ਜੂਨੀਅਰ ਰਾਸ਼ਟਰੀ ਸੋਨ ਤਮਗਾ ਜੇਤੂ ਕੁਲਦੀਪ ਸਿੰਘ ਦੀ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਮੌਤ
ਹਸਪਤਾਲ 'ਚੋ ਫ਼ਰਾਰ ਹੋਏ ਕੈਦੀ ਦੇ ਸਮਾਨ 'ਚੋ ਵੀ ਇੱਕ ਮੋਬਾਇਲ ਫੋਨ ਬ੍ਰਾਮਦ ਹੋਇਆ ਹੈ। ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ਤੇ ਚਾਰ ਹਵਾਲਾਤੀਆਂ ਅਤੇ ਇੱਕ ਕੈਦੀ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਵੀ ਚੈਕਿੰਗ ਦੌਰਾਨ ਫਰੀਦਕੋਟ ਜੇਲ੍ਹ ਵਿਚੋਂ ਮੋਬਾਈਲ ਤੋਂ ਹੋਰ ਇਤਰਾਜ਼ਯੋਗ ਸਾਮਾਨ ਮਿਲਿਆ ਸੀ। ਇਸ ਤੋਂ ਪਹਿਲਾਂ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਇਹ ਵਿਅਕਤੀ ਜੇਲ੍ਹ ਦੀ ਕੰਧ ਤੋਂ ਸਾਮਾਨ ਸੁੱਟਦੇ ਸਨ।
-PTC News