ਮੋਦੀ ਸਰਕਾਰ ਸਿੱਖ ਕੌਮ ਦੇ ਜਖਮਾਂ 'ਤੇ ਮਲ੍ਹਮ ਲਾਉਣ ਦਾ ਕਰੇ ਕੰਮ - ਗਿਆਨੀ ਹਰਪ੍ਰੀਤ ਸਿੰਘ
ਸ੍ਰੀ ਅੰਮ੍ਰਿਤਸਰ ਸਾਹਿਬ, 22 ਅਪ੍ਰੈਲ 2022: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਆਜ਼ਾਦੀ ਤੋਂ ਬਾਅਦ ਸਿੱਖ ਕੌਮ ਨਾਲ ਕੀਤੇ ਗਏ ਸਾਰੇ ਵਾਅਦਿਆਂ ਨੂੰ ਪੂਰਾ ਕਰਨਾ ਚਾਹੀਦੀ ਹੈ। ਇਹ ਵੀ ਪੜ੍ਹੋ: ਦਿੱਲੀ ਦੀ ਰੋਹਿਨੀ ਕੋਰਟ 'ਚ ਹੋਈ ਫਾਇਰਿੰਗ, ਦੋ ਜ਼ਖ਼ਮੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਬੰਦੀ ਸਿੰਘਾਂ ਦੀ ਰਿਹਾਈ ਦੀ ਵੀ ਮੁੜ ਮੰਗ ਕੀਤੀ ਹੈ। ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸਿੱਖ ਮਸਲੇ ਹੱਲ ਕਰਨ ਦਾ ਵਾਅਦਾ ਵੀ ਯਾਦ ਕਰਾਇਆ। ਅਮੀਤ ਸ਼ਾਹ ਨੇ ਚੋਣਾਂ 'ਚ ਆਪਣੀ ਅੰਮ੍ਰਿਤਸਰ ਫੇਰੀ ਮੌਕੇ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ ਸੀ। ਦੱਸ ਦੇਈਏ ਕਿ 12 ਨਵੰਬਰ 2019 ਨੂੰ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਭਾਰਤ ਸਰਕਾਰ ਵਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ। ਸਿੰਘ ਸਾਹਿਬ ਦਾ ਕਹਿਣਾ ਹੈ ਕਿ ਮੋਦੀ ਸਰਕਾਰ ਨੂੰ ਸਿੱਖ ਕੌਮ ਦੇ ਜਖਮਾਂ 'ਤੇ ਮਲ੍ਹਮ ਲਾਉਣ ਦਾ ਕੰਮ ਕਰਨਾ ਚਾਹੀਦਾ ਹੈ। ਭਾਈ ਬਲਵੰਤ ਸਿੰਘ ਰਾਜੋਆਣਾ, ਪ੍ਰੋ ਦਵਿੰਦਰਪਾਲ ਸਿੰਘ ਭੁੱਲਰ, ਭਾਈ ਗੁਰਦੀਪ ਸਿੰਘ ਖੇੜਾ, ਜਗਤਾਰ ਸਿੰਘ ਹਵਾਰਾ ਸਮੇਤ ਅਨੇਕਾਂ ਸਿੰਘ ਲੰਬੀਆਂ ਸਜਾਵਾਂ ਭੁਗਤਣ ਤੋਂ ਬਾਅਦ ਵੀ ਜੇਲ੍ਹਾਂ 'ਚ ਰਹਿਣ ਲਈ ਮਜਬੂਰ ਹਨ। ਇਸਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵੀ ਸਰਕਾਰ ਨੂੰ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੇ ਵਾਅਦੇ ਨੂੰ ਯਾਦ ਕਰਵਾਇਆ ਸੀ। ਇਹ ਵੀ ਪੜ੍ਹੋ: ਕਰਜ਼ਾ ਨਾ ਮੋੜਨ 'ਤੇ ਕਿਸਾਨਾਂ ਨੂੰ ਜੇਲ੍ਹ, ਰੋਟੀ ਖਿਲਾਉਣ ਦੇ ਲਏ 640 ਰੁਪਏ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਸਥਿਤ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਾਪਤੀ ਸਮਾਗਮ ਦੌਰਾਨ ਵੀ ਇਕੱਠ ਨੂੰ ਸੰਬੋਧਨ ਕਰਦਿਆਂ ਜਥੇਦਾਰ ਨੇ ਕਿਹਾ ਕਿ ਸਰਕਾਰ ਨੂੰ ਆਜ਼ਾਦੀ ਸਮੇਂ ਸਿੱਖਾਂ ਨਾਲ ਕੀਤੇ ਵਾਅਦੇ ਪੂਰੇ ਕਰਨੇ ਚਾਹੀਦੇ ਹਨ। -PTC News