ਮੋਦੀ ਨੇ ਪ੍ਰਕਾਸ਼ ਸਿੰਘ ਬਾਦਲ ਦੇ ਜਲਦ ਤੰਦਰੁਸਤ ਹੋਣ ਦੀ ਕੀਤੀ ਕਾਮਨਾ, ਖੱਟਰ ਵੀ ਪੁੱਜੇ
ਚੰਡੀਗੜ੍ਹ : ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਬਿਮਾਰ ਹਨ। ਉਨ੍ਹਾਂ ਨੂੰ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। 95 ਸਾਲਾ ਪ੍ਰਕਾਸ਼ ਸਿੰਘ ਬਾਦਲ ਨੂੰ ਪੇਟ ਦੀ ਸਮੱਸਿਆ ਤੋਂ ਬਾਅਦ ਹਸਪਤਾਲ ਲਿਆਂਦਾ ਗਿਆ ਸੀ। ਇਹ ਪਤਾ ਲੱਗਣ ਉਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।
ਇਸ ਦੇ ਜਵਾਬ ਵਿੱਚ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਪ੍ਰਕਾਸ਼ ਸਿੰਘ ਬਾਦਲ ਸਿਹਤਮੰਦ ਹਨ। ਪ੍ਰਕਾਸ਼ ਸਿੰਘ ਬਾਦਲ ਨੂੰ ਕੁਝ ਦਿਨ ਪਹਿਲਾਂ ਪੀਜੀਆਈ ਚੰਡੀਗੜ੍ਹ ਲਿਆਂਦਾ ਗਿਆ ਸੀ। ਪੇਟ ਤੇ ਛਾਤੀ 'ਚ ਦਰਦ ਤੋਂ ਬਾਅਦ ਉਸ ਦਾ ਚੈਕਅੱਪ ਕਰਵਾਇਆ ਗਿਆ ਉਥੇ ਚੈਕਅੱਪ ਤੋਂ ਬਾਅਦ ਉਹ ਛੁੱਟੀ ਦੇ ਦਿੱਤੀ ਗਈ ਸੀ।Praying for the good health and speedy recovery of Shri Parkash Singh Badal Ji. — Narendra Modi (@narendramodi) June 12, 2022
ਇਸ ਇਲਾਵਾ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੀ ਪ੍ਰਕਾਸ਼ ਦਾ ਹਾਲ ਜਾਨਣ ਲਈ ਪੁੱਜੇ। ਉਨ੍ਹਾਂ ਨੇ ਪ੍ਰਕਾਸ਼ ਸਿੰਘ ਬਾਦਲ ਦਾ ਹਾਲਚਾਲ ਪੁੱਛਿਆ ਤੇ ਉਨ੍ਹਾਂ ਦੇ ਜਲਦ ਠੀਕ ਹੋਣ ਦੀ ਕਾਮਨਾ ਕੀਤੀ। ਜ਼ਿਕਰਯੋਗ ਹੈ ਕਿ ਜਨਵਰੀ ਵਿੱਚ ਪ੍ਰਕਾਸ਼ ਸਿੰਘ ਬਾਦਲ ਨੂੰ ਕੋਰੋਨਾ ਵੀ ਹੋ ਗਿਆ ਸੀ। ਜਨਵਰੀ ਵਿੱਚ ਉਹ ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਚੈਕਅੱਪ ਲਈ ਆਏ ਸਨ। ਇੱਥੇ ਉਨ੍ਹਾਂ ਨੂੰ ਕੋਵਿਡ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਸੀ। ਹਾਲਾਂਕਿ ਬਾਅਦ ਵਿੱਚ ਪ੍ਰਕਾਸ਼ ਸਿੰਘ ਬਾਦਲ ਕੋਰੋਨਾ ਨੂੰ ਮਾਤ ਦੇ ਕੇ ਤੰਦਰੁਸਤ ਹੋ ਗਏ ਸਨ। ਕਾਬਿਲੇਗੌਰ ਹੈ ਕਿ ਪ੍ਰਕਾਸ਼ ਸਿੰਘ ਬਾਦਲ 5 ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ। 1977 ਵਿੱਚ ਉਹ ਪਹਿਲੀ ਵਾਰ ਮੁੱਖ ਮੰਤਰੀ ਬਣੇ। ਉਸ ਸਮੇਂ ਉਨ੍ਹਾਂ ਦੀ ਉਮਰ 43 ਸਾਲ ਸੀ। ਉਹ ਪੰਜਾਬ ਦੇ ਸਭ ਤੋਂ ਘੱਟ ਉਮਰ ਦੇ ਮੁੱਖ ਮੰਤਰੀ ਰਹੇ ਹਨ। ਇਸ ਤੋਂ ਬਾਅਦ ਉਹ 1977, 1997, 2007 ਅਤੇ 2012 ਵਿੱਚ ਪੰਜਾਬ ਦੇ ਮੁੱਖ ਮੰਤਰੀ ਰਹੇ।Thank you @narendramodi ji for your care and concern. Badal sahab was taken to hospital yesterday for routine medical tests. With the grace of God all his parameters are normal. https://t.co/rJqdCuPBQZ
— Sukhbir Singh Badal (@officeofssbadal) June 12, 2022
ਪ੍ਰਕਾਸ਼ ਸਿੰਘ ਬਾਦਲ ਸਭ ਤੋਂ ਲੰਬਾ ਸਮਾਂ ਪੰਜਾਬ ਦੇ ਮੁੱਖ ਮੰਤਰੀ ਰਹੇ ਹਨ। ਪ੍ਰਕਾਸ਼ ਸਿੰਘ ਬਾਦਲ ਨੇ ਲੰਮਾ ਸਮਾਂ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਵੀ ਕੀਤੀ ਹੈ। ਇਹ ਵੀ ਪੜ੍ਹੋ : ਭ੍ਰਿਸ਼ਟਾਚਾਰ ਮਾਮਲੇ 'ਚ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਰਿਮਾਂਡ ਖਤਮ, ਅੱਜ ਮੁੜ ਹੋਵੇਗੀ ਕੋਰਟ 'ਚ ਪੇਸ਼ੀWe have come across several unfortunate mentions on social media regarding Mr Prakash S Badal’s health. Mr Badal is stable and hopefully he will be discharged soon. — Fortis Mohali (@FortisMohali) June 12, 2022