Sun, Nov 24, 2024
Whatsapp

ਮੋਦੀ ਨੇ ਸਿੱਖ ਭਾਈਚਾਰੇ ਨੂੰ ਨਵੇਂ ਸਾਲ ਤੇ ਚੇਤ ਦੀ ਸੰਗਰਾਂਦ ਦੀਆਂ ਦਿੱਤੀਆਂ ਮੁਬਾਰਕਾਂ View in English

Reported by:  PTC News Desk  Edited by:  Ravinder Singh -- March 14th 2022 01:45 PM
ਮੋਦੀ ਨੇ ਸਿੱਖ ਭਾਈਚਾਰੇ ਨੂੰ ਨਵੇਂ ਸਾਲ ਤੇ ਚੇਤ ਦੀ ਸੰਗਰਾਂਦ ਦੀਆਂ ਦਿੱਤੀਆਂ ਮੁਬਾਰਕਾਂ

ਮੋਦੀ ਨੇ ਸਿੱਖ ਭਾਈਚਾਰੇ ਨੂੰ ਨਵੇਂ ਸਾਲ ਤੇ ਚੇਤ ਦੀ ਸੰਗਰਾਂਦ ਦੀਆਂ ਦਿੱਤੀਆਂ ਮੁਬਾਰਕਾਂ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੱਖ ਭਾਈਚਾਰੇ ਨੂੰ ਨਵੇਂ ਸਾਲ ਦੀਆਂ ਮੁਬਾਰਕਾਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਮੈਂ ਦੁਨੀਆ ਭਰ ਵਿੱਚ ਵੱਸਦੇ ਲੋਕਾਂ ਨੂੰ ਚੇਤ ਦੀ ਸੰਗਰਾਂਦ ਤੇ ਨਾਨਕਸ਼ਾਹੀ ਸੰਮਤ-554 ਦੀਆਂ ਲੱਖ-ਲੱਖ ਵਧਾਈਆਂ ਦਿੰਦਾ ਹਾਂ। ਇਹ ਨਵਾਂ ਵਰ੍ਹਾ ਸਭ ਦੀ ਜ਼ਿੰਦਗੀ ਵਿੱਚ ਨਵੀਂਆਂ ਖ਼ੁਸ਼ੀਆਂ ਤੇ ਨਵੀਂਆਂ ਪ੍ਰਾਪਤੀਆਂ ਲੈ ਕੇ ਆਵੇ। ਜ਼ਿਕਰਯੋਗ ਹੈ ਕਿ ਕਿ ਨਾਨਕਸ਼ਾਹੀ ਸੰਮਤ-554 ਕੈਲੰਡਰ ਅਨੁਸਾਰ ਅੱਜ ਚੇਤ ਦੀ ਸੰਗਰਾਂਦ ਹੈ ਅਤੇ ਨਵਾਂ ਵਰ੍ਹਾ ਸ਼ੁਰੂ ਹੋ ਰਿਹਾ ਹੈ। ਮੋਦੀ ਨੇ ਸਿੱਖ ਭਾਈਚਾਰੇ ਨੂੰ ਨਵੇਂ ਸਾਲ ਤੇ ਚੇਤ ਦੀ ਸੰਗਰਾਂਦ ਦੀਆਂ ਦਿੱਤੀਆਂ ਮੁਬਾਰਕਾਂਇਸ ਮੌਕੇ ਸਿੱਖ ਭਾਈਚਾਰੇ ਵੱਲੋਂ ਮੁਬਾਰਕਾਂ ਦਿੱਤੀਆਂ ਦਾ ਰਹੀਆਂ ਹਨ। ਇਸ ਤੋਂ ਇਲਾਵਾ ਸ੍ਰੀ ਦਰਬਾਰ ਸਾਹਿਬ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਨਤਮਸਤਕ ਹੋ ਰਹੀ ਹੈ। ਇਸ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੱਖ ਭਾਈਚਾਰੇ ਨੂੰ ਨਵੇਂ ਸਾਲ ਦੀਆਂ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਕਿਹਾ ਕਿ ਮੈਂ ਦੁਨੀਆ ਭਰ ਵਿੱਚ ਵੱਸਦੇ ਲੋਕਾਂ ਨੂੰ ਚੇਤ ਦੀ ਸੰਗਰਾਂਦ ਤੇ ਨਾਨਕਸ਼ਾਹੀ ਸੰਮਤ-554 ਦੀਆਂ ਲੱਖ-ਲੱ ਮੁਬਾਰਕਾਂ ਦਿੰਦਾ ਹਾਂ। ਇਹ ਨਵਾਂ ਸਾਲ ਸਭ ਦੀ ਜ਼ਿੰਦਗੀ ਵਿੱਚ ਨਵੀਂਆਂ ਖ਼ੁਸ਼ੀਆਂ ਲੈ ਕੇ ਆਵੇ। ਜ਼ਿਕਰਯੋਗ ਹੈ ਕਿ ਬੀਤੇ ਦਿਨ ਨਾਨਕਸ਼ਾਹੀ ਸੰਮਤ 554 (ਸੰਨ 2022-23) ਦਾ ਕੈਲੰਡਰ ਪੰਜ ਸਿੰਘ ਸਾਹਿਬਾਨ ਵੱਲੋਂ ਜਾਰੀ ਕੀਤਾ ਗਿਆ ਸੀ। ਮੋਦੀ ਨੇ ਸਿੱਖ ਭਾਈਚਾਰੇ ਨੂੰ ਨਵੇਂ ਸਾਲ ਤੇ ਚੇਤ ਦੀ ਸੰਗਰਾਂਦ ਦੀਆਂ ਦਿੱਤੀਆਂ ਮੁਬਾਰਕਾਂਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਫ਼ਤਰ ਸਕੱਤਰੇਤ ਵਿਖੇ ਨਵੇਂ ਨਾਨਕਸ਼ਾਹੀ ਵਰ੍ਹੇ ਦਾ ਕੈਲੰਡਰ ਜਾਰੀ ਕਰਨ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰੇ ਸਿੰਘਾਂ 'ਚੋਂ ਭਾਈ ਸੁਖਵਿੰਦਰ ਸਿੰਘ ਤੇ ਭਾਈ ਬਲਜਿੰਦਰ ਸਿੰਘ ਹਾਜ਼ਰ ਸਨ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਵਰ੍ਹੇ ਦਾ ਨਾਨਕਸ਼ਾਹੀ ਕੈਲੰਡਰ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ ਪਹਿਲੀ ਸ਼ਤਾਬਦੀ ਨੂੰ ਸਮਰਪਿਤ ਕੀਤਾ ਗਿਆ ਹੈ, ਕਿਉਂਕਿ ਇਹ ਸਾਕਾ ਸਿੱਖ ਇਤਿਹਾਸ ਅੰਦਰ ਵੱਡੇ ਮਹੱਤਵ ਨਾਲ ਰੂਬਰੂ ਹੈ। ਮੋਦੀ ਨੇ ਸਿੱਖ ਭਾਈਚਾਰੇ ਨੂੰ ਨਵੇਂ ਸਾਲ ਤੇ ਚੇਤ ਦੀ ਸੰਗਰਾਂਦ ਦੀਆਂ ਦਿੱਤੀਆਂ ਮੁਬਾਰਕਾਂਇਸ ਮੌਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਨਵੇਂ ਨਾਨਕਸ਼ਾਹੀ ਵਰ੍ਹੇ ਮੌਕੇ ਸੰਗਤ ਨੂੰ ਵਧਾਈ ਦਿੰਦਿਆਂ ਗੁਰਪੁਰਬ ਅਤੇ ਹੋਰ ਇਤਿਹਾਸਕ ਦਿਹਾੜੇ ਨਾਨਕਸ਼ਾਹੀ ਕੈਲੰਡਰ ਅਨੁਸਾਰ ਮਨਾਉਣ ਦੀ ਅਪੀਲ ਕੀਤੀ ਸੀ। ਉਨ੍ਹਾਂ ਕਿਹਾ ਕਿ ਚੰਗੀ ਗੱਲ ਹੈ ਕਿ ਨਾਨਕਸ਼ਾਹੀ ਵਰ੍ਹੇ ਦੀ ਆਮਦ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਅੰਮ੍ਰਿਤਸਰ ਸਮੇਤ ਹੋਰ ਇਤਿਹਾਸਕ ਗੁਰਦੁਆਰਿਆਂ ਅੰਦਰ ਵਿਸ਼ੇਸ਼ ਗੁਰਮਤਿ ਸਮਾਗਮ ਸਜਾਏ ਜਾਂਦੇ ਹਨ ਅਤੇ ਸੰਗਤ ਨੂੰ ਇਨ੍ਹਾਂ ਸਮਾਗਮਾਂ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨੀ ਚਾਹੀਦੀ ਹੈ। ਇਹ ਵੀ ਪੜ੍ਹੋ : ਭਗਵੰਤ ਸਿੰਘ ਮਾਨ ਵੱਲੋਂ ਖਟਕੜ ਕਲਾ ਨੂੰ ਬਸੰਤੀ ਰੰਗ 'ਚ ਰੰਗਣ ਦੀ ਅਪੀਲ


Top News view more...

Latest News view more...

PTC NETWORK