ਮੋਗਾ -ਬਰਨਾਲਾ ਨੈਸ਼ਨਲ ਹਾਈਵੇ 'ਤੇ ਵਾਪਰਿਆ ਦਰਦਨਾਕ ਹਾਦਸਾ , ਅਧਿਆਪਕ ਦੀ ਹੋਈ ਮੌਤ
ਮੋਗਾ -ਬਰਨਾਲਾ ਨੈਸ਼ਨਲ ਹਾਈਵੇ 'ਤੇ ਵਾਪਰਿਆ ਦਰਦਨਾਕ ਹਾਦਸਾ , ਅਧਿਆਪਕ ਦੀ ਹੋਈ ਮੌਤ:ਮੋਗਾ : ਪੰਜਾਬ ‘ਚ ਆਏ ਦਿਨ ਸੜਕੀ ਹਾਦਸਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਤਾਜ਼ਾ ਮਾਮਲਾ ਮੋਗਾ ਤੋਂ ਸਾਹਮਣੇ ਆਇਆ ਹੈ।
[caption id="attachment_331167" align="aligncenter" width="300"] ਮੋਗਾ -ਬਰਨਾਲਾ ਨੈਸ਼ਨਲ ਹਾਈਵੇ 'ਤੇ ਵਾਪਰਿਆ ਦਰਦਨਾਕ ਹਾਦਸਾ , ਅਧਿਆਪਕ ਦੀ ਹੋਈ ਮੌਤ[/caption]
ਜਿਥੇ ਮੋਗਾ -ਬਰਨਾਲਾ ਨੈਸ਼ਨਲ ਹਾਈਵੇ 'ਤੇ ਅੱਜ ਦਪੁਹਿਰ ਵੇਲੇ ਇੱਕ ਸੇਵਾ ਮੁਕਤ ਅਧਿਆਪਕ ਦੀ ਸੜਕ ਹਾਦਸੇ 'ਚ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਛਾਣ ਅਮਰਜੀਤ ਸਿੰਘ ਵਾਸੀ ਪਿੰਡ ਡਾਲਾ ਵਜੋਂ ਹੋਈ ਹੈ।
[caption id="attachment_331168" align="aligncenter" width="300"]
ਮੋਗਾ -ਬਰਨਾਲਾ ਨੈਸ਼ਨਲ ਹਾਈਵੇ 'ਤੇ ਵਾਪਰਿਆ ਦਰਦਨਾਕ ਹਾਦਸਾ , ਅਧਿਆਪਕ ਦੀ ਹੋਈ ਮੌਤ[/caption]
ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਵਿਦੇਸ਼ ਭੇਜਣ ਦੇ ਨਾਂ ‘ਤੇ ਨੌਜਵਾਨਾਂ ਨਾਲ ਲੱਖਾਂ ਰੁਪਏ ਦੀਆਂ ਠੱਗੀਆਂ ਮਾਰਨ ਵਾਲਾ ਚੜਿਆ ਪੁਲਿਸ ਅੜਿੱਕੇ
ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਅਧਿਆਪਕ ਆਪਣੇ ਘਰ ਤੋਂ ਨਾਲ ਦੇ ਪਿੰਡ ਕਿਸੇ ਜ਼ਰੂਰੀ ਕੰਮ ਲਈ ਜਾ ਰਿਹਾ ਸੀ। ਇਸ ਦੌਰਾਨ ਨੇੜਲੇ ਪਿੰਡ ਧੂੜਕੋਟ ਨੇੜੇ ਕਿਸੇ ਵਾਹਨ ਦੀ ਟੱਕਰ ਨਾਲ ਉਸ ਦਾ ਸਕੂਟਰ ਡਿੱਗ ਗਿਆ ,ਜਿਸ ਕਾਰਨ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ।
-PTCNews