ਸ਼੍ਰੋਮਣੀ ਅਕਾਲੀ ਦਲ ਦਾ ਪੰਜਾਬ ਸਰਕਾਰ ਖਿਲਾਫ ਹੱਲਾ ਬੋਲ, ਅੱਜ ਮੋਗਾ 'ਚ DC ਦਫ਼ਤਰ ਸਾਹਮਣੇ ਦਿੱਤਾ ਜਾਵੇਗਾ ਧਰਨਾ
ਸ਼੍ਰੋਮਣੀ ਅਕਾਲੀ ਦਲ ਦਾ ਪੰਜਾਬ ਸਰਕਾਰ ਖਿਲਾਫ ਹੱਲਾ ਬੋਲ, ਅੱਜ ਮੋਗਾ 'ਚ DC ਦਫ਼ਤਰ ਸਾਹਮਣੇ ਦਿੱਤਾ ਜਾਵੇਗਾ ਧਰਨਾ,ਮੋਗਾ: ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਖਿਲਾਫ ਹੱਲਾ ਬੋਲ ਦਿੱਤਾ ਹੈ। ਜਿਸ ਦੌਰਾਨ ਅੱਜ ਅਕਾਲੀ ਦਲ ਵੱਲੋਂ ਮੋਗਾ 'ਚ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਧਰਨਾ ਦਿੱਤਾ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਧਰਨੇ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਪਾਰਟੀ ਦੇ ਕਈ ਹੋਰ ਸੀਨੀਅਰ ਆਗੂ ਅਤੇ ਵਰਕਰ ਵੀ ਸ਼ਾਮਿਲ ਹੋਣਗੇ।
ਇਸ ਮੌਕੇ ਅਕਾਲੀ ਦਲ ਨਸ਼ਿਆਂ, ਬਿਜਲੀ ਅਤੇ ਪੰਜਾਬ ਵਿੱਚ ਵਿਗੜਦੀ ਜਾ ਰਹੀ ਕਾਨੂੰਨ ਵਿਵਸਥਾ ਦੇ ਮੁੱਦੇ 'ਤੇ ਪੰਜਾਬ ਸਰਕਾਰ ਖਿਲਾਫ ਆਵਾਜ਼ ਬੁਲੰਦ ਕਰੇਗਾ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਨੇ ਸੱਤਾ 'ਚ ਆਉਣ ਤੋਂ ਪਹਿਲਾਂ ਜੋ ਪੰਜਾਬ ਦੇ ਲੋਕਾਂ ਨਾਲ ਨਸ਼ਿਆਂ,ਕਰਜ਼ੇ, ਨੌਜਵਾਨਾਂ ਨੂੰ ਨੌਕਰੀ ਦੇ ਵਾਅਦੇ ਕੀਤੇ ਸਨ, ਅੱਜ ਉਹਨਾਂ ਦੀ ਵੀ ਅਕਾਲੀ ਦਲ ਵੱਲੋਂ ਪੋਲ੍ਹ ਖੋਲੀ ਜਾਵੇਗੀ।
ਹੋਰ ਪੜ੍ਹੋ:ਲੋਕ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਰੈਲੀਆਂ ਦਾ ਦੌਰ ਜਾਰੀ, ਅੱਜ ਲੁਧਿਆਣਾ 'ਚ ਕਰੇਗਾ 3 ਵਿਸ਼ਾਲ ਰੈਲੀਆਂ
ਤੁਹਾਨੂੰ ਦੱਸ ਦੇਈਏ ਕਿ ਪੰਜਾਬ 'ਚ ਦਿਨ ਬ ਦਿਨ ਮਾਹੌਲ ਵਿਗੜਦਾ ਜਾ ਰਿਹਾ ਹੈ। ਸੂਬੇ 'ਚ ਨਸ਼ਾ, ਕਿਸਾਨਾਂ ਦੀਆਂ ਖੁਦਕੁਸ਼ੀਆਂ ਅਤੇ ਲੜਕੀਆਂ ਨਾਲ ਜਬਰ-ਜ਼ਨਾਹ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ।
ਪਰ ਸੂਬਾ ਸਰਕਾਰ ਅਤੇ ਪ੍ਰਸ਼ਾਸਨ ਦੇ ਕੰਨੀ ਜੂੰ ਸਰਕਦੀ ਨਜ਼ਰ ਨਹੀਂ ਆ ਰਹੀ। ਆਏ ਦਿਨ ਨਸ਼ੇ ਕਾਰਨ ਮਾਵਾਂ ਦੇ ਕਈ ਪੁੱਤ ਮੌਤ ਨੂੰ ਗਲੇ ਲਗਾ ਚੁਕੇ ਹਨ ਅਤੇ ਕਈ ਕਿਸਾਨ ਆਪਣੇ ਪਿੱਛੇ ਛੋਟੇ-ਛੋਟੇ ਬੱਚੇ ਛੱਡ ਇਸ ਦੁਨੀਆ ਨੂੰ ਅਲਵਿਦਾ ਕਹਿ ਚੁੱਕੇ ਹਨ।
-PTC News