ਮੋਗਾ: ਸ਼੍ਰੋਮਣੀ ਅਕਾਲੀ ਦਲ ਵੱਲੋਂ ਮਹਿੰਗੀ ਬਿਜਲੀ, ਨਸ਼ਿਆਂ ਸਮੇਤ ਵੱਖ-ਵੱਖ ਮੁੱਦਿਆਂ 'ਤੇ ਪੰਜਾਬ ਸਰਕਾਰ ਖਿਲਾਫ ਆਵਾਜ਼ ਬੁਲੰਦ (ਤਸਵੀਰਾਂ)
ਮੋਗਾ: ਸ਼੍ਰੋਮਣੀ ਅਕਾਲੀ ਦਲ ਵੱਲੋਂ ਮਹਿੰਗੀ ਬਿਜਲੀ, ਨਸ਼ਿਆਂ ਸਮੇਤ ਵੱਖ-ਵੱਖ ਮੁੱਦਿਆਂ 'ਤੇ ਪੰਜਾਬ ਸਰਕਾਰ ਖਿਲਾਫ ਆਵਾਜ਼ ਬੁਲੰਦ (ਤਸਵੀਰਾਂ),ਮੋਗਾ: ਪੰਜਾਬ 'ਚ ਦਿਨ ਬ ਦਿਨ ਵਧ ਰਹੇ ਨਸ਼ੇ, ਬਿਜਲੀ ਦੇ ਰੇਟ ਅਤੇ ਸੂਬੇ 'ਚ ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਲੈ ਕੇ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੋਗਾ 'ਚ ਪੰਜਾਬ ਸਰਕਾਰ ਖਿਲਾਫ ਹੱਲਾ ਬੋਲਿਆ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਅਕਾਲੀ ਦੀ ਲੀਡਰਸ਼ਿਪ ਵੱਲੋਂ ਪੰਜਾਬ ਸਰਕਾਰ ਖਿਲਾਫ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ ਤੇ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ।
ਇਸ ਧਰਨੇ 'ਚ ਸੁਖਬੀਰ ਸਿੰਘ ਬਾਦਲ, ਬਲਵਿੰਦਰ ਸਿੰਘ ਭੂੰਦੜ,ਮਹੇਸ਼ਇੰਦਰ ਗਰੇਵਾਲ, ਪ੍ਰੇਮ ਸਿੰਘ ਚੰਦੂਮਾਜਰਾ ਸਮੇਤ ਪਾਰਟੀ ਦੇ ਹੋਰ ਸੀਨੀਅਰ ਆਗੂਆਂ ਸਮੇਤ ਪਾਰਟੀ ਦੇ ਵਰਕਰ ਵੀ ਮੌਜੂਦ ਹਨ। ਇਸ ਮੌਕੇ ਹਜ਼ਾਰਾਂ ਦੀ ਗਿਣਤੀ 'ਚ ਮੋਗਾ ਜਿਲ੍ਹੇ ਦੇ ਲੋਕ ਪਹੁੰਚੇ ਹੋਏ ਹਨ ਅਤੇ ਲਗਾਤਾਰ ਪੰਜਾਬ ਸਰਕਾਰ ਖਿਲਾਫ ਆਪਣਾ ਰੋਸ ਜਾਹਰ ਕਰ ਰਹੇ ਹਨ।
ਹੋਰ ਪੜ੍ਹੋ:ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 190 ਅਫਸਰਾਂ ਦਾ ਕੀਤਾ ਤਬਾਦਲਾ, ਪੜ੍ਹੋ ਸੂਚੀ
ਮਿਲੀ ਜਾਣਕਾਰੀ ਮੁਤਾਬਕ ਸ਼ਧਰਨਾ ਦੇਣ ਮਗਰੋਂ ਅਕਾਲੀ ਦਲ ਦੀ ਲੀਡਰਸ਼ਿਪ ਡਿਪਟੀ ਕਮਿਸ਼ਨਰ ਦੇ ਦਫ਼ਤਰ ਵੱਲ ਕੂਚ ਕਰੇਗੀ ਅਤੇ ਪੰਜਾਬ ਦੇ ਰਾਜਪਾਲ ਦੇ ਨਾਂਅ 'ਤੇ ਉਸ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ।
ਤੁਹਾਨੂੰ ਦੱਸ ਦੇਈਏ ਕਿ ਅਕਾਲੀ ਦਲ ਵੱਲੋਂ ਨਸ਼ਿਆਂ, ਬਿਜਲੀ ਅਤੇ ਪੰਜਾਬ ਵਿੱਚ ਵਿਗੜਦੀ ਜਾ ਰਹੀ ਕਾਨੂੰਨ ਵਿਵਸਥਾ ਦੇ ਮੁੱਦੇ ‘ਤੇ ਪੰਜਾਬ ਸਰਕਾਰ ਖਿਲਾਫ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਨੇ ਸੱਤਾ ‘ਚ ਆਉਣ ਤੋਂ ਪਹਿਲਾਂ ਜੋ ਪੰਜਾਬ ਦੇ ਲੋਕਾਂ ਨਾਲ ਨਸ਼ਿਆਂ,ਕਰਜ਼ੇ, ਨੌਜਵਾਨਾਂ ਨੂੰ ਨੌਕਰੀ ਦੇ ਵਾਅਦੇ ਕੀਤੇ ਸਨ, ਅੱਜ ਉਹਨਾਂ ਦੀ ਵੀ ਅਕਾਲੀ ਦਲ ਵੱਲੋਂ ਪੋਲ੍ਹ ਖੋਲੀ ਜਾ ਰਹੀ ਹੈ।
-PTC News