ਮੋਹਾਲੀ ਅਦਾਲਤ ਨੇ ਸਾਧੂ ਸਿੰਘ ਧਰਮਸੋਤ ਨੂੰ 3 ਦਿਨਾਂ ਰਿਮਾਂਡ 'ਤੇ ਭੇਜਿਆ
ਚੰਡੀਗੜ੍ਹ; ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਮੋਹਾਲੀ ਕੋਰਟ ਨੇ ਤਿੰਨ ਦਿਨਾਂ ਦੇ ਰਿਮਾਂਡ ਉੱਤੇ ਭੇਜ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਵੱਡੀ ਕਾਰਵਾਈ ਕਰਦਿਆਂ ਸੂਬਾ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਧਰਮਸੋਤ 'ਤੇ ਕੈਪਟਨ ਅਮਰਿੰਦਰ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੌਰਾਨ ਇਕ ਆਈਏਐਸ ਅਧਿਕਾਰੀ ਵੱਲੋਂ 23 ਕਰੋੜ ਰੁਪਏ ਦੇ ਘੁਟਾਲੇ ਦਾ ਦੋਸ਼ ਲਗਾਇਆ ਗਿਆ ਸੀ। ਹੁਣ ਉਸ 'ਤੇ ਮੰਤਰੀ ਦੇ ਤੌਰ 'ਤੇ ਮਾੜੇ ਕੰਮਾਂ ਲਈ ਭ੍ਰਿਸ਼ਟਾਚਾਰ ਰੋਕੂ ਐਕਟ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗ੍ਰਿਫਤਾਰੀ ਲਈ ਦਿੱਤੀ ਮਨਜ਼ੂਰੀ ਹੈ। ਰਾਹੁਲ ਗਾਂਧੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਕਾਂਗਰਸ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵਿਜੀਲੈਂਸ ਬਿਊਰੋ ਨੇ ਗ੍ਰਿਫਤਾਰ ਕਰ ਲਿਆ ਹੈ। ਧਰਮਸੋਤ ਨੂੰ ਅਮਲੋਹ ਤੋਂ ਸਵੇਰੇ 3 ਵਜੇ ਦੇ ਕਰੀਬ ਗ੍ਰਿਫ਼ਤਾਰ ਕੀਤਾ ਗਿਆ। ਧਰਮਸੋਤ 'ਤੇ ਰੁੱਖਾਂ ਦੀ ਕਟਾਈ ਦੇ ਬਦਲੇ ਰਿਸ਼ਵਤ ਲੈਣ ਦਾ ਦੋਸ਼ ਹੈ। ਜਦੋਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਸਨ ਤਾਂ ਧਰਮਸੋਤ ਜੰਗਲਾਤ ਮੰਤਰੀ ਸਨ। ਹਾਲਾਂਕਿ ਜਦੋਂ ਕੈਪਟਨ ਨੂੰ ਹਟਾਇਆ ਗਿਆ ਤਾਂ ਧਰਮਸੋਤ ਨੂੰ ਵੀ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ। ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੇਲੇ ਸਾਧੂ ਸਿੰਘ ਧਰਮਸੋਤ ਉਤੇ ਜੰਗਲਾਤ ਮੰਤਰੀ ਹੁੰਦੇ ਦਰੱਖਤਾਂ ਦੀ ਕਟਾਈ ਵਿੱਚ ਵੱਡੇ ਘਪਲੇ ਦੇ ਦੋਸ਼ ਲੱਗੇ ਹਨ। ਇਕ ਦਰੱਖਤ ਕੱਟਣ ਬਦਲੇ ਮੰਤਰੀ ਨੂੰ 500 ਰੁਪਏ ਮਿਲਦੇ ਸਨ ਤੇ ਇਕ ਸਾਲ ਵਿੱਚ ਕਰੀਬ 25 ਹਜ਼ਾਰ ਦਰੱਖਤ ਕੱਟੇ ਗਏ ਹਨ। ਇਸ ਮਾਮਲੇ ਵਿੱਚ ਇਕ ਪੱਤਰਕਾਰ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ। ਇਸ ਤੋਂ ਇਲਾਵਾ ਚਮਕੌਰ ਸਿੰਘ ਨਾਮੀ ਸ਼ਖਸ ਨੂੰ ਪਟਿਆਲਾ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਪਿਛਲੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਕੈਬਨਿਟ 'ਚ ਜੰਗਲਾਤ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫ਼ਤਾਰ ਕੀਤਾ ਗਿਆ। ਮੁਹਾਲੀ DFO ਦੀ ਗ੍ਰਿਫ਼ਤਾਰੀ ਦੇ ਬਾਅਦ ਫੜ੍ਹੇ ਗਏ ਠੇਕੇਦਾਰ ਨੇ ਸਾਬਕਾ ਮੰਤਰੀ ਧਰਮਸੋਤ ਨੂੰ ਰਿਸ਼ਵਤ ਦੇਣ ਦਾ ਖੁਲਾਸਾ ਕੀਤਾ।ਇਸ ਦੇ ਨਾਲ-ਨਾਲ ਦੋ ਹੋਰ ਦਲਾਲ ਵੀ ਗ੍ਰਿਫ਼ਤਾਰ ਕੀਤੇ ਗਏ ਹਨ। ਧਰਮਸੋਤ 'ਤੇ ਚੰਡੀਗੜ੍ਹ ਦੇ ਕੋਲ ਮੁਹਾਲੀ ਦੀ ਫੌਰੈੱਸਟ ਲੈਂਡ 'ਤੇ ਪਰਮਿਸ਼ਨ ਦੇਣ ਨੂੰ ਲੈ ਕੇ ਵੱਡੇ ਘੁਟਾਲੇ ਅਤੇ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਹਨ। ਵਿਜੀਲੈਂਸ ਬਿਊਰੋ ਨੇ 2 ਜੂਨ ਨੂੰ ਮੁਹਾਲੀ ਦੇ ਜ਼ਿਲ੍ਹਾ ਜੰਗਲਾਤ ਅਫ਼ਸਰ ਗੁਰਅਮਨਪ੍ਰੀਤ ਸਿੰਘ ਬੈਂਸ ਅਤੇ ਠੇਕੇਦਾਰ ਹਰਮਹਿੰਦਰ ਸਿੰਘ ਉਰਫ਼ ਹੈਮੀ ਨੂੰ ਭ੍ਰਿਸ਼ਟਾਚਾਰ ਦੇ ਆਰੋਪ ਹੇਠ ਗ੍ਰਿਫ਼ਤਾਰ ਕੀਤਾ ਸੀ। ਇਹ ਕਾਰਵਾਈ WWICS ਕੰਪਨੀ ਦੇ ਮਾਲਕ ਦਵਿੰਦਰ ਸਿੰਘ ਸੰਧੂ ਦੀ ਸ਼ਿਕਾਇਤ ’ਤੇ ਕੀਤੀ ਗਈ ਸੀ। ਦੋਵਾਂ ਨੂੰ ਸੰਧੂ ਦੇ ਪ੍ਰਾਜੈਕਟਾਂ ਸਬੰਧੀ ਪੱਖ ਲੈਣ ਬਦਲੇ 2 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰਕੇ ਡੀਐੱਫ਼ਓ ਅਤੇ ਠੇਕੇਦਾਰ ਵਿਰੁੱਧ ਵਿਜੀਲੈਂਸ ਥਾਣਾ ਮੁਹਾਲੀ ਵਿੱਚ ਕੇਸ ਦਰਜ ਕੀਤਾ ਗਿਆ ਸੀ। ਪਿਛਲੇ ਦਿਨੀਂ ਇਕ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਸੀ, ਜਿਸ ਦੇ ਆਧਾਰ ’ਤੇ ਤਾਜ਼ਾ ਮਾਮਲਾ ਦਰਜ ਕੀਤਾ ਗਿਆ। ਜਿਸ ਮਗਰੋਂ ਅਦਾਲਤ ਨੇ ਦੋਹਾਂ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ। ਜਿਸ 'ਚ ਹੁਣ ਖੁਲਾਸਾ ਹੋਇਆ ਹੈ ਕਿ ਸਾਧੂ ਸਿੰਘ ਧਰਮਸੋਤ ਨੇ ਰਿਸ਼ਵਤ ਲਈ ਹੈ। ਜਾਣਕਾਰੀ ਅਨੁਸਾਰ ਵਿਜੀਲੈਂਸ ਬਿਊਰੋ ਨੇ 2 ਜੂਨ ਨੂੰ ਮੁਹਾਲੀ ਦੇ ਜ਼ਿਲ੍ਹਾ ਜੰਗਲਾਤ ਅਫ਼ਸਰ ਗੁਰਅਮਨਪ੍ਰੀਤ ਸਿੰਘ ਬੈਂਸ ਅਤੇ ਠੇਕੇਦਾਰ ਹਰਮਹਿੰਦਰ ਸਿੰਘ ਉਰਫ਼ ਹੈਮੀ ਨੂੰ ਭ੍ਰਿਸ਼ਟਾਚਾਰ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਸੀ। ਇਹ ਕਾਰਵਾਈ WWICS ਕੰਪਨੀ ਦੇ ਮਾਲਕ ਦਵਿੰਦਰ ਸਿੰਘ ਸੰਧੂ ਦੀ ਸ਼ਿਕਾਇਤ ’ਤੇ ਕੀਤੀ ਗਈ ਸੀ। ਦੋਵਾਂ ਨੂੰ ਸੰਧੂ ਦੇ ਪ੍ਰਾਜੈਕਟਾਂ ਸਬੰਧੀ ਪੱਖ ਲੈਣ ਬਦਲੇ 2 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰ ਕੇ ਡੀਐੱਫ਼ਓ ਅਤੇ ਠੇਕੇਦਾਰ ਵਿਰੁੱਧ ਵਿਜੀਲੈਂਸ ਥਾਣਾ ਮੁਹਾਲੀ ਵਿੱਚ ਕੇਸ ਦਰਜ ਕੀਤਾ ਗਿਆ ਸੀ। ਪਿਛਲੇ ਦਿਨੀਂ ਇਕ ਵੀਡੀਓ ਵੀ ਸੋਸ਼ਲ ਮੀਡੀਆ ਉਤੇ ਵਾਇਰਲ ਹੋਈ ਸੀ, ਜਿਸ ਦੇ ਆਧਾਰ ’ਤੇ ਤਾਜ਼ਾ ਮਾਮਲਾ ਦਰਜ ਕੀਤਾ ਗਿਆ ਜਿਸ ਮਗਰੋਂ ਅਦਾਲਤ ਨੇ ਦੋਹਾਂ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ਉਤੇ ਭੇਜ ਦਿੱਤਾ। ਜਿਸ 'ਚ ਹੁਣ ਖੁਲਾਸਾ ਹੋਇਆ ਹੈ ਕਿ ਸਾਧੂ ਸਿੰਘ ਧਰਮਸੋਤ ਨੇ ਰਿਸ਼ਵਤ ਲਈ ਹੈ। ਵਿਜੀਲੈਂਸ ਬਿਊਰੋ ਨੇ ਮੁਹਾਲੀ ਦੇ ਡੀਐੱਫਓ ਮਾਮਲੇ ਵਿੱਚ ਫੜੇ ਗਏ ਠੇਕੇਦਾਰ ਹਰਮਿੰਦਰ ਸਿੰਘ ਹੈਮੀ ਤੋਂ ਪੁੱਛਗਿੱਛ ਦੌਰਾਨ ਪਤਾ ਲਗਾਇਆ ਕਿ ਜਦੋਂ ਸਾਧੂ ਸਿੰਘ ਧਰਮਸੋਤ ਮੰਤਰੀ ਸਨ ਤਾਂ ਜੰਗਲਾਤ ਵਿਭਾਗ ਵਿੱਚ ਦਲਾਲ ਪੈਸੇ ਦੇ ਕੇ ਸਭ ਕੁਝ ਕਰਵਾਉਂਦੇ ਸਨ। ਜੰਗਲਾਤ ਦੀ ਜ਼ਮੀਨ 'ਤੇ ਮਾਈਨਿੰਗ, ਦਰੱਖਤ ਕੱਟਣ ਦੀ ਇਜਾਜ਼ਤ, ਤਬਾਦਲਾ ਪੋਸਟਿੰਗ ਤੱਕ ਸਭ ਕੁਝ ਕੀਤਾ ਗਿਆ। ਵਿਜੀਲੈਂਸ ਨੇ ਦੋ ਹੋਰ ਦਲਾਲ ਵੀ ਕਾਬੂ ਕੀਤੇ ਹਨ। ਵਿਜੀਲੈਂਸ ਅਨੁਸਾਰ ਸ਼ਿਕਾਇਤਕਰਤਾ ਦਵਿੰਦਰ ਸੰਧੂ ਤੇ ਉਸ ਦਾ ਪਿਤਾ ਬੀ ਐੱਸ ਸੰਧੂ ਕਰੀਬ 100 ਏਕੜ ਜ਼ਮੀਨ ਦੇ ਮਾਲਕ ਹਨ ਅਤੇ ਇਸ ਜ਼ਮੀਨ ਦਾ ਕੁਝ ਹਿੱਸਾ ਪੰਜਾਬ ਲੈਂਡ ਪ੍ਰਿਜ਼ਰਵੇਸ਼ਨ ਐਕਟ ਅਧੀਨ ਆਉਂਦਾ ਹੈ। ਵਣ ਰੇਂਜ ਅਫ਼ਸਰ ਰਣਜੋਧ ਸਿੰਘ ਵੱਲੋਂ ਬਲਜੀਤ ਸਿੰਘ ਸੰਧੂ ਖ਼ਿਲਾਫ਼ 24 ਅਪਰੈਲ ਨੂੰ ਥਾਣਾ ਨਵਾਂ ਗਰਾਓਂ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ ਸੀ। ਦਵਿੰਦਰ ਸੰਧੂ, ਰਣਜੋਧ ਸਿੰਘ ਤੇ ਅਮਨ ਪਟਵਾਰੀ ਨੇ ਜੰਗਲਾਤ ਠੇਕੇਦਾਰ ਹਰਮਹਿੰਦਰ ਸਿੰਘ ਨਾਲ ਉਨ੍ਹਾਂ ਦੇ ਦਫ਼ਤਰ ਵਿੱਚ ਮੁਲਾਕਾਤ ਕੀਤੀ, ਜਿੱਥੇ ਰਣਜੋਧ ਸਿੰਘ ਨੇ ਖੁਲਾਸਾ ਕੀਤਾ ਕਿ ਉਪਰੋਕਤ ਸ਼ਿਕਾਇਤ ਉਸ ਵੱਲੋਂ ਡੀਐੱਫ਼ਓ ਗੁਰਅਮਨਪ੍ਰੀਤ ਸਿੰਘ ਤੇ ਕੰਜ਼ਰਵੇਟਰ ਆਫ਼ ਫਾਰੈਸਟ (ਵਣਪਾਲ) ਵਿਸ਼ਾਲ ਚੌਹਾਨ ਦੇ ਕਹਿਣ ’ਤੇ ਕਰਵਾਈ ਗਈ ਹੈ। ਇਹ ਵੀ ਪੜ੍ਹੋ :ਜੰਮੂ-ਕਸ਼ਮੀਰ ਦੇ ਸੋਪੋਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁੱਠਭੇੜ