ਮੁਹਾਲੀ ਪੁਲਿਸ ਨੇ 35 ਲੱਖ ਦੀ ਖੋਹ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼
ਮੁਹਾਲੀ, 8 ਜੁਲਾਈ: ਸੰਜੀਵ ਕੁਮਾਰ ਵਾਸੀ ਖੰਨਾ ਵੱਲੋਂ ਪਹਿਲੀ ਜੁਲਾਈ ਨੂੰ ਥਾਣਾ ਸਿਟੀ ਕੁਰਾਲੀ ਵਿਖੇ ਦਰਖਾਸਤ ਦਿੱਤੀ ਗਈ ਸੀ ਕਿ ਮਿਤੀ 06.06.2022 ਨੂੰ ਉਸ ਦੇ ਕਰਮਚਾਰੀਆਂ ਗੁਰਦੀਪ ਸਿੰਘ ਅਤੇ ਮੋਹਣ ਸਿੰਘ ਪਾਸੋਂ ਕੁਰਾਲੀ ਸ਼ਹਿਰ ਤੋਂ ਦਿਨ ਦੇ ਸਮੇਂ ਨਾਮੂਲਮ ਵਿਅਕਤੀਆਂ ਵੱਲੋਂ ਆਪਣੇ ਆਪ ਨੂੰ ਜੀ.ਐਸ.ਟੀ ਦੇ ਕਰਮਚਾਰੀ ਦੱਸ ਕੇ 35 ਲੱਖ ਰੁਪਏ ਦੀ ਖੋਹ ਕੀਤੀ ਸੀ। ਇਹ ਵੀ ਪੜ੍ਹੋ: ਚੰਡੀਗੜ੍ਹ ਦੇ ਸਕੂਲ 'ਚ ਵੱਡਾ ਦਰੱਖਤ ਡਿੱਗਣ ਕਾਰਨ ਕਈ ਬੱਚੇ ਜ਼ਖ਼ਮੀ, ਇੱਕ ਦੀ ਮੌਤ ਦਰਖਾਸਤ ਤੇ ਕਾਰਵਾਈ ਕਰਦੇ ਹੋਏ ਮੌਕੇ ਤੇ ਪੜਤਾਲ ਕੀਤੀ ਗਈ ਅਤੇ ਸੀ.ਸੀ.ਟੀ.ਵੀ ਕੈਮਰਿਆਂ ਦੀ ਘੋਖ ਕੀਤੀ ਗਈ। ਦਰਖਾਸਤ ਵਿੱਚ ਲਗਾਏ ਦੋਸ਼ਾ ਦੀ ਪੜਤਾਲ ਕਰਨ ਤੋਂ ਬਾਅਦ ਮੁੱਕਦਮਾ ਨੰਬਰ 66 ਮਿਤੀ 06.07.2022 ਅਧ 379ਬੀ ਭ:ਦ:, ਥਾਣਾ ਸਿਟੀ ਕੁਰਾਲੀ, ਮੋਹਾਲੀ ਵਿਖੇ ਦਰਜ ਰਜਿਸਟਰ ਕੀਤਾ ਗਿਆ ਸੀ। ਉਕਤ ਵਾਰਦਾਤ ਨੂੰ ਟਰੇਸ ਕਰਨ ਸਬੰਧੀ ਸੋਰਸ ਕਾਇਮ ਕੀਤੇ ਗਏ। ਉਪ ਕਪਤਾਨ ਪੁਲਿਸ ਸਬ-ਡਵੀਜਨ ਖਰੜ੍ਹ 2 ਦੀ ਅਗਵਾਈ ਹੇਠ ਮੁੱਖ ਅਫਸਰ ਥਾਣਾ ਸਿਟੀ ਕੁਰਾਲੀ ਵੱਲੋਂ ਗਿਰੋਹ ਦੇ ਚਾਰ ਮੈਂਬਰਾ ਗੁਰਦੀਪ ਸਿੰਘ ਉਰਫ ਜੱਸੀ, ਹਰਜੀਤ ਸਿੰਘ, ਵਰਿੰਦਰ ਸਿੰਘ ਅਤੇ ਚਰਨਜੀਤ ਸਿੰਘ ਉਰਫ ਚੰਨੀ ਨੂੰ ਕਾਬੂ ਕੀਤਾ ਗਿਆ ਹੈ। ਦੋਸ਼ੀ ਹਰਜੀਤ ਸਿੰਘ ਜੋ ਕਿ ਪੁਲਿਸ ਮੁਲਾਜਮ ਹੈ ਅਤੇ ਇਸ ਵੱਲੋਂ ਮੋਕਾ ਵਾਰਦਾਤ ਸਮੇਂ ਪੁਲਿਸ ਵਰਦੀ ਪਹਿਨੀ ਹੋਈ ਸੀ। ਗ੍ਰਿਫਤਾਰ ਦੋਸ਼ੀ ਗੁਰਦੀਪ ਸਿੰਘ ਉਰਫ ਜੱਸੀ ਪੁੱਤਰ ਬਹਾਦਰ ਸਿੰਘ ਵਾਸੀ # 239, ਸੈਕਟਰ 26ਏ, ਮੰਡੀ ਗੋਬਿੰਦਗੜ੍ਹ, ਜਿਲ੍ਹਾ ਫਤਿਹਗੜ੍ਹ ਸਾਹਿਬ ਕੋਲੋਂ 09 ਲੱਖ ਰੁਪਏ, ਦੋਸ਼ੀ ਹਰਜੀਤ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਪਿੰਡ ਲਖਨਪੁਰ, ਥਾਣਾ ਖਮਾਣੋ, ਜਿਲ੍ਹਾ ਫਤਿਹਗੜ੍ਹ ਸਾਹਿਬ ਕੋਲੋਂ 05 ਲੱਖ ਰੁਪਏ (ਹਰਜੀਤ ਸਿੰਘ ਉਕਤ ਮੋਜੂਦਾ ਸਮੇਂ ਜਿਲ੍ਹਾ ਫਤਿਹਗੜ੍ਹ ਸਾਹਿਬ ਵਿਖੇ ਤਾਇਨਾਤ ਸੀ), ਦੋਸ਼ੀ ਵਰਿੰਦਰ ਸਿੰਘ ਪੁੱਤਰ ਚਰਨਜੀਤ ਸਿੰਘ ਵਾਸੀ # 254, ਸੈਕਟਰ 26ਏ, ਮੰਡੀ ਗੋਬਿੰਦਗੜ੍ਹ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਕੋਲੋਂ 01 ਲੱਖ 50 ਹਜਾਰ ਰੁਪਏ, ਦੋਸ਼ੀ ਚਰਨਜੀਤ ਸਿੰਘ ਉਰਫ ਚੰਨੀ ਪੁੱਤਰ ਆਤਮਾ ਸਿੰਘ ਵਾਸੀ #20, ਰੋਇਲ ਸਿਟੀ, ਜੱਸੜਾ, ਮੰਡੀ ਗੋਬਿੰਦਗੜ੍ਹ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਕੋਲੋਂ 01 ਲੱਖ 90 ਹਜਾਰ ਰੁਪਏ ਨੂੰ ਮਿਲਾ ਕੇ ਕੁੱਲ 17 ਲੱਖ 40 ਹਜਾਰ ਰੁਪਏ ਬ੍ਰਾਮਦਗੀ ਕੀਤੀ ਗਈ। ਇਹ ਵੀ ਪੜ੍ਹੋ: ਸੰਗਰੂਰ 'ਚ ਵਾਪਰਿਆ ਵੱਡਾ ਹਾਦਸਾ, ਨੌਜਵਾਨ ਦੀ ਮੌਤ, 3 ਜ਼ਖ਼ਮੀ ਉਕਤ ਦੋਸ਼ੀ ਵਰਿੰਦਰ ਸਿੰਘ ਤੇ ਪਹਿਲਾ ਵੀ ਮੁਕੱਦਮਾ ਨੰਬਰ: 84 ਮਿਤੀ 01.06.2018 ਅ/ਧ 380,381,454, 342 ਭ:ਦ: ਥਾਣਾ ਅਮਲੋਹ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿਖੇ ਰਜਿਸਟਰ ਹੈ। ਦੋਸ਼ੀਆਨ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰ ਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ। ਜਿੰਨਾ ਪਾਸੋ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ। ਮੁੱਕਦਮਾ ਦੀ ਤਫਤੀਸ਼ ਜਾਰੀ ਹੈ। -PTC News