ਸਾਬਕਾ ਮੰਤਰੀ ਵਿਜੇ ਸਿੰਗਲਾ ਦੇ ਭ੍ਰਿਸ਼ਟਾਚਾਰ ਮਾਮਲੇ 'ਚ ਮੁਹਾਲੀ ਪੁਲਿਸ ਨੇ ਕੀਤੀ ਚਾਰਜਸ਼ੀਟ ਪੇਸ਼
ਮੋਹਾਲੀ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਵਿਜੇ ਸਿੰਗਲਾ ਭ੍ਰਿਸ਼ਟਾਚਾਰ ਮਾਮਲੇ ਵਿੱਚ ਮੁਹਾਲੀ ਪੁਲਿਸ ਨੇ ਕੋਰਟ ਵਿੱਚ ਚਾਰਜਸ਼ੀਟ ਪੇਸ਼ ਕਰ ਦਿੱਤੀ ਹੈ। ਤੁਹਾਨੂੰ ਦੱਸ ਦੇਈਏ ਕਿ ਵਿਜੇ ਸਿੰਗਲਾ ਦੇ ਖਿਲਾਫ਼ ਧਾਰਾ 7-8 ਤਹਿਤ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਗਿਆ ਹੈ। ਮੋਹਾਲੀ ਪੁਲਿਸ ਨੇ ਵਿਜੇ ਸਿੰਗਲਾ ਦੇੇ ਮਾਮਲੇ ਵਿੱਚ ਕੋਰਟ ਵਿੱਚ ਆਪਣੀ ਚਾਰਜਸ਼ੀਟ ਪੇਸ਼ ਕਰ ਦਿੱਤੀ ਹੈ ਪਰ ਉਧਰ ਹਾਈਕੋਰਟ ਨੇ ਵਿਜੇ ਸਿੰਗਲਾ ਨੂੰ ਜਮਾਨਤ ਦੇ ਦਿੱਤੀ ਸੀ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਤੋਂ ਰੈਗੂਲਰ ਜ਼ਮਾਨਤ ਮਿਲੀ ਹੈ। ਹਾਈ ਕੋਰਟ ਵਿੱਚ ਸਿੰਗਲਾ ਦੇ ਵਕੀਲ ਨੇ ਦਲੀਲ ਦਿੱਤੀ ਕਿ ਉਸ ਤੋਂ ਕੋਈ ਵਸੂਲੀ ਨਹੀਂ ਹੋਈ ਹੈ। ਉੱਥੇ ਹੀ ਜਿਸ ਕਾਲ ਰਿਕਾਰਡਿੰਗ 'ਚ ਉਨ੍ਹਾਂ ਦੀ ਆਵਾਜ਼ ਦੱਸੀ ਜਾ ਰਹੀ ਹੈ, ਉਸ ਦੇ ਲਈ ਸਿੰਗਲਾ ਨੇ ਵੁਆਇਸ ਸੈਂਪਲ ਦੇ ਦਿੱਤਾ ਹੈ। ਗੌਰਤਲਬ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸਿੰਗਲਾ ਸਿਹਤ ਮੰਤਰੀ ਬਣੇ ਸਨ। ਹਾਲਾਂਕਿ, ਸੀਐਮ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਮਾਮਲੇ ਨੂੰ ਲੈ ਕੇ ਬਰਖਾਸਤ ਕਰ ਦਿੱਤਾ ਸੀ । ਉਨ੍ਹਾਂ 'ਤੇ ਦੋਸ਼ ਸਨ ਕਿ ਉਨ੍ਹਾਂ ਨੇ ਸਿਹਤ ਵਿਭਾਗ ਦੇ ਹਰ ਕੰਮ 'ਚ 1 ਫੀਸਦੀ ਕਮਿਸ਼ਨ ਮੰਗਿਆ ਸੀ। ਹਾਲਾਂਕਿ ਸਿੰਗਲਾ ਦਾ ਤਰਕ ਹੈ ਕਿ ਉਸ ਕੋਲੋਂ ਨਾ ਤਾਂ ਕੋਈ ਵਸੂਲੀ ਹੋਈ ਹੈ ਅਤੇ ਨਾ ਹੀ ਉਸ ਨੇ ਕਿਸੇ ਤੋਂ ਕੋਈ ਪੈਸੇ ਮੰਗੇ ਹਨ। ਉਸ ਨੇ ਜਾਂਚ ਲਈ ਆਪਣੀ ਆਵਾਜ਼ ਦਾ ਸੈਂਪਲ ਵੀ ਦਿੱਤਾ ਸੀ। ਇਹ ਵੀ ਪੜ੍ਹੋ:ਸ੍ਰੀ ਅਨੰਦਪੁਰ ਸਾਹਿਬ ਦੇ ਮੇਨ ਬਜ਼ਾਰ 'ਚ ਕੱਪੜੇ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦਾ ਹੋਇਆ ਨੁਸਕਾਨ -PTC News