ਮੁਹਾਲੀ ਅਦਾਲਤ ਵੱਲੋਂ ਸਾਬਕਾ ਜੇਲ੍ਹ ਸੁਪਰਡੈਂਟ ਰਾਜਨ ਕਪੂਰ ਦੀ ਜ਼ਮਾਨਤ ਅਰਜ਼ੀ ਰੱਦ
ਮੁਹਾਲੀ ਅਦਾਲਤ ਵੱਲੋਂ ਸਾਬਕਾ ਜੇਲ੍ਹ ਸੁਪਰਡੈਂਟ ਰਾਜਨ ਕਪੂਰ ਦੀ ਜ਼ਮਾਨਤ ਅਰਜ਼ੀ ਰੱਦ,ਮੁਹਾਲੀ: ਪਟਿਆਲਾ ਜੇਲ੍ਹ ਵਿੱਚ ਗੈਂਗਸਟਰਾਂ ਵੱਲੋਂ ਫਿਰੌਤੀ ਲੈਣ ਦੇ ਮਾਮਲੇ ਵਿੱਚ ਬਰਖਾਸਤ ਕੀਤੇ ਗਏ ਸਾਬਕਾ ਜੇਲ੍ਹ ਸੁਪਰਡੈਂਟ ਰਾਜਨ ਕਪੂਰ ਦੀ ਜ਼ਮਾਨਤ ਅਰਜ਼ੀ ਮੁਹਾਲੀ ਦੀ ਅਦਾਲਤ ਵੱਲੋਂ ਰੱਦ ਕਰ ਦਿੱਤੀ ਹੈ। ਤੁਹਾਨੂੰ ਦੱਸ ਦੇਈਏ ਕਿ ਮੁਜ਼ੱਫਰਪੁਰ ਦੇ ਇਕ ਮਾਮਲੇ ਦਾ ਮੁੱਖ ਦੋਸ਼ੀ ਪਟਿਆਲਾ ਜੇਲ੍ਹ ਚ ਬੰਦ ਸੀ। [caption id="attachment_300971" align="aligncenter" width="300"] ਮੁਹਾਲੀ ਅਦਾਲਤ ਵੱਲੋਂ ਸਾਬਕਾ ਜੇਲ੍ਹ ਸੁਪਰਡੈਂਟ ਰਾਜਨ ਕਪੂਰ ਦੀ ਜ਼ਮਾਨਤ ਅਰਜ਼ੀ ਰੱਦ[/caption] ਓਥੇ ਗੈਂਗਸਟਰਾਂ ਵੱਲੋਂ ਉਕਤ ਦੋਸ਼ੀ ਤੋਂ ਫਿਰੌਤੀ ਲਈ ਗਈ ਸੀ ਜਿਸ ਦਾ ਖੁਲਾਸਾ ਸਭ ਤੋਂ ਪਹਿਲਾਂ ਪੀਟੀਸੀ ਨਿਊਜ਼ ਵੱਲੋਂ ਕੀਤਾ ਸੀ। ਮੁਜੱਫਰਪੁਰ ਕੇਸ ਦੇ ਦੋਸ਼ੀ ਦੇ ਪਰਿਵਾਰਕ ਮੈਂਬਰਾਂ ਨੇ ਫਿਰੌਤੀ ਦੇਣ ਦੀ ਪੁਸ਼ਟੀ ਕੀਤੀ ਸੀ ਅਤੇ ਜੇਲ੍ਹ ਅਧਿਕਾਰੀਆਂ ‘ਤੇ ਵੀ ਸਵਾਲ ਚੁੱਕੇ ਸਨ। ਹੋਰ ਪੜ੍ਹੋ:ਮਕਸੂਦਾਂ ਥਾਣਾ ਬੰਬ ਧਮਾਕਾ ਮਾਮਲਾ: ਅਦਾਲਤ ਵੱਲੋਂ ਦੋਹਾਂ ਦੋਸ਼ੀਆਂ ਨੂੰ 14 ਦਿਨਾਂ ਦੇ ਨਿਆਇਕ ਰਿਮਾਂਡ ‘ਤੇ ਜੇਲ੍ਹ ਭੇਜਿਆ ਜਿਸ ਤੋਂ ਬਾਅਦ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਦੇ ਸੁਪਰਡੈਂਟ ਰਾਜਨ ਕਪੂਰ ਸਮੇਤ 4 ਹੋਰ ਨੂੰ ਬਰਖਾਸਤ ਕਰ ਦਿੱਤਾ ਸੀ। [caption id="attachment_300970" align="aligncenter" width="300"] ਮੁਹਾਲੀ ਅਦਾਲਤ ਵੱਲੋਂ ਸਾਬਕਾ ਜੇਲ੍ਹ ਸੁਪਰਡੈਂਟ ਰਾਜਨ ਕਪੂਰ ਦੀ ਜ਼ਮਾਨਤ ਅਰਜ਼ੀ ਰੱਦ[/caption] ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਆਈਜੀ ਕੁੰਵਰ ਵਿਜੈ ਪ੍ਰਤਾਪ ਦੀ ਰਿਪੋਰਟ ਉੱਤੇ ਰਾਜਨ ਕਪੂਰ ਦੀਆਂ ਸੇਵਾਵਾਂ ਨੂੰ ਸਮਾਪਤ ਕਰ ਦਿੱਤਾ ਸੀ। -PTC News