ਸੰਸਦ ’ਚ ਵਿਰੋਧੀ ਧਿਰਾਂ ਦੇ ਹੰਗਾਮੇ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ 2 ਵਜੇ ਤੱਕ ਮੁਲਤਵੀ
ਨਵੀਂ ਦਿੱਲੀ: ਸੰਸਦ ਦੇ ਮਾਨਸੂਨ ਸੈਸ਼ਨ ਦਾ ਅੱਜ ਪਹਿਲਾਂ ਦਿਨ ਹੈ, ਜੋ ਕਿ 31 ਅਗਸਤ ਤੱਕ ਚਲੇਗਾ। ਲੋਕ ਸਭਾ ਵਿਚ ਨਵੇਂ ਸੰਸਦ ਮੈਂਬਰਾਂ ਦਾ ਪ੍ਰਧਾਨ ਮੰਤਰੀ ਮੋਦੀ ਨੇ ਪਰਿਚੈ ਕਰਵਾਇਆ। ਇਸ ਦਰਮਿਆਨ ਵਿਰੋਧੀ ਧਿਰਾਂ ਦੀ ਨਾਅਰੇਬਾਜ਼ੀ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ ਨੂੰ 2 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ।
ਪੜੋ ਹੋਰ ਖਬਰਾਂ: ਪੰਜਾਬ ਸਰਕਾਰ ਵਲੋਂ ਇਨ੍ਹਾਂ ਜ਼ਿਲਿਆਂ ‘ਚ ਚਿੜਿਆਘਰ ਖੋਲਣ ਦਾ ਐਲਾਨ
ਪ੍ਰਧਾਨ ਮੰਤਰੀ ਦੇ ਸੰਬੋਧਨ ਦੌਰਾਨ ਲੋਕ ਸਭਾ ’ਚ ਸੰਸਦ ਮੈਂਬਰਾਂ ਨੇ ਨਾਅਰੇਬਾਜ਼ੀ ਕੀਤੀ। ਕਿਸਾਨ ਅੰਦੋਲਨ ਅਤੇ ਮਹਿੰਗਾਈ ਦੇ ਮੁੱਦੇ ’ਤੇ ਲੋਕ ਸਭਾ ’ਚ ਨਾਅਰੇਬਾਜ਼ੀ ਕੀਤੀ ਗਈ। ਜਿਸ ਨੂੰ ਲੈ ਕੇ ਪ੍ਰਧਾਨ ਮੰਤਰੀ ਅਤੇ ਰਾਜਨਾਥ ਨੇ ਨਾਰਾਜ਼ਗੀ ਜ਼ਾਹਰ ਕੀਤੀ। ਸੰਸਦ ’ਚ ਵਿਰੋਧੀ ਧਿਰ ਦੇ ਭਾਰੀ ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਹਾਲਾਂਕਿ ਪ੍ਰਧਾਨ ਮੰਤਰੀ ਮੋਦੀ ਨੇ ਵਿਰੋਧੀ ਧਿਰ ਨੂੰ ਸ਼ਾਂਤੀ ਨਾਲ ਚਰਚਾ ਦੀ ਅਪੀਲ ਕੀਤੀ ਹੈ।
ਪੜੋ ਹੋਰ ਖਬਰਾਂ: ਮਾਨਸੂਨ ਸੈਸ਼ਨ ਤੋਂ ਪਹਿਲਾਂ ਬੋਲੇ PM ਮੋਦੀ, ‘ਸਵਾਲ ਪੁੱਛੋ ਪਰ…’
ਦੱਸ ਦੇਈਏ ਕਿ ਸੰਸਦ ਦੇ ਮਾਨਸੂਨ ਸੈਸ਼ਨ ’ਚ ਜਿੱਥੇ ਮੋਦੀ ਸਰਕਾਰ 31 ਬਿੱਲ ਪਾਸ ਕਰਵਾਏਗੀ, ਉੱਥੇ ਹੀ ਵਿਰੋਧੀ ਧਿਰ ਸਰਕਾਰ ਨੂੰ ਜਿੱਥੇ ਕਿਸਾਨ ਅੰਦੋਲਨ, ਮਹਿੰਗਾਈ, ਬੇਰੁਜ਼ਗਾਰੀ ਵਰਗੇ ਮੁੱਦਿਆਂ ’ਤੇ ਘੇਰ ਰਹੀ ਹੈ।
ਪੜੋ ਹੋਰ ਖਬਰਾਂ: ਪੰਜਾਬ ਸਣੇ ਉੱਤਰੀ ਭਾਰਤ ‘ਚ ਭਾਰੀ ਮੀਂਹ ਦੀ ਸੰਭਾਵਨਾ, 2 ਦਿਨਾਂ ਦਾ ਅਲਰਟ ਜਾਰੀ
-PTC News