ਮਾਨਸੂਨ ਸੈਸ਼ਨ ਤੋਂ ਪਹਿਲਾਂ ਬੋਲੇ PM ਮੋਦੀ, 'ਸਵਾਲ ਪੁੱਛੋ ਪਰ...'
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਯਾਨੀ ਕਿ ਸੋਮਵਾਰ ਨੂੰ ਕਿਹਾ ਕਿ ਸਰਕਾਰ ਸੰਸਦ ਵਿਚ ਵਿਰੋਧੀ ਧਿਰ ਦੇ ਅਤੇ ਜਨਤਾ ਦੇ ਹਰ ਤਿੱਖੇ ਸਵਾਲ ਦਾ ਜਵਾਬ ਦੇਣ ਨੂੰ ਤਿਆਰ ਹੈ ਪਰ ਵਿਰੋਧੀ ਧਿਰ ਨੂੰ ਵੀ ਸਦਨ ’ਚ ਸ਼ਾਂਤੀ ਵਾਲਾ ਮਾਹੌਲ ਬਣਾਉਣਾ ਹੋਵੇਗਾ। ਪ੍ਰਧਾਨ ਮੰਤਰੀ ਨੇ ਸਦਨ ਦੇ ਮਾਨਸੂਨ ਸੈਸ਼ਨ ਤੋਂ ਪਹਿਲਾਂ ਅੱਜ ਸੰਸਦ ਭਵਨ ਕੰਪਲੈਕਸ ਵਿਚ ਮੀਡੀਆ ਸਾਹਮਣੇ ਦਿੱਤੇ ਬਿਆਨ ’ਚ ਸਦਨ ਵਿਚ ਸੁਚਾਰੂ ਢੰਗ ਨਾਲ ਕੰਮਕਾਜ ਹੋਣ ਦੀ ਉਮੀਦ ਜਤਾਈ ਹੈ।
ਪੜੋ ਹੋਰ ਖਬਰਾਂ: ਯੂਪੀ: ਦੋ ਬੱਸਾਂ ਵਿਚਾਲੇ ਜ਼ਬਰਦਸਤ ਟੱਕਰ, 7 ਦੀ ਮੌਤ ਤੇ 10 ਜ਼ਖਮੀ
ਪ੍ਰਧਾਨ ਮੰਤਰੀ ਨੇ ਕਿਹਾ ਕਿ ਸਦਨ ਵਿਚ ਇਹ ਸੈਸ਼ਨ ਨਤੀਜਾਕਾਰੀ ਹੋਵੇ, ਸਾਰਥਕ ਚਰਚਾ ਲਈ ਸਮਰਪਿਤ ਹੋਵੇ, ਦੇਸ਼ ਦੀ ਜਨਤਾ ਜੋ ਜਵਾਬ ਚਾਹੁੰਦੀ ਹੈ, ਉਹ ਜਵਾਬ ਦੇਣ ਦੀ ਸਰਕਾਰ ਦੀ ਪੂਰੀ ਤਿਆਰੀ ਹੈ। ਸਾਰੇ ਵਿਰੋਧੀ ਧਿਰ ਦੇ ਆਗੂਆਂ ਨੂੰ ਅਪੀਲ ਹੈ ਕਿ ਤਿੱਖੇ ਸਵਾਲ ਪੁੱਛੋ ਪਰ ਸਦਨ ’ਚ ਸ਼ਾਂਤ ਮਾਹੌਲ ਬਣਾ ਕੇ ਰੱਖੋ, ਜਿਸ ਨਾਲ ਸਰਕਾਰ ਨੂੰ ਜਵਾਬ ਦੇਣ ਦਾ ਮੌਕਾ ਮਿਲੇ। ਇਸ ਨਾਲ ਜਨਤਾ ਜਨਾਰਦਨ ਤੱਕ ਸੱਚ ਪਹੁੰਚਾਉਣ ਦਾ ਮੌਕਾ ਮਿਲਦਾ ਹੈ। ਇਸ ਨਾਲ ਜਨਤਾ ਦਾ ਭਰੋਸਾ ਵਧਦਾ ਹੈ।
ਪੜੋ ਹੋਰ ਖਬਰਾਂ: ਦੇਸ਼ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 38 ਹਜ਼ਾਰ ਤੋਂ ਵਧੇਰੇ ਨਵੇਂ ਮਾਮਲੇ, 499 ਲੋਕਾਂ ਦੀ ਮੌਤ
ਦੱਸ ਦੇਈਏ ਕਿ ਸੰਸਦ ਦਾ ਮਾਨਸੂਨ ਸੈਸ਼ਨ ਅੱਜ ਯਾਨੀ ਕਿ 19 ਜੁਲਾਈ ਤੋਂ ਸ਼ੁਰੂ ਹੋ ਰਿਹਾ ਹੈ, ਜੋ ਕਿ 13 ਅਗਸਤ ਤੱਕ ਚਲੇਗਾ। ਇਸ ਸੈਸ਼ਨ ’ਚ ਮੋਦੀ ਸਰਕਾਰ 31 ਬਿੱਲ ਪਾਸ ਕਰਵਾਏਗੀ।
ਪੜੋ ਹੋਰ ਖਬਰਾਂ: ਪੰਜਾਬ ਸਰਕਾਰ ਵਲੋਂ ਇਨ੍ਹਾਂ ਜ਼ਿਲਿਆਂ ‘ਚ ਚਿੜਿਆਘਰ ਖੋਲਣ ਦਾ ਐਲਾਨ
-PTC News