ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਹਾਲਤ ਸਥਿਰ, ਚੰਡੀਗੜ੍ਹ ਦੇ PGI 'ਚ ਹਨ ਦਾਖ਼ਲ
ਚੰਡੀਗੜ੍ਹ: ਪੀਜੀਆਈ ਚੰਡੀਗੜ੍ਹ ਵਿਖੇ ਜ਼ੇਰੇ ਇਲਾਜ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਹਾਲਤ ਦੂਜੇ ਦਿਨ ਵੀ ਸਥਿਰ ਬਣੀ ਹੋਈ ਹੈ। ਬਲਕੌਰ ਸਿੰਘ ਨੂੰ ਸਾਹ ਲੈਣ ਵਿੱਚ ਵੀ ਕੁਝ ਦਿੱਕਤ ਆ ਰਹੀ ਹੈ ਪਰ ਫਿਲਹਾਲ ਡਾਕਟਰ ਉਸ ਦੀ ਦੇਖਭਾਲ ਵਿੱਚ ਲੱਗੇ ਹੋਏ ਹਨ। ਉਥੇ ਸੁਰੱਖਿਆ ਦੇ ਵੀ ਸਖ਼ਤ ਪ੍ਰਬੰਧ ਕੀਤੇ ਗਏ ਹਨ।
ਬਲਕੌਰ ਸਿੰਘ ਨੂੰ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਪਟਿਆਲਾ ਹਾਰਟ ਇੰਸਟੀਚਿਊਟ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਉਹਨਾਂ ਦੀ ਸਿਹਤ ਵਿਗੜਨ ਕਾਰਨ ਉਹਨਾਂ ਨੂੰ ਪੀਜੀਆਈ ਰੈਫਰ ਕਰ ਦਿੱਤਾ ਗਿਆ। ਉਹਨਾਂ ਦੀ ਦੇਖ ਰੇਖ ਲਈ ਡਾ. ਧਰਮਵੀਰ ਗਾਂਧੀ ਅਤੇ ਉਨ੍ਹਾਂ ਦੀ ਟੀਮ ਲੱਗੀ ਹੋਈ ਹੈ।
ਇਹ ਵੀ ਪੜ੍ਹੋ: ਰਾਣਾ ਕੰਧੋਵਾਲੀਆ ਤੇ ਮੂਸੇਵਾਲਾ ਕਤਲ ਕਾਂਡ 'ਚ ਲੋੜੀਂਦਾ ਗੈਂਗਸਟਰ ਮਨੂ ਰਈਆ ਗ੍ਰਿਫਤਾਰ
ਬਲਕੌਰ ਸਿੰਘ ਪਿਛਲੇ ਕਾਫੀ ਸਮੇਂ ਤੋਂ ਦਿਲ ਦੀ ਬੀਮਾਰੀ ਤੋਂ ਪੀੜਤ ਹਨ ਪਰ ਆਪਣੇ ਬੇਟੇ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਹ ਇਨਸਾਫ ਲਈ ਸੰਘਰਸ਼ ਕਰ ਰਹੇ ਹਨ। ਅਜਿਹੇ 'ਚ ਆਪਣੇ ਪੁੱਤਰ ਦੀ ਮੌਤ ਨਾਲ ਬਲਕੌਰ ਸਿੰਘ ਨੂੰ ਮਾਨਸਿਕ ਅਤੇ ਸਰੀਰਕ ਤੌਰ 'ਤੇ ਵੱਡਾ ਝਟਕਾ ਲੱਗਾ ਹੈ।
Sidhu Moosewala: Singer's father Balkaur Singh opens Twitter account" />
ਬੀਤੇ ਦਿਨੀ ਬਲਕੌਰ ਸਿੰਘ ਦੀ ਸਿਹਤ ਦਾ ਹਾਲ ਜਾਨਣ ਲਈ ਪਟਿਆਲਾ ਹਾਰਟ ਹਸਪਤਾਲ ਵਿਖੇ ਵੱਖ ਵੱਖ ਰਾਜਨੀਤਕ ਧਾਰਮਿਕ ਆਗੂਆਂ ਵੱਲੋਂ ਵੀ ਸ਼ਿਰਕਤ ਕੀਤੀ ਗਈ । ਉਥੇ ਹੀ ਪੀ.ਐਲ.ਸੀ ਪਾਰਟੀ ਦੇ ਸਪੋਕਸਪਰਸਨ ਪ੍ਰਿਤਪਾਲ ਸਿੰਘ ਬਲੀਏਵਾਲ ਤੋਂ ਇਲਾਵਾ ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰੀਨੀਤ ਕੌਰ ਵੀ ਬਲਕੌਰ ਸਿੰਘ ਸਿੱਧੂ ਦਾ ਹਾਲ ਜਾਨਣ ਲਈ ਉਨ੍ਹਾਂ ਨੂੰ ਮਿਲਣ ਪਹੁੰਚੇ ਸਨ।
-PTC News