Wed, Nov 13, 2024
Whatsapp

ਪਾਕਿਸਤਾਨ 'ਚ ਹੜ੍ਹ ਕਾਰਨ 1100 ਤੋਂ ਵਧੇਰੇ ਲੋਕਾਂ ਦੀ ਮੌਤ

Reported by:  PTC News Desk  Edited by:  Pardeep Singh -- September 01st 2022 08:56 AM
ਪਾਕਿਸਤਾਨ 'ਚ ਹੜ੍ਹ ਕਾਰਨ 1100 ਤੋਂ ਵਧੇਰੇ ਲੋਕਾਂ ਦੀ ਮੌਤ

ਪਾਕਿਸਤਾਨ 'ਚ ਹੜ੍ਹ ਕਾਰਨ 1100 ਤੋਂ ਵਧੇਰੇ ਲੋਕਾਂ ਦੀ ਮੌਤ

ਨਵੀਂ ਦਿੱਲੀ: ਪਾਕਿਸਤਾਨ 'ਚ ਇਨ੍ਹੀਂ ਦਿਨੀਂ ਹੜ੍ਹਾਂ ਕਾਰਨ ਹਾਹਾਕਾਰ ਮਚੀ ਹੋਈ ਹੈ। ਪਾਕਿਸਤਾਨ ਵਿੱਚ ਹੜ੍ਹ ਕਾਰਨ ਲੱਖਾਂ ਲੋਕ ਪ੍ਰਭਾਵਿਤ ਹੋਏ ਹਨ। ਸਥਿਤੀ ਇਹ ਹੈ ਕਿ ਦੇਸ਼ ਵਿੱਚ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੀ ਵੱਧ ਰਹੀ ਹੈ। ਜਾਣਕਾਰੀ ਮੁਤਾਬਕ ਪਾਕਿਸਤਾਨ 'ਚ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ 1191 ਨੂੰ ਪਾਰ ਕਰ ਗਈ ਹੈ। ਇਸ ਤੋਂ ਇਲਾਵਾ  3 ਕਰੋੜ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ ਅਤੇ 10 ਲੱਖ ਤੋਂ ਵੱਧ ਘਰਾਂ ਨੂੰ ਨੁਕਸਾਨ ਪਹੁੰਚਿਆ ਹੈ। ਨੈਸ਼ਨਲ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ (ਐਨਡੀਐਮਏ) ਦੀ ਰੋਜ਼ਾਨਾ ਰਿਪੋਰਟ ਦੇ ਅਨੁਸਾਰ, 14 ਜੂਨ ਤੋਂ ਹੁਣ ਤੱਕ 3,500 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਪਿਛਲੇ 24 ਘੰਟਿਆਂ ਦੌਰਾਨ ਕਰੀਬ 87 ਲੋਕ ਜ਼ਖਮੀ ਹੋਏ ਹਨ ਜਦਕਿ 27 ਦੀ ਮੌਤ ਹੋ ਗਈ ਹੈ। ਮਿਲੀ ਜਾਣਤਾਰੀ ਮੁਤਾਬਿਕ 14 ਜੂਨ 2022 ਤੋਂ ਹੋ ਰਹੀ ਬਾਰਸ਼ ਕਾਰਨ ਕਈ ਜ਼ਿਲ੍ਹਿਆਂ ਵਿੱਚ ਹੜ੍ਹ ਆ ਗਏ ਸਨ। ਇਸ ਕਾਰਨ ਹੁਣ ਤੱਕ ਕਰੀਬ 1191 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪਾਕਿਸਤਾਨ ਵਿੱਚ ਤਾਬਾਹੀ ਨੇ ਹੁਣ ਤੱਕ ਅਰਬਾਂ ਰੁਪਏ ਦਾ ਨੁਕਸਾਨ ਕਰ ਦਿੱਤਾ ਹੈ। ਦੇਸ਼ ਭਰ ਵਿੱਚ ਘੱਟੋ-ਘੱਟ 3,451.5 ਕਿਲੋਮੀਟਰ ਸੜਕਾਂ ਅਤੇ 149 ਪੁਲ ਤਬਾਹ ਹੋ ਗਏ ਹਨ। ਇਸ ਤੋਂ ਇਲਾਵਾ 6 ਡੈਮਾਂ ਦੇ ਟੁੱਟਣ ਦੀ ਵੀ ਸੂਚਨਾ ਹੈ। ਰਿਪੋਰਟ ਮੁਤਾਬਕ ਪਾਕਿਸਤਾਨ ਦੇ ਕਰੀਬ 110 ਜ਼ਿਲ੍ਹੇ ਇਸ ਤਬਾਹੀ ਦੀ ਲਪੇਟ ਵਿੱਚ ਹਨ। ਇਨ੍ਹਾਂ ਵਿੱਚੋਂ 72 ਜ਼ਿਲ੍ਹਿਆਂ ਨੂੰ ਆਫ਼ਤ ਪ੍ਰਭਾਵਿਤ ਐਲਾਨਿਆ ਗਿਆ ਹੈ। ਸਭ ਤੋਂ ਗੰਭੀਰ ਸਥਿਤੀ ਸਿੰਧ, ਕਰਾਚੀ, ਪੰਜਾਬ, ਖੈਬਰ ਪਖਤੂਨਖਵਾ, ਬਲੋਚਿਸਤਾਨ ਸੂਬੇ ਵਿੱਚ ਬਣੀ ਹੋਈ ਹੈ। ਇੱਥੇ ਹੀ ਸਭ ਤੋਂ ਵੱਧ ਤਬਾਹੀ ਦੇਖਣ ਨੂੰ ਮਿਲ ਰਹੀ ਹੈ। ਜੇਕਰ ਸਿੰਧ ਦੀ ਗੱਲ ਕਰੀਏ ਤਾਂ 23 ਜ਼ਿਲ੍ਹੇ ਹੜ੍ਹ ਦੀ ਲਪੇਟ 'ਚ ਹਨ ਅਤੇ ਲਗਭਗ 1.45 ਕਰੋੜ ਆਬਾਦੀ ਇਸ ਨਾਲ ਪ੍ਰਭਾਵਿਤ ਹੈ। ਬਲੋਚਿਸਤਾਨ ਦੇ 34 ਜ਼ਿਲ੍ਹਿਆਂ ਵਿੱਚ ਹੜ੍ਹ ਨਾਲ 91 ਲੱਖ ਤੋਂ ਵੱਧ ਲੋਕ ਬੁਰੀ ਤਰ੍ਹਾਂ ਪ੍ਰਭਾਵਿਤ ਹਨ। ਪਾਕਿਸਤਾਨ ਵਿੱਚ ਹੜ੍ਹ ਆਉਣ ਕਾਰਨ ਦੇਸ਼ ਨੂੰ ਅਰਬਾਂ ਰੁਪਏ ਦਾ ਨੁਕਸਾਨ ਹੋਇਆ ਹੈ। ਦੱਸ ਦੇਈਏ ਕਿ ਪਾਣੀ ਦੀ ਮਾਰ ਕਾਰਨ ਅਣਗਿਣਤ ਏਕੜ ਫਸਲਾਂ ਖਰਾਬ ਹੋ ਗਈਆ ਹਨ। ਫਸਲਾ ਖਰਾਬ ਹੋਣ ਕਾਰਨ ਪਾਕਿਸਤਾਨ ਵਿੱਚ ਮਹਿੰਗਾਈ ਹੋਰ ਵੱਧਣੀ ਸ਼ੁਰੂ ਹੋ ਗਈ ਹੈ। ਸਬਜ਼ੀਆਂ ਦੇ ਰੇਟ ਦਿਨੋਂ-ਦਿਨ ਵੱਧਦੇ ਜਾ ਰਹੇ ਹਨ ਜੋ ਆਮ ਆਦਮੀ ਦੀ ਪਹੁੰਚ ਤੋਂ ਦੂਰ ਹੋ ਰਹੇ ਹਨ। ਇਹ ਵੀ ਪੜ੍ਹੋ:ਸਤੰਬਰ ਮਹੀਨੇ ਦੇ ਪਹਿਲੇ ਦਿਨ ਸਸਤਾ ਹੋਇਆ LPG ਸਿਲੰਡਰ, ਜਾਣੋ ਨਵੀਆਂ ਕੀਮਤਾਂ -PTC News


Top News view more...

Latest News view more...

PTC NETWORK