ਦਿੱਲੀ 'ਚ ਕੋਰੋਨਾ ਦਾ ਕਹਿਰ: 2000 ਤੋਂ ਵੱਧ ਮਾਮਲੇ ਆਏ ਸਾਹਮਣੇ, ਪੌਜ਼ਟਿਵ ਦਰ 13% ਤੋਂ ਪਾਰ
Delhi Corona Updates: ਦੇਸ਼ ਦੀ ਰਾਜਧਾਨੀ ਦਿੱਲੀ 'ਚ ਹਰ ਰੋਜ਼ ਕੋਰੋਨਾ ਦੇ ਮਾਮਲਿਆਂ 'ਚ ਵਾਧਾ ਹੋ ਰਿਹਾ ਹੈ। ਸਿਹਤ ਵਿਭਾਗ ਦੀ ਰਿਪੋਰਟ ਦੇ ਅਨੁਸਾਰ, ਦਿੱਲੀ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 2311 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇਸ ਦੌਰਾਨ 1 ਮਰੀਜ਼ ਦੀ ਮੌਤ ਹੋ ਗਈ ਹੈ ਅਤੇ 1837 ਮਰੀਜ਼ਾਂ ਨੇ ਕੋਰੋਨਾ ਨੂੰ ਹਰਾਇਆ ਹੈ। ਇਸ ਦੇ ਨਾਲ ਹੀ ਦਿੱਲੀ 'ਚ ਪੌਜ਼ਟਿਵ ਦਰ 13.84 ਫੀਸਦੀ 'ਤੇ ਪਹੁੰਚ ਗਈ ਹੈ। ਇਸ ਸਮੇਂ ਦਿੱਲੀ ਵਿੱਚ ਕੋਰੋਨਾ ਦੇ 7349 ਐਕਟਿਵ ਕੇਸ ਹਨ।
ਦਿੱਲੀ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਜਾਰੀ ਕੀਤੇ ਗਏ ਹੈਲਥ ਬੁਲੇਟਿਨ ਦੇ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ ਦਿੱਲੀ ਵਿੱਚ 16702 ਟੈਸਟ ਕੀਤੇ ਗਏ। ਜਿਨ੍ਹਾਂ ਵਿੱਚੋਂ 2311 ਕੋਰੋਨਾ ਪਾਜ਼ੀਟਿਵ ਪਾਏ ਗਏ ਅਤੇ 1 ਮਰੀਜ਼ ਦੀ ਮੌਤ ਹੋ ਗਈ। ਇਸ ਤੋਂ ਇਲਾਵਾ 1837 ਕੋਰੋਨਾ ਮਰੀਜ਼ ਠੀਕ ਹੋਏ ਹਨ ਅਤੇ ਇਸ ਦੌਰਾਨ ਪੋਜ਼ਟਿਵ ਦਰ 13.84 ਪ੍ਰਤੀਸ਼ਤ ਤੋਂ ਵੱਧ ਹੈ।
ਇਸ ਸਮੇਂ ਦਿੱਲੀ ਵਿੱਚ 4586 ਕੋਰੋਨਾ ਸੰਕਰਮਿਤ ਮਰੀਜ਼ ਹੋਮ ਆਈਸੋਲੇਸ਼ਨ ਵਿੱਚ ਹਨ ਅਤੇ 452 ਮਰੀਜ਼ ਹਸਪਤਾਲ ਵਿੱਚ ਦਾਖਲ ਹਨ। ਹਸਪਤਾਲ ਵਿੱਚ ਦਾਖ਼ਲ ਮਰੀਜ਼ਾਂ ਵਿੱਚੋਂ 155 ਮਰੀਜ਼ ਆਈਸੀਯੂ ਵਿੱਚ ਹਨ, 127 ਆਕਸੀਜਨ ਸਪੋਰਟ ’ਤੇ ਹਨ, 15 ਮਰੀਜ਼ ਵੈਂਟੀਲੇਟਰ ’ਤੇ ਹਨ। ਹਸਪਤਾਲ ਵਿੱਚ ਦਾਖ਼ਲ ਮਰੀਜ਼ਾਂ ਵਿੱਚੋਂ 380 ਮਰੀਜ਼ ਦਿੱਲੀ ਦੇ ਹਨ ਅਤੇ 72 ਮਰੀਜ਼ ਦਿੱਲੀ ਤੋਂ ਬਾਹਰ ਦੇ ਹਨ। ਇਹ ਵੀ ਪੜ੍ਹੋ: ਜਗਦੀਪ ਧਨਖੜ ਬਣੇ ਦੇਸ਼ ਦੇ ਨਵੇਂ ਉਪ ਰਾਸ਼ਟਰਪਤੀ ਦਿੱਲੀ ਸਿਹਤ ਵਿਭਾਗ ਦੇ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ ਦਿੱਲੀ ਵਿੱਚ ਕੁੱਲ 16,702 ਟੈਸਟ ਕੀਤੇ ਗਏ, ਜਿਨ੍ਹਾਂ ਵਿੱਚੋਂ 11,773 ਆਰਟੀ-ਪੀਸੀਆਰ ਅਤੇ 4929 ਰੈਪਿਡ ਐਂਟੀਜੇਨ ਟੈਸਟ ਸਨ। ਇਸ ਨਾਲ ਹੁਣ ਇੱਥੇ ਕੰਟੇਨਮੈਂਟ ਜ਼ੋਨਾਂ ਦੀ ਗਿਣਤੀ ਵੀ 217 ਹੋ ਗਈ ਹੈ।COVID-19 | Delhi reports 2311 new cases, 1 death and 1837 recoveries in past 24 hours. Positivity Rate at 13.84% Active cases at 7,349 pic.twitter.com/TdDzUVnand — ANI (@ANI) August 6, 2022