ਭਾਰਤ- ਪਾਕਿਸਤਾਨ ਸਰਹੱਦ ਤੋਂ 3 ਕਿਲੋ ਤੋਂ ਵਧੇਰੇ ਹੈਰੋਇਨ ਬਰਾਮਦ
ਅਜਨਾਲਾ: ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ ਹੈ। ਆਏ ਦਿਨ ਭਾਰਤ ਪਾਕਿਸਤਾਨ ਸਰਹੱਦ 'ਤੇ ਹੈਰੋਇਨ ਤੇ ਡਰੋਨ ਦੀ ਹੱਲਚਲ ਅਕਸਰ ਵੇਖਣ ਨੂੰ ਮਿਲਦੀ ਹੈ। ਅੱਜ ਤਾਜਾ ਖ਼ਬਰ ਅਜਨਾਲਾ ਤੋਂ ਸਾਹਮਣੇ ਆਈ ਹੈ ਜਿਥੇ ਭਾਰਤ ਪਾਕਿਸਤਾਨ ਸਰਹੱਦ 'ਤੇ ਕੰਡਿਆਲੀ ਤਾਰ ਤੋਂ ਪਾਰ ਬੀ.ਐੱਸ.ਐੱਫ. 183 ਬਟਾਲੀਅਨ ਵਲੋਂ 3 ਕਿਲੋ ਤੋਂ ਵਧੇਰੇ ਹੈਰੋਇਨ ਬਰਾਮਦ ਕੀਤੀ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਹੈਰੋਇਨ ਇਕ ਕਿਸਾਨ ਦੇ ਖੇਤਾਂ 'ਚੋਂ ਮਿਲੀ ਹੈ, ਜਿਸ ਸੰਬੰਧੀ ਬੀ.ਐੱਸ.ਐੱਫ. ਤੇ ਸੁਰੱਖਿਆ ਏਜੰਸੀਆਂ ਵਲੋਂ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ।
ਦੱਸ ਦੇਈਏ ਕਿ ਇਹ ਮਾਮਲਾ ਥਾਣਾ ਭਿੰਡੀ ਸੈਦਾਂ ਅਧੀਨ ਆਉਂਦੀ ਭਾਰਤ ਪਾਕਿ ਸਰਹੱਦ ਦੀ ਬੀਓਪੀ ਘੋਗਾ ਦੀ ਹੈ ਜਿਥੇ ਬੀਐੱਸਐੱਫ ਦੀ 183 ਬਟਾਲੀਅਨ ਦੇ ਜਵਾਨਾਂ ਨੂੰ ਤਾਰਾਂ ਤੋਂ ਪਾਰ ਕਰੀਬ 3 ਕਿੱਲੋ ਲੋਕ ਵਧੇਰੇ ਹੈਰੋਇਨ ਬਰਾਮਦ ਹੋਈ ਹੈ ਜਿਸ ਨੂੰ ਦੇਸੀ ਜੁਗਾੜ ਬਣਾ ਕੇ ਲੁਕਾਇਆ ਹੋਇਆ ਸੀ। ਭਾਰਤ ਪਾਕਿ ਸਰਹੱਦ ਤੇ ਤਾਰਾਂ ਤੋਂ ਪਾਰ ਖੇਤਾਂ ਤੋਂ ਜ਼ਮੀਨ ਚੋਂ ਸਪਰੇਅ ਪੰਪ ਦੀਆਂ ਪਿੱਤਲ ਦੀਆਂ ਦੋ ਰਾਡਾਂ ਮਿਲੀਆਂ ਜਿਸ ਨੂੰ ਬੀ ਐੱਸ ਐੱਫ ਦੇ ਜਵਾਨਾਂ ਵੱਲੋਂ ਤੁਰੰਤ ਕਬਜ਼ੇ ਵਿਚ ਲਿਆ ਗਿਆ ਹੈ।
ਇਹ ਵੀ ਪੜ੍ਹੋ : ਜਹਾਜ਼ ਦੀ ਵਿੰਡਸ਼ੀਲਡ 'ਚ ਆਈਆਂ ਤਰੇੜਾਂ, ਗੋਰਖਪੁਰ ਜਾਣ ਵਾਲੀ ਉਡਾਣ ਮੁੰਬਈ ਪਰਤੀ
ਉਥੇ ਹੀ ਨੇੜੇ ਇੱਟਾਂ ਪਈਆਂ ਹੋਈਆਂ ਸਨ ਜਿਨ੍ਹਾਂ ਨੂੰ ਕਬਜ਼ੇ ਵਿੱਚ ਲੈ ਕੇ ਬੀਐਸਐਫ ਦੇ ਜਵਾਨਾਂ ਵੱਲੋਂ ਜਦੋਂ ਚੈਕਿੰਗ ਕੀਤੀ ਗਈ ਤਾਂ ਰੋਡ ਅੰਦਰ ਹੈਰੋਇਨ ਪਾਈ ਗਈ ਉੱਥੇ ਹੀ ਇੱਟਾਂ ਅੰਦਰ ਵੀ ਸੇਧ ਬਣਾ ਕੇ ਹੈਰੋਇਨ ਲੁਕਾਈ ਹੋਈ ਸੀ ਜਿਸ ਨੂੰ ਬੀਐਸਐਫ ਦੇ ਜਵਾਨਾਂ ਵੱਲੋਂ ਕਬਜ਼ੇ ਵਿਚ ਲਿਆ ਗਿਆ ਹੈ ਅਤੇ ਜਾਂਚ ਜਾਰੀ ਹੈ।
-PTC News