ਮੁੱਖ ਮੰਤਰੀ ਦੇ ਘਰ ਦੇ ਬਾਹਰ ਧਰਨਾ ਜਾਰੀ: ਕੱਚੇ ਅਧਿਆਪਕ ਦੀ ਹਾਰਟ ਅਟੈਕ ਨਾਲ ਹੋਈ ਮੌਤ
ਮੋਰਿੰਡਾ: ਕੱਚੇ ਅਧਿਆਪਕ ਆਪਣੀਆਂ ਮੰਗਾਂ ਨੂੰ ਲੈ ਕੇ ਲੰਬੇ ਸਮੇਂ ਤੋਂ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਇਸ ਵਿਚਕਾਰ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ ਕਿ ਦੋ ਦਿਨ ਪਹਲੇ ਹੀ ਧਰਨੇ ਤੋਂ ਘਰ ਪਰਤੇ ਅਧਿਆਪਕ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ। ਮਿਲੀ ਜਾਣਕਾਰੀ ਦੇ ਮੁਤਾਬਿਕ ਇਹ ਅਧਿਆਪਕ ਦੋ ਦਿਨ ਪਹਲੇ ਹੀ ਟੈਨਸ਼ਨ 'ਚ ਧਰਨੇ ਤੋਂ ਘਰ ਪਰਤਿਆ ਸੀ।
ਕਿਹਾ ਜਾ ਰਿਹਾ ਹੈ ਕਿ ਫਰੀਦਕੋਟ ਵਿਚ ਅਧਿਆਪਕ ਦੀ ਮੌਤ ਹਾਰਟ ਅਟੈਕ ਨਾਲ ਹੋਈ ਹੈ ਜਿਸ ਤੋਂ ਬਾਅਦ ਮਿਰਤਕ ਦੇਹ ਨੂੰ ਫਰੀਦਕੋਟ ਤੋਂ ਲਿਆ ਮੋਰਿੰਡਾ ਧਰਨੇ ਵਾਲੀ ਥਾਂ ਤੇ ਰੱਖਿਆ ਗਿਆ ਸੀ। ਮਿਲੀ ਜਾਣਕਾਰੀ ਦੇ ਮੁਤਾਬਿਕ ਅਧਿਆਪਕ ਗੁਰਪ੍ਰੀਤ ਸਿੰਘ ਪੁਰਵਾ ਫਰੀਦਕੋਟ ਦਾ ਰਹਿਣ ਵਾਲਾ ਸੀ। ਦੱਸ ਦੇਈਏ ਕਿ ਕੱਚੇ ਅਧਿਆਪਕ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਬਾਹਰ ਜ਼ੋਰਦਾਰ ਪ੍ਰਦਰਸ਼ਨ ਕਰ ਰਹੇ ਹਨ। ਮੋਰਿੰਡਾ ਮੁੱਖ ਮੰਤਰੀ ਦੇ ਘਰ ਦੇ ਬਾਹਰ ਮਿਰਤਕ ਅਧਿਆਪਕ ਵੀ ਧਰਨਾ ਦੇ ਰਿਹਾ ਸੀ।
ਅਧਿਆਪਕ ਦੀ ਮੌਤ ਤੋਂ ਬਾਅਦ ਹੁਣ ਕੱਚੇ ਅਧਿਆਪਕ ਯੂਨੀਅਨ ਮੋਰਿੰਡੇ ਵਿਖੇ ਮਿ੍ਰਤਕ ਦੇਹ ਰੱਖ ਕੇ ਪ੍ਰਦਰਸ਼ਨ ਕਰ ਰਹੇ ਹਨ। ਇਸ ਦੌਰਾਨ ਅਜੇ ਵੀ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਦੇ ਬਾਹਰ ਧਰਨਾ ਜਾਰੀ ਹੈ।
-PTC News