ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਤੇ ਡਰੋਨ ਦੀ ਹਲਚਲ, ਬੀਐਸਐਫ ਵੱਲੋਂ ਫਾਇਰਿੰਗ
ਅੰਮ੍ਰਿਤਸਰ: ਥਾਣਾ ਭਿੰਡੀ ਸੈਦਾਂ ਅਧੀਨ ਆਉਂਦੀ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੀ ਬੀਓਪੀ ਬੁਰਜ ਤੇ ਦੇਰ ਰਾਤ ਬੀਐਸਐਫ ਦੀ 183 ਬਟਾਲੀਅਨ ਦੇ ਜਵਾਨਾਂ ਨੂੰ ਪਾਕਿਸਤਾਨੀ ਡਰੋਨ ਦੀ ਹਲਚਲ ਦਿਖਾਈ ਦਿੱਤੀ।
ਇਹ ਵੀ ਪੜ੍ਹੋ: ਪੰਜਾਬ 'ਚ COVID-19 ਦੇ 3096 ਨਵੇਂ ਮਾਮਲੇ ਦਰਜ, 25 ਦੀ ਮੌਤ
ਜਿਸ ਤੋਂ ਬਾਅਦ ਤੁਰੰਤ ਹਰਕਤ ਵਿੱਚ ਆਉਂਦੇ ਹੋਏ ਬੀਐਸਐਫ ਦੇ ਜਵਾਨਾਂ ਨੇ ਡਰੋਨ ਵੱਲ ਫਾਇਰਿੰਗ ਕੀਤੀ।
ਬੀਐਸਐਫ ਮੁਤਾਬਕ ਫੌਰੀ ਕਾਰਵਾਈ ਮਗਰੋਂ ਡਰੋਨ ਮੁੜ੍ਹ ਤੋਂ ਪਾਕਿਸਤਾਨੀ ਖ਼ੇਤਰ 'ਚ ਉੱਡ ਗਿਆ।
ਫਿਲਹਾਲ ਬੀਐਸਐਫ ਦੇ ਜਵਾਨਾਂ, ਪੁਲੀਸ ਅਧਿਕਾਰੀਆਂ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਇਲਾਕੇ 'ਚ ਸਰਚ ਆਪ੍ਰੇਸ਼ਨ ਜਾਰੀ ਹੈ।
ਇਹ ਵੀ ਪੜ੍ਹੋ: ਬਿਕਰਮ ਸਿੰਘ ਮਜੀਠੀਆ ਚੋਣ ਮੈਦਾਨ 'ਚ ਉਤਰੇ, ਸ਼ੁਰੂ ਕੀਤਾ ਡੋਰ-ਟੂ-ਡੋਰ ਪ੍ਰਚਾਰ
ਜ਼ਿਕਰਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਪੈ ਰਹੀ ਧੁੰਦ ਦਾ ਫਾਇਦਾ ਚੁੱਕਦੇ ਹੋਏ ਪਾਕਿਸਤਾਨ ਵਿੱਚ ਬੈਠੇ ਸਮਗਲਰਾਂ ਵੱਲੋਂ ਡਰੋਨ ਦੇ ਰਾਹੀਂ ਭਾਰਤ ਵਾਲੇ ਪਾਸੇ ਹੈਰੋਇਨ ਅਤੇ ਹੋਰ ਹਥਿਆਰ ਭੇਜੇ ਜਾ ਰਹੇ ਹਨ।
- PTC News