PCA 'ਚ ਚੱਲ ਰਹੀਆਂ ਗੈਰ-ਕਾਨੂੰਨੀ ਗਤੀਵਿਧੀਆਂ 'ਤੇ ਭੜਕੇ ਐਮਪੀ ਹਰਭਜਨ ਸਿੰਘ, ਲਿਖਿਆ ਪੱਤਰ
ਚੰਡੀਗੜ੍ਹ, 7 ਅਕਤੂਬਰ: ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸਾਰੇ ਹਿੱਸੇਦਾਰਾਂ ਨੂੰ ਪੱਤਰ ਜਾਰੀ ਕੀਤਾ ਹੈ। ਜਿਸ ਵਿੱਚ ਉਨ੍ਹਾਂ ਲਿਖਿਆ ਕਿ ਮੈਨੂੰ ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਕੀਤੀਆਂ ਜਾ ਰਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਬਾਰੇ ਪਤਾ ਲੱਗਾ ਹੈ ਅਤੇ ਐਸੋਸੀਏਸ਼ਨ ਦੇ ਮੁੱਖ ਸਲਾਹਕਾਰ ਹੋਣ ਦੇ ਨਾਤੇ ਇਹ ਮੇਰਾ ਕਾਨੂੰਨੀ ਅਤੇ ਨੈਤਿਕ ਫਰਜ਼ ਬਣਦਾ ਹੈ ਕਿ ਮੈਂ ਇਨ੍ਹਾਂ ਗਤੀਵਿਧੀਆਂ ਬਾਰੇ ਸਬੰਧਤ ਧਿਰਾਂ ਨੂੰ ਜਾਣੂ ਕਰਾਵਾਂ। ਉਨ੍ਹਾਂ ਕਿਹਾ, “ਪਿਛਲੇ ਇੱਕ ਹਫ਼ਤੇ ਜਾਂ ਦਸ ਦਿਨਾਂ ਤੋਂ ਮੈਨੂੰ ਪੰਜਾਬ ਦੇ ਕ੍ਰਿਕਟ ਪ੍ਰੇਮੀਆਂ ਅਤੇ ਹਿੱਸੇਦਾਰਾਂ ਤੋਂ ਬਹੁਤ ਸਾਰੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ ਕਿ ਮੌਜੂਦਾ ਪ੍ਰਧਾਨ ਦੇ ਅਧੀਨ ਪੀਸੀਏ ਬਹੁਤ ਸਾਰੀਆਂ ਗੈਰ-ਕਾਨੂੰਨੀ ਗਤੀਵਿਧੀਆਂ ਦਾ ਸਹਾਰਾ ਲੈ ਰਿਹਾ ਹੈ ਜੋ ਕਿ ਪਾਰਦਰਸ਼ਤਾ ਅਤੇ ਕ੍ਰਿਕਟ ਪ੍ਰਸ਼ਾਸਨ ਦੀ ਭਾਵਨਾ ਦੇ ਵਿਰੁੱਧ ਹੈ। ਮੈਨੂੰ ਪਤਾ ਲੱਗਾ ਕਿ ਕੱਲ੍ਹ ਇਸ ਸਬੰਧੀ ਲੋਕਪਾਲ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ। ਹਰਭਜਨ ਸਿੰਘ ਨੇ ਕਿਹਾ ਕਿ ਪੀਸੀਏ ਲਗਭਗ 150 ਮੈਂਬਰਾਂ ਨੂੰ ਆਪਣੇ ਹੱਕ ਵਿੱਚ ਵੋਟਿੰਗ ਦੇ ਅਧਿਕਾਰ ਨਾਲ ਸ਼ਾਮਲ ਕਰਨ ਲਈ ਸਖ਼ਤ ਮਿਹਨਤ ਕਰ ਰਿਹਾ ਹੈ ਅਤੇ ਇਹ ਸ਼ਮੂਲੀਅਤ ਸੁਪਰੀਮ ਕੌਂਸਲ/ਜਨਰਲ ਬਾਡੀ ਦੀ ਸਹਿਮਤੀ ਜਾਂ ਮੁੱਖ ਸਲਾਹਕਾਰ ਦੀ ਸਲਾਹ ਤੋਂ ਬਿਨਾਂ ਕੀਤੀ ਜਾ ਰਹੀ ਹੈ। ਇਹ ਵੀ ਪੜ੍ਹੋ: ਸੁਪਰੀਮ ਕੋਰਟ ਵੱਲੋਂ HSGPC ਨੂੰ ਮਾਨਤਾ: SGPC ਅਤੇ ਸ਼੍ਰੋਮਣੀ ਅਕਾਲੀ ਦਲ ਨੇ ਵਿਰੋਧ ਵਜੋਂ ਕੱਢੇ ਰੋਸ ਮਾਰਚ ਇਸ ਲਈ ਇਹ ਬੀਸੀਸੀਆਈ ਦੇ ਸੰਵਿਧਾਨ, ਪੀਸੀਏ ਦਿਸ਼ਾ ਨਿਰਦੇਸ਼ਾਂ ਅਤੇ ਖੇਡ ਸੰਸਥਾਵਾਂ ਦੇ ਪ੍ਰਸ਼ਾਸਨ ਵਿੱਚ ਪਾਰਦਰਸ਼ਤਾ ਅਤੇ ਨੈਤਿਕ ਨਿਯਮਾਂ ਦੀ ਉਲੰਘਣਾ ਦੇ ਵਿਰੁੱਧ ਹਨ। ਸਿੰਘ ਨੇ ਕਿਹਾ ਕਿ ਆਪਣੀਆਂ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਛੁਪਾਉਣ ਲਈ ਉਹ ਰਸਮੀ PCA ਮੀਟਿੰਗਾਂ ਨਹੀਂ ਕਰ ਰਹੇ ਹਨ ਅਤੇ ਆਪਣੇ ਤੌਰ 'ਤੇ ਸਾਰੇ ਫੈਸਲੇ ਲੈ ਰਹੇ ਹਨ ਜੋ ਉਨ੍ਹਾਂ ਦੇ ਸੁਆਰਥੀ ਉਦੇਸ਼ਾਂ ਨੂੰ ਪੂਰਾ ਕਰਦੇ ਹਨ। -PTC News