ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ : ਸੰਗਰੂਰ ਤੋਂ ਨਵੇਂ ਬਣੇ ਸੰਸਦ ਮੈਂਬਰ ਸਿਮਰਜੀਤ ਸਿੰਘ ਮਾਨ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪੁੱਜੇ ਜਿੱਥੇ ਉਨ੍ਹਾਂ ਵਾਹਿਗੁਰੂ ਦਾ ਆਸ਼ੀਰਵਾਦ ਲਿਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਨੂੰ ਘੇਰਦੇ ਹੋਏ ਕਿਹਾ ਕਿ ਪੰਜਾਬ ਵਿੱਚ ਕਾਨੂੰਨੀ ਵਿਵਸਥਾ ਬੁਰੀ ਤਰ੍ਹਾਂ ਖਰਾਬ ਹੋ ਚੁੱਕੀ ਹੈ।
ਉਨ੍ਹਾਂ ਨੇ ਅੱਗੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਨਸੀਹਤ ਦਿੱਤੀ ਕਿ ਮੁਹੱਲਾ ਕਲੀਨਿਕ ਤੇ ਸਕੂਲ ਵਿੱਚ ਪੜ੍ਹਾਈ ਵਿੱਚ ਸੁਧਾਰ ਕਰਨ ਲਈ ਪੈਸੇ ਲਗਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਅਮਰੀਕਾ ਦੀ ਸਟੇਟ ਨੇ ਕਈ ਮਤੇ ਪਾਸ ਕਰ ਦਿੱਤੇ ਹਨ। ਸਿੱਖਾਂ ਦੇ ਨਾਲ ਅੱਤਿਆਚਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪਾਣੀ ਦੇ ਮਸਲੇ ਉਤੇ ਨਹੀਂ ਬੋਲ ਸਕਦੀ। ਉਨ੍ਹਾਂ ਕਿਹਾ ਕਿ ਪੰਜਾਬ ਕਈ ਸੰਤਾਪ ਝੱਲ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਚੁੱਕ ਕੇ ਸਹੁੰ ਚੁੱਕੀ ਸੀ ਕਿ ਬਰਗਾੜੀ ਦਾ ਮਸਲਾ ਹੱਲ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲੇ ਦੇ ਕਤਲ ਦੀ ਵੀ ਇੰਟਰਨੈਸ਼ਨਲ ਜਾਂਚ ਹੋਣੀ ਚਾਹੀਦੀ ਹੈ ਕਿਸ ਨੇ ਇਸ ਨੂੰ ਮਰਵਾਇਆ ਹੈ ਜਾਂ ਮਾਰਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅਜੇ ਦੋ ਸਾਲ ਸੈਸ਼ਨ ਨੂੰ ਪਏ ਹੈ ਅਤੇ ਬੰਦੀ ਸਿੱਖਾਂ ਦੀ ਰਿਹਾਈ ਦੀ ਗੱਲ ਚੁੱਕੀ ਜਾਵੇਗੀ। ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿਹੜੇ ਵੀ ਮੇਰੀ ਅਪੀਲ ਸਿੱਖ ਸੁਣ ਰਹੇ ਹਨ ਉਹ ਆਪਣੇ ਆਪਣੇ ਦੇਸ਼ਾਂ ਦੇ ਵਿਚ ਆਪਣੇ ਬਣੇ ਪਾਰਲੀਮੈਂਟ ਨੂੰ ਇਸ ਦੀ ਜਾਂਚ ਲਈ ਅਪੀਲ ਕਰਨ।
ਸਿੱਧੂ ਮੂਸੇਵਾਲੇ ਦੇ ਕਾਤਲ ਜਲਦ ਤੋਂ ਜਲਦ ਫੜ ਕੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਣ ਚਾਹੀਦੀ ਹੈ। ਉਨ੍ਹਾਂ ਨੇ ਪੰਜਾਬ ਦੀ ਕਾਨੂੰਨੀ ਵਿਵਸਥਾ ਉਤੇ ਗੱਲ਼ਬਾਤ ਕਰਦੇ ਹੋਏ ਕਿਹਾ ਕਿ ਕਾਨੂੰਨੀ ਵਿਵਸਥਾ ਵਿਗੜ ਚੁੱਕੀ ਹੈ। ਪੰਜਾਬ ਸਰਕਾਰ ਨੂੰ ਆਪਣਾ ਲਾਅ ਐਂਡ ਆਰਡਰ ਠੀਕ ਕਰਨਾ ਚਾਹੀਦਾ ਹੈ। ਦਿੱਲੀ ਤੋਂ ਸਰਕਾਰ ਨੂੰ ਨਹੀਂ ਚਲਾਉਣਾ ਚਾਹੀਦਾ ਸਗੋਂ ਪੰਜਾਬ ਤੋਂ ਹੀ ਸਰਕਾਰ ਨੂੰ ਚਲਾਉਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਵਿਜੇ ਕੁਮਾਰ ਜੰਜੂਆ ਨੂੰ ਮੁੱਖ ਸਕੱਤਰ ਲਾਇਆ