ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ MS ਧੋਨੀ ਦੇ ਮਾਤਾ-ਪਿਤਾ ਕੋਰੋਨਾ ਪਾਜ਼ੀਟਿਵ
ਨਵੀਂ ਦਿੱਲੀ : ਦੇਸ਼ ਵਿਚ ਕੋਰੋਨਾ (Covid-19) ਦੇ ਮਾਮਲੇ ਲਗਾਤਾਰ ਵਧ ਰਹੇ ਹਨ। ਕੋਰੋਨਾ ਵਾਇਰਸ ਨਾਲ ਲਗਾਤਾਰ ਹਾਲਾਤ ਵਿਗੜਦੇ ਜਾ ਰਹੇ ਹਨ। ਦੇਸ਼ ਵਿਚ ਕੋਰੋਨਾ ਵਾਇਰਸ ਮਹਾਮਾਰੀ ਕਾਰਨ ਕਾਫ਼ੀ ਚਿੰਤਾਜਨਕ ਹਾਲਤ ਪੈਦਾ ਹੋ ਗਏ ਹਨ। ਕੋਰੋਨਾ ਨਾਲ ਹਰ ਦਿਨ ਲੱਖਾਂ ਲੋਕ ਪਾਜ਼ੀਟਿਵ ਹੋ ਰਹੇ ਹਨ।
ਪੜ੍ਹੋ ਹੋਰ ਖ਼ਬਰਾਂ : ਸ਼ਰਾਬ ਦੇ ਸ਼ੌਕੀਨਾਂ ਲਈ ਹੁਣ ਵੱਡੀ ਖ਼ਬਰ , ਚੰਡੀਗੜ੍ਹ ਪ੍ਰਸ਼ਾਸਨ ਨੇ ਲਿਆ ਅਹਿਮ ਫ਼ੈਸਲਾ
[caption id="attachment_491202" align="aligncenter" width="300"]
ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ MS ਧੋਨੀ ਦੇ ਮਾਤਾ-ਪਿਤਾ ਕੋਰੋਨਾ ਪਾਜ਼ੀਟਿਵ[/caption]
ਇਸ ਦੇ ਨਾਲ ਹੀ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਦੇ ਮਾਤਾ-ਪਿਤਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਜਿਨ੍ਹਾਂ ਨੂੰ ਇਲਾਜ ਲਈ ਰਾਂਚੀ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਦੱਸ ਦੇਈਏ ਕਿ ਐਮਐਸ ਧੋਨੀ ਇਸ ਸਮੇਂ ਚੇਨਈ ਸੁਪਰ ਕਿੰਗਜ਼ ਵੱਲੋਂ ਆਈਪੀਐਲ ਵਿੱਚ ਖੇਡ ਰਹੇ ਹਨ।
[caption id="attachment_491203" align="aligncenter" width="300"]
ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ MS ਧੋਨੀ ਦੇ ਮਾਤਾ-ਪਿਤਾ ਕੋਰੋਨਾ ਪਾਜ਼ੀਟਿਵ[/caption]
ਧੋਨੀ ਦਾ ਪਰਿਵਾਰ ਉਤਰਾਖੰਡ ਹੈ। ਉਸਦੇ ਪਿਤਾ ਪਾਨ ਸਿੰਘ ਨੇ 1964 ਵਿੱਚ ਰਾਂਚੀ ਦੇ ਮੇਕਨ ਵਿੱਚ ਜੂਨੀਅਰ ਅਹੁਦੇ 'ਤੇ ਨੌਕਰੀ ਮਿਲਣ ਤੋਂ ਬਾਅਦ ਝਾਰਖੰਡ (ਪਹਿਲਾਂ ਬਿਹਾਰ) ਵਿੱਚ ਰਹਿਣਾ ਸ਼ੁਰੂ ਕੀਤਾ ਸੀ। ਹਸਪਤਾਲ ਦੇ ਸੰਚਾਲਕ ਨੇ ਕਿਹਾ ਕਿ ਧੋਨੀ ਦੇ ਮਾਪਿਆਂ ਦੀ ਹਾਲਤ ਠੀਕ ਹੈ। ਉਨ੍ਹਾਂ ਦੇ ਆਕਸੀਜਨ ਦਾ ਪੱਧਰ ਠੀਕ ਹੈ।
[caption id="attachment_491201" align="aligncenter" width="259"]
ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ MS ਧੋਨੀ ਦੇ ਮਾਤਾ-ਪਿਤਾ ਕੋਰੋਨਾ ਪਾਜ਼ੀਟਿਵ[/caption]
ਪੜ੍ਹੋ ਹੋਰ ਖ਼ਬਰਾਂ : ਪੰਜਾਬ 'ਚ ਵੀ ਲੱਗਿਆ ਲੌਕਡਾਊਨ, ਜਾਣੋਂ ਕੀ ਰਹੇਗਾ ਬੰਦ ਤੇ ਕੀ ਰਹੇਗਾ ਖੁੱਲ੍ਹਾ
ਦੇਸ਼ ਵਿੱਚ ਮਾਰੂ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਕੋਰੋਨਾ ਲਾਗ ਦੇ ਮਾਮਲਿਆਂ ਦੀ ਗਤੀ ਤੇਜ਼ੀ ਨਾਲ ਵੱਧਦੀ ਜਾ ਰਹੀ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਬੁੱਧਵਾਰ ਨੂੰ ਦੇਸ਼ ਵਿੱਚ ਲਗਭਗ 3 ਲੱਖ ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 2023 ਲੋਕਾਂ ਦੀ ਮੌਤ ਹੋ ਚੁੱਕੀ ਹੈ।
-PTCNews