Municipal Election Results : ਮੁਕੇਰੀਆਂ ਨਗਰ ਕੌਂਸਲ ਚੋਣਾਂ ਦੇ ਐਲਾਨੇ ਗਏ ਨਤੀਜੇ
ਮੁਕੇਰੀਆਂ : 14 ਫਰਵਰੀ ਨੂੰ ਹੋਈਆਂ ਪੰਜਾਬ ਦੀਆਂ 8 ਨਗਰ ਨਿਗਮਾਂ ਅਤੇ 109 ਨਗਰ ਕੌਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ ਦੇ ਨਤੀਜੇ ਸਾਹਮਣੇ ਆ ਚੁੱਕੇ ਹਨ। ਨਗਰ ਨਿਗਮ ਤੇ ਨਗਰ ਕੌਂਸਲ ਦੀਆਂ ਚੋਣਾਂ ਨੂੰ ਸਿਆਸੀ ਪਾਰਟੀਆਂ 2022 ਦੇ ਸੈਮੀਫਾਈਨਲ ਵਜੋਂ ਵੇਖ ਰਹੀਆਂ ਹਨ। ਇਸ ਲਈ ਇਨ੍ਹਾਂ ਚੋਣਾਂ ਦੇ ਨਤੀਜੇ ਪੰਜਾਬ ਦਾ ਸਿਆਸੀ ਦ੍ਰਿਸ਼ ਤੈਅ ਕਰਨਗੇ।
[caption id="attachment_475660" align="aligncenter" width="700"]
Municipal Election Results : ਮੁਕੇਰੀਆਂ ਨਗਰ ਕੌਂਸਲ ਚੋਣਾਂ ਦੇ ਐਲਾਨੇ ਗਏ ਨਤੀਜੇ[/caption]
ਹੁਸ਼ਿਆਰਪੁਰ 'ਚ ਹੋਈਆਂ ਨਗਰ ਨਿਗਮ ਚੋਣਾਂ ਦੇ ਨਤੀਜਿਆਂ ਦਾ ਐਲਾਨ ਅੱਜ ਹੋ ਚੁੱਕਾ ਹੈ ਤੇ ਮੁਕੇਰੀਆਂ 'ਚ ਕਾਂਗਰਸ ਪਾਰਟੀ ਨੂੰ ਇਕ ਵੱਡੀ ਜਿੱਤ ਹਾਸਲ ਹੋਈ ਹੈ। ਮੁਕੇਰੀਆਂ ਨਗਰ ਕੌਂਸਲ ਦੇ ਨਤੀਜੇ ਐਲਾਨੇ ਗਏ ਹਨ। ਜਿੱਥੇ ਕਾਂਗਰਸ ਪਾਰਟੀ ਦੇ 11 ,ਬੀਜੇਪੀ ਦੇ 3 , ਅਕਾਲੀ ਦਲ ਦੇ 1 ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ ਹੈ ਜਦਕਿ ਆਮ ਆਦਮੀ ਪਾਰਟੀ ਨੇ ਖਾਤਾ ਵੀ ਨਹੀਂ ਖੋਲ੍ਹਿਆ।
[caption id="attachment_475661" align="aligncenter" width="700"]
Municipal Election Results : ਮੁਕੇਰੀਆਂ ਨਗਰ ਕੌਂਸਲ ਚੋਣਾਂ ਦੇ ਐਲਾਨੇ ਗਏ ਨਤੀਜੇ[/caption]
ਦੱਸਣਯੋਗ ਹੈ ਕਿ ਅੱਜ ਸਵੇਰੇ 8 ਵਜੇ ਐੱਸ.ਪੀ.ਐੱਨ ਕਾਲਜ ਮੁਕੇਰੀਆਂ ਵਿਖੇ ਨਗਰ ਨਿਗਮ ਚੋਣਾਂ ਦੀ ਗਿਣਤੀ ਸ਼ੁਰੂ ਹੋਈ ਸੀ ਤੇ ਗਿਣਤੀ ਸ਼ੁਰੂ ਹੋਣ ਤੋਂ ਕੁਝ ਸਮਾਂ ਬਾਅਦ ਹੀ ਤਸਵੀਰ ਸਾਫ ਹੋ ਗਈ ਸੀ ਕਿ ਮੁਕੇਰੀਆਂ 'ਚ ਕਾਂਗਰਸ ਪਾਰਟੀ ਨੇ ਇੱਕ ਵੱਡੀ ਜਿੱਤ ਹਾਸਲ ਕੀਤੀ ਹੈ।
[caption id="attachment_475659" align="aligncenter" width="700"]
Municipal Election Results : ਮੁਕੇਰੀਆਂ ਨਗਰ ਕੌਂਸਲ ਚੋਣਾਂ ਦੇ ਐਲਾਨੇ ਗਏ ਨਤੀਜੇ[/caption]
ਦੱਸ ਦੇਈਏ ਕਿ ਪੰਜਾਬ ਚੋਣ ਕਮਿਸ਼ਨ ਮੁਤਾਬਕ ਇਨ੍ਹਾਂ ਚੋਣਾਂ 'ਚ ਕਾਂਗਰਸ ਨੇ 2037, ਸ਼੍ਰੋਮਣੀ ਅਕਾਲੀ ਦਲ ਨੇ 1569, ਭਾਜਪਾ ਨੇ 1003, ਆਮ ਆਦਮੀ ਪਾਰਟੀ ਨੇ 1006 ਅਤੇ ਬਸਪਾ ਨੇ 106 ਉਮੀਦਵਾਰ ਚੋਣ ਮੈਦਾਨ 'ਚ ਉਤਾਰੇ ਸਨ। ਇਸੇ ਤਰ੍ਹਾਂ 2832 ਆਜ਼ਾਦ ਉਮੀਦਵਾਰ ਵੀ ਆਪਣੀ ਕਿਸਮਤ ਅਜ਼ਮਾ ਰਹੇ ਹਨ। ਇਨ੍ਹਾਂ ਚੋਣਾਂ 'ਚ ਕੁੱਲ 9,222 ਉਮੀਦਵਾਰ ਚੋਣ ਮੈਦਾਨ 'ਚ ਨਿੱਤਰੇ ਸਨ।
-PTCNews