Mumbai ਪੁਣੇ ਰੋਡ 'ਤੇ ਵਾਪਰਿਆ ਵੱਡਾ ਹਾਦਸਾ, 5 ਲੋਕਾਂ ਦੀ ਹੋਈ ਮੌਤ
ਮੁੰਬਈ: ਐਤਵਾਰ ਨੂੰ ਮੁੰਬਈ-ਪੁਣੇ ਐਕਸਪ੍ਰੈਸ ਵੇਅ 'ਤੇ ਇੱਕ ਮੰਦਭਾਗਾ ਹਾਦਸਾ ਵਾਪਰਿਆ। ਹਾਦਸੇ 'ਚ ਇੱਕ ਕਾਰ ਅਤੇ ਇੱਕ ਕੰਟੇਨਰ ਟਰੱਕ ਦੀ ਭਾਰੀ ਟੱਕਰ ਹੋਈ ਜਿਸ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ। ਪੁਣੇ ਦਿਹਾਤੀ ਪੁਲਿਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਲਾਸ਼ਾਂ ਨੂੰ ਖੰਡਾਲਾ ਹਸਪਤਾਲ ਵਿੱਚ ਰੱਖਿਆ ਗਿਆ ਹੈ। ਦੱਸ ਦੇਈਏ ਇਹ ਹਾਦਸਾ ਮਹਾਰਾਸ਼ਟਰ ਦੇ ਲੋਨਾਵਾਲਾ ਦੇ ਸ਼ਿਲਾਟਾਨੇ ਪਿੰਡ ਨੇੜੇ ਹੋਇਆ। ਮਿਲੀ ਜਾਣਕਾਰੀ ਅਨੁਸਾਰ ਇਕ ਟਰੱਕ ਨੇ ਕਾਰ ਅਤੇ ਦੋ ਮੋਟਰਸਾਈਕਲਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ। ਸ਼ਿਕਾਰਪੁਰ ਥਾਣੇ ਅਧਿਕਾਰੀ ਨੇ ਦੱਸਿਆ ਕਿ ਸ਼ੁਰੂਆਤੀ ਜਾਣਕਾਰੀ ਅਨੁਸਾਰ ਕਾਰ ਵਿੱਚ ਸਵਾਰ ਦੋ ਅਤੇ ਦੋ ਮੋਟਰਸਾਈਕਲਾਂ ’ਤੇ ਸਵਾਰ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਚਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਇਕ ਨੇ ਹਸਪਤਾਲ 'ਚ ਦਮ ਤੋੜ ਦਿੱਤਾ। ਇਹ ਵੀ ਪੜ੍ਹੋ: ਚੋਣ ਕਮਿਸ਼ਨ ਦਾ ਵੱਡਾ ਫੈਸਲਾ, 10 ਫਰਵਰੀ ਤੋਂ 7 ਮਾਰਚ ਤੱਕ ਐਗਜ਼ਿਟ ਪੋਲ 'ਤੇ ਲੱਗੀ ਪਾਬੰਦੀ ਏ.ਪੀ.ਆਈ. ਰਣਜੀਤ ਪਠਾਰੇ ਨੇ ਦੱਸਿਆ, "ਇਹ ਹਾਦਸਾ ਐਤਵਾਰ ਸ਼ਾਮ ਕਰੀਬ 6:15 ਵਜੇ ਵਾਪਰਿਆ। ਡਰਾਈਵਰ ਨੇ ਟਰੱਕ ਤੋਂ ਕੰਟਰੋਲ ਗੁਆ ਦਿੱਤਾ ਅਤੇ ਗੱਡੀ ਡਿਵਾਈਡਰ ਵਿੱਚ ਜਾ ਵੱਜੀ। ਡਰਾਈਵਰ ਫ਼ਰਾਰ ਹੋ ਗਿਆ ਹੈ। ਅਰਟਿਗਾ ਸਵਾਰ ਅਹਿਮਦਨਗਰ 'ਚ ਇੱਕ ਵਿਆਹ ਵਿੱਚ ਸ਼ਾਮਲ ਹੋਣ ਤੋਂ ਬਾਅਦ ਪੁਣੇ ਵਾਪਸ ਪਰਤ ਰਹੇ ਸਨ। ਇਕ ਬਾਈਕ 'ਤੇ ਸਵਾਰ ਜੋੜਾ ਮੁੰਬਈ ਵੱਲ ਜਾ ਰਿਹਾ ਸੀ। ਦੂਜੀ ਬਾਈਕ 'ਤੇ ਸਵਾਰ ਵਿਅਕਤੀ ਸਥਾਨਕ ਸੀ।" ਇੱਥੇ ਪੜ੍ਹੋ ਪੰਜਾਬ ਤੇ ਦੇਸ਼ ਨਾਲ ਜੁੜੀਆਂ ਹੋਰ ਖ਼ਬਰਾਂ: -PTC News