Tue, Mar 25, 2025
Whatsapp

ਨਾਭਾ ਦੀ ਨਵੀਂ ਜੇਲ੍ਹ 'ਚ ਦੋ ਕੈਦੀਆਂ ਵੱਲੋਂ ਅੰਡਰ ਟਰਾਇਲ ਡੇਰਾ ਪ੍ਰੇਮੀ ਕੈਦੀ ਦੀ ਹੱਤਿਆ

Reported by:  PTC News Desk  Edited by:  Jashan A -- June 22nd 2019 07:50 PM -- Updated: June 22nd 2019 08:19 PM
ਨਾਭਾ ਦੀ ਨਵੀਂ ਜੇਲ੍ਹ 'ਚ ਦੋ ਕੈਦੀਆਂ ਵੱਲੋਂ ਅੰਡਰ ਟਰਾਇਲ ਡੇਰਾ ਪ੍ਰੇਮੀ ਕੈਦੀ ਦੀ ਹੱਤਿਆ

ਨਾਭਾ ਦੀ ਨਵੀਂ ਜੇਲ੍ਹ 'ਚ ਦੋ ਕੈਦੀਆਂ ਵੱਲੋਂ ਅੰਡਰ ਟਰਾਇਲ ਡੇਰਾ ਪ੍ਰੇਮੀ ਕੈਦੀ ਦੀ ਹੱਤਿਆ

ਨਾਭਾ ਦੀ ਨਵੀਂ ਜੇਲ੍ਹ 'ਚ ਦੋ ਕੈਦੀਆਂ ਵੱਲੋਂ ਅੰਡਰ ਟਰਾਇਲ ਡੇਰਾ ਪ੍ਰੇਮੀ ਕੈਦੀ ਦੀ ਹੱਤਿਆ,ਨਾਭਾ: ਨਾਭਾ ਦੀ ਨਵੀਂ ਬਣੀ ਜ਼ਿਲਾ ਜੇਲ੍ਹ 'ਚ ਅੱਜ ਉਸ ਸਮੇਂ ਹੜਕੰਪ ਮੱਚ ਗਿਆ ਜਦੋਂ ਇਥੇ ਕੈਦੀਆਂ ਵਿਚਾਲੇ ਝੜਪ ਹੋ ਗਈ। ਜਿਸ ਦੌਰਾਨ ਡੇਰਾ ਸਿਰਸਾ ਦੀ 45 ਮੈਂਬਰੀ ਕਮੇਟੀ ਦੇ ਪ੍ਰਮੁੱਖ ਮੈਂਬਰ ਤੇ ਬਰਗਾੜੀ ਬੇਅਦਬੀ ਕਾਂਡ ਦੇ ਮੁਲਜ਼ਮ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮਹਿੰਦਰਪਾਲ ਸਿੰਘ ਵਾਸੀ ਫਰੀਦਕੋਟ ਵਜੋਂ ਹੋਈ ਹੈ, ਜੋ ਕਿ ਅੰਡਰ ਟਰਾਇਲ ਸੀ। ਹੋਰ ਪੜ੍ਹੋ: ਸਰਕਸ ਦੌਰਾਨ ਘੋੜੇ ’ਤੇ ਦੋ ਸ਼ੇਰਾਂ ਨੇ ਕੀਤਾ ਹਮਲਾ (ਵੀਡੀਓ ) ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਜੇਲ ਅਧਿਕਾਰੀ ਨੇ ਦੱਸਿਆ ਕਿ ਮਹਿੰਦਰਪਾਲ 'ਤੇ ਜੇਲ ਵਿਚ ਬੰਦ ਦੋ ਹੋਰ ਕੈਦੀਆਂ ਵਲੋਂ ਹਮਲਾ ਕਰ ਦਿੱਤਾ ਗਿਆ। ਜੇਲ੍ਹ ਅਧਿਕਾਰੀ ਮੁਤਾਬਕ ਜੇਲ੍ਹ ਵਿਚ ਉਸਾਰੀ ਦਾ ਕੰਮ ਚੱਲ ਰਿਹਾ ਸੀ, ਜਿਥੇ ਪਏ ਸਰੀਏ ਨਾਲ ਕੈਦੀ ਮਹਿੰਦਰ ਸਿੰਘ ਤੇ ਗੁਰਸੇਵਕ ਸਿੰਘ ਨੇ ਮਹਿੰਦਰਪਾਲ 'ਤੇ ਹਮਲਾ ਕਰ ਦਿੱਤਾ। ਫਿਲਹਾਲ ਵਾਰਦਾਤ 'ਚ ਸ਼ਾਮਲ ਕੈਦੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਮਹਿੰਦਰਪਾਲ ਬਿੱਟੂ ਨੂੰ SIT ਵਲੋਂ ਬੀਤੇ ਵਰ੍ਹੇ ਗਿਰਫ਼ਤਾਰ ਕੀਤਾ ਗਿਆ ਸੀ ਅਤੇ ਉਹ ਨਾਭਾ ਜੇਲ੍ਹ ਵਿਚ ਬੰਦ ਸੀ। ਮਹਿੰਦਰਪਾਲ ਬਿੱਟੂ ਡੇਰਾ ਸਿਰਸਾ ਦੀ 45 ਮੈਂਬਰੀ ਕਮੇਟੀ ਦੇ ਮੈਂਬਰ ਸਨ ਤੇ ਉਹ ਕੋਟਕਪੂਰਾ ਦੇ ਰਹਿਣ ਵਾਲੇ ਸਨ। -PTC News


Top News view more...

Latest News view more...

PTC NETWORK