ਨਾਭਾ: ਗੈਸ ਸਲੰਡਰ ਫਟਣ ਨਾਲ ਘਰ ਨੂੰ ਲੱਗੀ ਅੱਗ, ਸਮਾਨ ਸੜ ਕੇ ਹੋਇਆ ਸੁਆਹ
ਨਾਭਾ: ਨਾਭਾ ਦੇ ਕਰਤਾਰ ਪੁਰਾ ਮਹਾਲਾ ਵਿੱਚ ਸਵੇਰ ਮੌਕੇ ਇਕ ਘਰ ਦੇ ਵਿੱਚ ਗੈਸ ਸਲੰਡਰ ਫਟਣ ਦੀ ਖ਼ਬਰ ਸਾਹਮਣੇ ਆਈ ਹੈ। ਗੈਸ ਸਲੰਡਰ ਫਟਣ ਕਰਕੇ ਘਰ ਵਿੱਚ ਪਏ ਸਮਾਨ ਦਾ ਵੱਡਾ ਨੁਕਸਾਨ ਹੋਇਆ ਹੈ। ਇਸ ਧਮਾਕੇ ਨੇ ਤਿੰਨ ਮੈਂਬਰਾਂ ਨੂੰ ਆਪਣੀ ਲਪੇਟ ਵਿਚ ਲਿਆ ਤੇ ਜਿਨ੍ਹਾਂ ਵਿੱਚ ਇਕ ਬੱਚਾ ਵੀ ਦੱਸਿਆ ਜਾ ਰਿਹਾ ਹੈ। ਬੱਚੇ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿਚ ਰੈਫਰ ਕਰ ਦਿੱਤਾ ਗਿਆ ਅਤੇ ਦੋ ਪਰਿਵਾਰਕ ਮੈਂਬਰਾਂ ਦਾ ਇਲਾਜ ਸਰਕਾਰੀ ਹਸਪਤਾਲ ਨਾਭਾ ਵਿਚ ਚੱਲ ਰਿਹਾ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪਰਿਵਾਰ ਚਾਹ ਦੀ ਦੁਕਾਨ ਕਰ ਅਪਣਾ ਘਰ ਦਾ ਗੁਜ਼ਾਰਾ ਕਰਦਾ ਹੈ। ਇਸ ਦੌਰਾਨ ਘਰ ਵਿੱਚ ਪਏ ਪੈਸੇ ਵੀ ਅੱਗ ਦੀ ਲਪੇਟ ਵਿੱਚ ਲੈ ਆ ਗਏ। ਪਰਿਵਾਰ ਨੇ ਪੰਜਾਬ ਸਰਕਾਰ ਤੋਂ ਮਦਦ ਦੀ ਗੁਹਾਰ ਲਾਈ ਹੈ। ਘਰ ਵਿੱਚ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਮੌਕੇ ਤੇ ਫਾਇਰ ਬ੍ਰਿਗੇਡ ਦੀ ਗੱਡੀ ਵੱਲੋਂ ਅੱਗ ਤੇ ਕਾਬੂ ਪਾਇਆ ਗਿਆ ਹੈ। ਇਹ ਵੀ ਪੜ੍ਹੋ: Punjab Weather Report : ਪੰਜਾਬ 'ਚ ਅੱਜ ਭਾਰੀ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਹੋਇਆ ਜਾਰੀ -PTC News