ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ
ਅੰਮ੍ਰਿਤਸਰ : ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਇਸ ਨਗਰ ਕੀਰਤਨ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ’ਤੇ ਚੌਰ ਸਾਹਿਬ ਦੀ ਸੇਵਾ ਨਿਭਾਈ।
[caption id="attachment_549830" align="aligncenter" width="300"] ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ[/caption]
ਨਗਰ ਕੀਰਤਨ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਦਿਆਂ ਗੁਰੂ ਜਸ ਉਚਾਰਨ ਕਰਦੇ ਹੋਏ ਸ਼ਰਧਾ ਦਾ ਪ੍ਰਗਟਾਵਾ ਕੀਤਾ। ਨਗਰ ਕੀਰਤਨ ਦੇ ਰਸਤੇ ਵਿਚ ਸੰਗਤਾਂ ਨੇ ਵੱਖ-ਵੱਖ ਪਕਵਾਨਾਂ ਦੇ ਲੰਗਰਾਂ ਰਾਹੀਂ ਸੇਵਾ ਕੀਤੀ। ਇਸ ਦੌਰਾਨ ਸਕੂਲੀ ਬੱਚਿਆਂ, ਬੈਂਡ ਪਾਰਟੀਆਂ, ਸ਼ਬਦ ਚੌਂਕੀ ਜਥੇ ਤੇ ਗਤਕਾ ਪਾਰਟੀਆਂ ਨੇ ਪੂਰੇ ਉਤਸ਼ਾਹ ਨਾਲ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ।
[caption id="attachment_549828" align="aligncenter" width="300"]
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ[/caption]
ਨਗਰ ਕੀਰਤਨ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਮ ਸਿੰਘ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਸਕੱਤਰ ਸਿੰਘ, ਹਰਜਿੰਦਰ ਸਿੰਘ ਕੈਰੋਂਵਾਲ, ਨਿਰਵੈਲ ਸਿੰਘ, ਸੁਖਬੀਰ ਸਿੰਘ,
[caption id="attachment_549826" align="aligncenter" width="300"]
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ[/caption]
ਓ.ਐਸ.ਡੀ. ਸਤਬੀਰ ਸਿੰਘ ਧਾਮੀ, ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ, ਆਨਰੇਰੀ ਸਕੱਤਰ ਗੁਰਮੀਤ ਸਿੰਘ, ਸਾਬਕਾ ਸਕੱਤਰ ਜੋਗਿੰਦਰ ਸਿੰਘ ਅਦਲੀਵਾਲ, ਮੈਨੇਜਰ ਬਘੇਲ ਸਿੰਘ, ਇਕਬਾਲ ਸਿੰਘ ਮੁੱਖੀ, ਨਿਸ਼ਾਨ ਸਿੰਘ, ਤੇ ਪਲਵਿੰਦਰ ਸਿੰਘ ਚਿੱਟਾ ਸਮੇਤ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
-PTCNews