ਸ੍ਰੀ ਨਨਕਾਣਾ ਸਾਹਿਬ ਪਹੁੰਚਿਆ ਸਿੱਖ ਸ਼ਰਧਾਲੂਆਂ ਦਾ ਜਥਾ, ਦੇਖੋ Exclusive ਤਸਵੀਰਾਂ
ਸ੍ਰੀ ਨਨਕਾਣਾ ਸਾਹਿਬ ਪਹੁੰਚਿਆ ਸਿੱਖ ਸ਼ਰਧਾਲੂਆਂ ਦਾ ਜਥਾ, ਦੇਖੋ Exclusive ਤਸਵੀਰਾਂ,ਨਨਕਾਣਾ ਸਾਹਿਬ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਕਿ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ 1 ਅਗਸਤ 2019 ਨੂੰ ਸਜਾਏ ਜਾਣ ਵਾਲੇ ਪਹਿਲੇ ਅੰਤਰਰਾਸ਼ਟਰੀ ਨਗਰ ਕੀਰਤਨ 'ਚ ਸ਼ਾਮਲ ਹੋਣ ਲਈ 500 ਤੋਂ ਜ਼ਿਆਦਾ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਸ੍ਰੀ ਨਨਕਾਣਾ ਸਾਹਿਬ ਪਹੁੰਚ ਗਿਆ ਹੈ।
ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ , ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਹੈਡ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ ਗਿਆਨੀ ਜਗਤਾਰ ਸਿੰਘ ਤੇ ਬਾਬਾ ਬੁੱਢਾ ਦਲ ਦੇ ਮੁਖੀ ਸੰਤ ਬਾਬਾ ਬਲਬੀਰ ਸਿੰਘ ਦਾ ਪਾਕਿਸਤਾਨ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ ਗਿਆ।
ਪਾਕਿ ਸਰਕਾਰ ਨੇ ਉਨ੍ਹਾਂ ਨੂੰ ਲਿਆਉਣ ਲਈ ਏ.ਸੀ. ਕੋਚ ਬੱਸਾਂ ਦਾ ਵਿਸ਼ੇਸ਼ ਤੌਰ 'ਤੇ ਪ੍ਰਬੰਧ ਕੀਤਾ। ਇਸ ਮੌਕੇ ਪਾਕਿ ਪੁਲਸ ਇੰਮੀਗੇਸ਼ਨ ਨੇ ਵੀ ਆਏ ਹੋਏ ਸਿੱਖ ਸ਼ਰਧਾਲੂਆਂ ਨੂੰ ਆਪਣਾ ਪੂਰਾ ਸਹਿਯੋਗ ਦਿੱਤਾ ਅਤੇ ਉਨ੍ਹਾਂ ਲਈ ਲੰਗਰ ਦਾ ਪ੍ਰਬੰਧ ਕੀਤਾ ਗਿਆ।
-PTC News