ਦੇਸ਼ ਦੇ ਹੋਰਨਾਂ ਹਿੱਸਿਆਂ ਵਿੱਚ ਚੋਣਾਂ ਖ਼ਤਮ ਹੋਣ ਮਗਰੋਂ ਕੌਮੀ ਆਗੂਆਂ ਨੇ ਪੰਜਾਬ 'ਚ ਲਾਏ ਡੇਰੇ , ਭਖ਼ਾਉਣਗੇ ਪੰਜਾਬ ਦਾ ਚੋਣ ਅਖਾੜਾ
ਦੇਸ਼ ਦੇ ਹੋਰਨਾਂ ਹਿੱਸਿਆਂ ਵਿੱਚ ਚੋਣਾਂ ਖ਼ਤਮ ਹੋਣ ਮਗਰੋਂ ਕੌਮੀ ਆਗੂਆਂ ਨੇ ਪੰਜਾਬ 'ਚ ਲਾਏ ਡੇਰੇ , ਭਖ਼ਾਉਣਗੇ ਪੰਜਾਬ ਦਾ ਚੋਣ ਅਖਾੜਾ:ਬਠਿੰਡਾ : ਲੋਕ ਸਭਾ ਚੋਣਾਂ 2019 ਨੂੰ ਲੈ ਕੇ ਸਿਆਸੀ ਅਖਾੜਾ ਪੂਰੀ ਤਰ੍ਹਾਂ ਭਖ ਚੁੱਕਿਆ ਹੈ।ਦੇਸ਼ ਦੇ ਹੋਰਨਾਂ ਹਿੱਸਿਆਂ ਵਿੱਚ ਚੋਣਾਂ ਖ਼ਤਮ ਹੋਣ ਮਗਰੋਂ ਕੌਮੀ ਆਗੂਆਂ ਨੇ ਪੰਜਾਬ ਵੱਲ ਵਹੀਰਾਂ ਘੱਤ ਲਈਆਂ ਹਨ।ਜਿੱਥੇ ਪ੍ਰਧਾਨ ਮੰਤਰੀ ਮੋਦੀ ਲੋਕ ਸਭਾ ਚੋਣਾਂ ਲਈ ਬੀਤੇ ਦਿਨੀਂ ਪੰਜਾਬ ਵਿੱਚ ਹਾਜ਼ਰੀ ਲਵਾ ਚੁੱਕੇ ਹਨ, ਉੱਥੇ ਹੀ ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਦਿੱਗਜ ਆਗੂ ਹੁਣ ਪੰਜਾਬ ਵਿੱਚ ਚੋਣ ਪ੍ਰਚਾਰ ਕਰ ਰਹੇ ਹਨ।
[caption id="attachment_295031" align="aligncenter" width="300"] ਦੇਸ਼ ਦੇ ਹੋਰਨਾਂ ਹਿੱਸਿਆਂ ਵਿੱਚ ਚੋਣਾਂ ਖ਼ਤਮ ਹੋਣ ਮਗਰੋਂ ਕੌਮੀ ਆਗੂਆਂ ਨੇ ਪੰਜਾਬ 'ਚ ਲਾਏ ਡੇਰੇ , ਭਖ਼ਾਉਣਗੇ ਪੰਜਾਬ ਦਾ ਚੋਣ ਅਖਾੜਾ[/caption]
ਇਸ ਦੌਰਾਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੀਤੀ 10 ਮਈ ਨੂੰ ਭਾਜਪਾ ਉਮੀਦਵਾਰਾਂ ਲਈ ਹੁਸ਼ਿਆਰਪੁਰ ਅਤੇ 13 ਨੂੰ ਬਠਿੰਡਾ ਵਿੱਚ ਬੀਬੀ ਹਰਸਿਮਰਤ ਕੌਰ ਬਾਦਲ ਦੇ ਹੱਕ ਵਿੱਚ ਰੈਲੀ ਕਰਕੇ ਚੋਣ ਪ੍ਰਚਾਰ ਕਰ ਚੁੱਕੇ ਹਨ।
[caption id="attachment_295033" align="aligncenter" width="300"]
ਦੇਸ਼ ਦੇ ਹੋਰਨਾਂ ਹਿੱਸਿਆਂ ਵਿੱਚ ਚੋਣਾਂ ਖ਼ਤਮ ਹੋਣ ਮਗਰੋਂ ਕੌਮੀ ਆਗੂਆਂ ਨੇ ਪੰਜਾਬ 'ਚ ਲਾਏ ਡੇਰੇ , ਭਖ਼ਾਉਣਗੇ ਪੰਜਾਬ ਦਾ ਚੋਣ ਅਖਾੜਾ[/caption]
ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਵੀ ਬੀਤੇ ਦਿਨਾਂ ਤੋਂ ਪੰਜਾਬ ਫੇਰੀ 'ਤੇ ਹਨ।ਇਸ ਦੇ ਇਲਾਵਾ ਰਾਹੁਲ ਗਾਂਧੀ ਦੀ ਭੈਣ ਤੇ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਅੱਜ ਪੰਜਾਬ ਆਉਣਗੇ।ਉਹ ਇੱਥੋਂ ਦੇ ਲੋਕ ਸਭਾ ਹਲਕਾ ਬਠਿੰਡਾ 'ਚ ਇੱਕ ਚੋਣ ਰੈਲੀ ਕਰਨਗੇ।ਇਸ ਤੋਂ ਇਲਾਵਾ ਉਨ੍ਹਾਂ ਵਲੋਂ ਪਠਾਨਕੋਟ 'ਚ ਇੱਕ ਰੋਡ ਸ਼ੋਅ ਵੀ ਕੱਢਿਆ ਜਾਵੇਗਾ।
[caption id="attachment_295029" align="aligncenter" width="286"]
ਦੇਸ਼ ਦੇ ਹੋਰਨਾਂ ਹਿੱਸਿਆਂ ਵਿੱਚ ਚੋਣਾਂ ਖ਼ਤਮ ਹੋਣ ਮਗਰੋਂ ਕੌਮੀ ਆਗੂਆਂ ਨੇ ਪੰਜਾਬ 'ਚ ਲਾਏ ਡੇਰੇ , ਭਖ਼ਾਉਣਗੇ ਪੰਜਾਬ ਦਾ ਚੋਣ ਅਖਾੜਾ[/caption]
ਉੱਧਰ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਦਿੱਲੀ ਵਿੱਚ ਲੋਕ ਸਭਾ ਦੀਆਂ ਵੋਟਾਂ ਮੁਕੰਮਲ ਹੋਣ ਮਗਰੋਂ ਪੰਜਾਬ ਫੇਰੀ 'ਤੇ ਹਨ।ਅਰਵਿੰਦ ਕੇਜਰੀਵਾਲ ਬੀਤੀ ਰਾਤ ਬਰਨਾਲਾ ਪਹੁੰਚੇ ਹਨ ਅਤੇ ਅੱਜ ਉਨ੍ਹਾਂ ਵੱਲੋਂ ਭਗਵੰਤ ਮਾਨ ਦੇ ਹੱਕ ਵਿੱਚ ਬਰਨਾਲਾ 'ਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਅਤੇ ਦੋ ਦਿਨ ਇਸੇ ਹਲਕੇ ਵਿੱਚ ਹੀ ਰਹਿਣਗੇ।ਆਉਂਦੇ ਤਿੰਨ ਦਿਨ ਵਿੱਚ ਕੇਜਰੀਵਾਲ ਫ਼ਰੀਦਕੋਟ, ਬਠਿੰਡਾ ਤੇ ਪਟਿਆਲਾ ਲੋਕ ਸਭਾ ਹਲਕਿਆਂ ਵਿੱਚ ਵਿਚਰਨਗੇ ਅਤੇ ਬਾਕੀ ਨੌਂ ਲੋਕ ਸਭਾ ਹਲਕਿਆਂ ਤੋਂ ਉਹ ਦੂਰ ਹੀ ਰਹਿਣਗੇ।
[caption id="attachment_295032" align="aligncenter" width="300"]
ਦੇਸ਼ ਦੇ ਹੋਰਨਾਂ ਹਿੱਸਿਆਂ ਵਿੱਚ ਚੋਣਾਂ ਖ਼ਤਮ ਹੋਣ ਮਗਰੋਂ ਕੌਮੀ ਆਗੂਆਂ ਨੇ ਪੰਜਾਬ 'ਚ ਲਾਏ ਡੇਰੇ , ਭਖ਼ਾਉਣਗੇ ਪੰਜਾਬ ਦਾ ਚੋਣ ਅਖਾੜਾ[/caption]
ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਬਰਨਾਲਾ : ਅਰਵਿੰਦ ਕੇਜਰੀਵਾਲ ਨੇ ਪਾਰਕ ਵਿਚ ਕੀਤੀ ਸੈਰ , ਲੋਕਾਂ ਨਾਲ ਕੀਤੀ ਗੱਲਬਾਤ
ਦੱਸ ਦੇਈਏ ਕਿ ਪੰਜਾਬ ਵਿੱਚ ਆਉਂਦੀ 19 ਮਈ ਨੂੰ ਲੋਕ ਸਭਾ ਚੋਣਾਂ ਦੇ ਅੰਤਮ ਗੇੜ ਲਈ ਵੋਟਿੰਗ ਹੋਵੇਗੀ, ਜਿਸ ਲਈ ਚੋਣ ਪ੍ਰਚਾਰ 17 ਮਈ ਨੂੰ ਬੰਦ ਹੋ ਜਾਵੇਗਾ। 23 ਮਈ ਨੂੰ 17ਵੀਂ ਲੋਕ ਸਭਾ ਦੇ ਨਤੀਜੇ ਜਾਰੀ ਕੀਤੇ ਜਾਣਗੇ।
-PTCNews