ਨਵਜੋਤ ਕੌਰ ਸਿੱਧੂ ਦਾ ਚੰਨੀ ਲੈ ਕੇ ਵੱਡਾ ਬਿਆਨ, ਸਿੱਧੂ ਨੇ CM ਅਹੁਦੇ ਲਈ ਚੰਨੀ ਤੋਂ ਜ਼ਿਆਦਾ ਕਾਬਿਲ
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਪੰਜਾਬ ਵਿੱਚ ਸਿਆਸਤ ਗਰਮਾਈ ਹੋਈ ਹੈ। ਪੰਜਾਬ ਵਿੱਚ ਕਾਂਗਰਸ ਪਾਰਟੀ ਵੱਲੋਂ ਆਪਣਾ ਸੀਐਮ ਚਿਹਰਾ ਚਰਨਜੀਤ ਸਿੰਘ ਚੰਨੀ ਨੂੰ ਐਲਾਨਿਆਂ ਗਿਆ ਹੈ। ਕਾਂਗਰਸ ਹਾਈਕਮਾਨ ਦੇ ਇਸ ਫੈਸਲੇ 'ਤੇ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਦੀ ਪ੍ਰਤੀਕਿਰੀਆ ਸਾਹਮਣੇ ਆਈ ਹੈ। ਨਵਜੋਤ ਕੌਰ ਸਿੱਧੂ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਸੀਐਮ ਅਹੁਦੇ ਲਈ ਚੰਨੀ ਤੋਂ ਜ਼ਿਆਦਾ ਕਾਬਿਲ ਹਨ ਅਤੇ ਉਨ੍ਹਾਂ ਨੇ ਕਿਹਾ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਗਰੀਬ ਕਹਿਣਾ ਗਲਤ ਹੈ ਅਤੇ ਚੰਨੀ ਦਾ ਬੈਂਕ ਬੈਲੈਂਸ ਅਤੇ ਜਾਇਦਾਦ ਸਾਡੇ ਤੋਂ ਵੀ ਵੱਧ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਅਜਿਹੇ ਉੱਚ ਅਹੁਦੇ 'ਤੇ ਕਿਸੇ ਨੂੰ ਚੁਣਨ ਲਈ ਸਿੱਖਿਆ, ਇਮਾਨਦਾਰੀ ਅਤੇ ਉਸ ਦੇ ਕੰਮ ਸਮੇਤ ਹੋਰ ਪਹਿਲੂਆਂ ਨੂੰ ਦੇਖਿਆ ਜਾਣਾ ਚਾਹੀਦਾ ਹੈ। ਨਵਜੋਤ ਕੌਰ ਸਿੱਧੂ ਦਾ ਕਹਿਣਾ ਹੈ ਕਿ ਰਾਹੁਲ ਗਾਂਧੀ ਨੇ ਗੁੰਮਰਾਹ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਚੰਨੀ ਦਾਂ ਨਾਂਅ ਐਲਾਨ ਕਰਨ ਮੌਕੇ ਰਾਹੁਲ ਗਾਂਧੀ ਨੇ ਚੰਨੀ ਨੂੰ ਗਰੀਬ ਕਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਚੰਨੀ ਕੋਲ ਸਾਡੇ ਤੋਂ ਵੱਧ ਜਾਇਦਾਦ ਹੈ ਅਤੇ ਬੈਂਕ ਬੈਲੈਂਸ ਵੀ ਸਾਡੇ ਤੋਂ ਜ਼ਿਆਦਾ ਹੈ। ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਜਦੋਂ ਅੰਮ੍ਰਿਤਸਰ 'ਚ ਪੁੱਛਿਆ ਗਿਆ ਕਿ ਕੀ ਉਹ ਪੰਜਾਬ ਚੋਣਾਂ 'ਚ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਨਾਲ ਹਨ ਜਾਂ ਨਹੀਂ? ਨਵਜੋਤ ਸਿੱਧੂ ਨੇ ਸਿੱਧਾ ਜਵਾਬ ਦਿੱਤਾ ਕਿ ਉਹ ਕਾਂਗਰਸ ਹਾਈਕਮਾਂਡ ਦੇ ਨਾਲ ਹਨ ਅਤੇ ਉਹਨਾਂ ਦੇ ਫੈਸਲੇ ਦਾ ਸਤਿਕਾਰ ਕਰਦੇ ਹਨ। ਇਹ ਵੀ ਪੜ੍ਹੋ:ਪੰਜਾਬ ਦੀ ਇੰਡਸਟਰੀ ਦੀ ਡਿਵੈਲਪਮੈਂਟ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਦਾ ਵਿਜ਼ਨ -PTC News