ਨਵਜੋਤ ਕੌਰ ਸਿੱਧੂ ਦੀ ਵਿਗੜੀ ਸਿਹਤ, ਹਸਪਤਾਲ 'ਚ ਦਾਖ਼ਲ
ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਦੀ ਸਿਹਤ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਇਸਦੀ ਜਾਣਕਾਰੀ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਕੇ ਦਿੱਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਲਦੀ ਠੀਕ ਹੋਣ ਲਈ ਅਰਦਾਸ ਕੀਤੀ ਹੈ।
ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰ ਕੇ ਕਿਹਾ ਕਿ ਮੇਰੀ ਪਤਨੀ ਪਿਛਲੇ 2 ਦਿਨਾਂ ਤੋਂ ਬਿਮਾਰ ਚੱਲ ਰਹੇ ਹਨ, ਜਿਨ੍ਹਾਂ ਨੂੰ ਬੀਤੇ ਕੱਲ੍ਹ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਅੱਜ ਉਨ੍ਹਾਂ ਦਾ ਫੋਰਟਿਸ ਹਸਪਤਾਲ ਵਿਚ ਆਪ੍ਰੇਸ਼ਨ ਹੋਵੇਗਾ। ਉਨ੍ਹਾਂ ਨੇ ਲਿਖਿਆ ਹੈ ਕਿ ਜਲਦੀ ਠੀਕ ਹੋਣ ਲਈ ਅਰਦਾਸ ਹੈ। ਇਹ ਵੀ ਪੜ੍ਹੋ:ਪੰਜਾਬ 'ਚ ਮੀਂਹ ਪੈਣ ਦੀ ਸੰਭਾਵਨਾ, ਮਿਲੇਗੀ ਗਰਮੀ ਤੋਂ ਰਾਹਤ -PTC NewsWife was seriously ill for the last two days , was hospitalised yesterday ….. will be operated today at fortis Hospital … praying for a speedy recovery — Navjot Singh Sidhu (@sherryontopp) April 12, 2022