ਨਵਜੋਤ ਸਿੰਘ ਸਿੱਧੂ ਨੇ ਵਿਵਾਦਿਤ ਟਿੱਪਣੀ ਤੋਂ ਬਾਅਦ ਬ੍ਰਾਹਮਣ ਸਮਾਜ ਤੋਂ ਮੰਗੀ ਮੁਆਫ਼ੀ
ਅੰਮ੍ਰਿਤਸਰ: ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਸਿਆਸਤ ਗਰਮਾਈ ਹੋਈ ਹੈ। ਸਿਆਸੀ ਪਾਰਟੀਆਂ ਚੋਣ ਪ੍ਰਚਾਰ ਕਰ ਰਹੀਆਂ ਹਨ।ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਅੰਮ੍ਰਿਤਸਰ ਹਲਕਾ ਪੁਰਬੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਨਵਜੋਤ ਸਿੰਘ ਸਿੱਧੂ ਨੇ ਚੋਣ ਪ੍ਰਚਾਰ ਮੌਕੇ ਕਾਲਾ ਹਿੰਦੂ ਕਹਿ ਕੇ ਕੀਤੇ ਸੰਬੋਧਨ ਨੂੰ ਲੈ ਕੇ ਹਿੰਦੂ ਸਮਾਜ ਵਿੱਚ ਭਾਰੀ ਰੋਸ ਵੇਖਣ ਨੂੰ ਮਿਲ ਰਿਹਾ ਹੈ। ਉੱਥੇ ਹੀ ਨਵਜੋਤ ਸਿੰਘ ਸਿੱਧੂ ਨੇ ਆਪਣਾ ਸਪੱਸ਼ਟ ਕਰਨ ਦਿੰਦੇ ਹੋਏ ਕਿਹਾ ਹੈ ਕਿ ਬ੍ਰਾਹਮਣ ਸਮਾਜ ਤੋਂ ਮੁਆਫੀ ਮੰਗਦਾ ਹਾਂ ਉਨ੍ਹਾਂ ਨੇ ਕਿਹਾ ਹੈ ਕਿ ਇਹ ਸ਼ਬਦ ਸਿਰਫ ਅਨਿਲ ਜੋਸ਼ੀ ਲਈ ਹੀ ਕਿਹਾ ਸੀ। ਸ਼ਿਵ ਸੈਨਾ ਦੇ ਆਗੂਆਂ ਵੱਲੋਂ ਅੰਮ੍ਰਿਤਸਰ ਵਿਖੇ ਨਵਜੋਤ ਸਿੰਘ ਸਿੱਧੂ ਦਾ ਪੁਤਲਾ ਸਾੜਿਆ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਉਹਨਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੂੰ ਕੋਈ ਹੱਕ ਨਹੀ ਕਿ ਉਹ ਕਿਸੇ ਦੇ ਧਰਮ 'ਤੇ ਕੋਈ ਟਿੱਪਣੀ ਕਰਨ ਦਾ। ਉਨ੍ਹਾਂ ਨੇ ਕਿਹਾ ਹੈ ਕਿ ਧਰਮ ਦੀ ਮਾਣ ਮਰਯਾਦਾ ਨੂੰ ਧਿਆਨ ਵਿੱਚ ਰੱਖਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਬੜੀ ਮੰਦਭਾਗੀ ਗੱਲ ਹੈ ਕਿ ਕਿਸੇ ਵੀ ਧਰਮ ਉੱਤੇ ਅਜਿਹੀ ਟਿੱਪਣੀ ਕਰਨੀ। ਉਨ੍ਹਾਂ ਨੇ ਕਿਹਾ ਹੈ ਕਿ ਹਿੰਦੂ ਸਮਾਜ ਵਿੱਚ ਭਾਰੀ ਰੋਸ ਪਾਇਆ ਗਿਆ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਬੜੀ ਮਾੜੀ ਗੱਲ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਖਿਲਾਫ ਹਿੰਦੂ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਇਹ ਵੀ ਪੜ੍ਹੋ:'ਮੈਂ CM ਹਾਂ ਅੱਤਵਾਦੀ ਨਹੀਂ' ਹੈਲੀਕਾਪਟਰ ਦੀ ਉੱਡਾਣ ਰੁਕਣ 'ਤੇ ਖ਼ਫ਼ਾ ਹੋਏ ਚੰਨੀ -PTC News