ਪੰਜਾਬ 'ਚ ਕਾਂਗਰਸ ਪ੍ਰਧਾਨਗੀ ਦਾ ਮਸਲਾ ਖਤਮ, ਸਿੱਧੂ ਬਣੇ ਨਵੇਂ 'ਕਪਤਾਨ'
ਚੰਡੀਗੜ੍ਹ: ਨਵਜੋਤ ਸਿੰਘ ਸਿੱਧੂ ਨੂੰ ਬੀਤੀ ਦੇਰ ਰਾਤ ਐਤਵਾਰ ਨੂੰ ਪੰਜਾਬ ਕਾਂਗਰਸ ਦੀ ਕਮਾਨ ਸੋਂਪ ਦਿੱਤੀ ਗਈ ਹੈ। ਦੱਸ ਦੇਈਏ ਕਿ ਕਾਫੀ ਦਿਨਾਂ ਤੋਂ ਸਿੱਧੂ ਨੂੰ ਪੰਜਾਬ ਕਾਂਗਰਸ ਪ੍ਰਧਾਨ ਬਣਾਏ ਜਾਣ ਦੀਆਂ ਖ਼ਬਰਾਂ ਚੱਲ ਰਹੀਆਂ ਸਨ ਪਰ ਹੁਣ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਹੀ ਹੋਣਗੇ ਇਸ 'ਤੇ ਹਾਈਕਮਾਂਡ ਵਲੋਂ ਮੋਹਰ ਲੱਗਾ ਦਿੱਤੀ ਗਈ ਹੈ।
ਪੜੋ ਹੋਰ ਖਬਰਾਂ: ਮਾਨਸੂਨ ਸੈਸ਼ਨ ਤੋਂ ਪਹਿਲਾਂ PM ਮੋਦੀ ਦੀ ਸਰਬ-ਦਲੀ ਬੈਠਕ, ਕਿਹਾ- ਵੱਖ-ਵੱਖ ਮੁੱਦਿਆਂ ’ਤੇ ਚਰਚਾ ਲਈ ਤਿਆਰ
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਵੱਲੋਂ ਨਵਜੋਤ ਸਿੱਧੂ ਨੂੰ ਪੰਜਾਬ ਪ੍ਰਧਾਨ ਬਣਾ ਕੇ ਵੱਡਾ ਦਾਅ ਖੇਡਿਆ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੱਧੂ ਨੂੰ ਲੈ ਕੇ ਕਈ ਦੌਰਾਂ ਦੀਆਂ ਮੀਟਿੰਗਾਂ ਤੋਂ ਬਾਅਦ ਕਾਂਗਰਸ ਪਾਰਟੀ ਦੀ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਸਿੱਧੂ ਨੂੰ ਪੰਜਾਬ ਕਾਂਗਰਸ ਪ੍ਰਧਾਨ ਬਣਾ ਦਿੱਤਾ ਗਿਆ ਹੈ। ਇਹ ਫੈਸਲਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਜਾਵੇਗਾ। ਇਸ ਤੋਂ ਇਲਾਵਾ 4 ਕਾਰਜਕਾਰੀ ਪ੍ਰਧਾਨਾਂ ਦੀ ਵੀ ਨਿਯੁਕਤੀ ਕੀਤੀ ਗਈ ਹੈ। ਜਿਸ 'ਚ ਸੰਗਤ ਸਿੰਘ ਗਿਲਜੀਆਂ, ਸੁਖਵਿੰਦਰ ਸਿੰਘ ਡੈਨੀ, ਪਵਨ ਗੋਇਲ ਅਤੇ ਕੁਲਜੀਤ ਸਿੰਘ ਨਾਗਰਾ ਦੇ ਨਾਂ ਹਨ।
ਪੜੋ ਹੋਰ ਖਬਰਾਂ: ਕੈਪਟਨ ਦੇ ਹੱਕ ’ਚ ਆਏ ਵਿਧਾਇਕਾਂ ਨੇ ਹਾਈਕਮਾਨ ਅੱਗੇ ਰੱਖੀ ਮੰਗ, ਕਿਹਾ-‘ਸਿੱਧੂ ਤੋਂ ਮੰਗਾਓ ਮੁਆਫੀ’
ਇਸ ਤੋਂ ਪਹਿਲਾਂ ਸਿੱਧੂ ਨੂੰ ਪ੍ਰਧਾਨ ਬਣਾਏ ਜਾਣ ਦੀਆਂ ਚਰਚਾਵਾਂ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੋਨੀਆਂ ਗਾਂਧੀ ਨੂੰ ਇਕ ਚਿੱਠੀ ਲਿਖੀ ਗਈ ਸੀ, ਜਿਸ 'ਚ ਸਿੱਧੂ ਨੂੰ ਪੰਜਾਬ ਪ੍ਰਧਾਨ ਬਣਾਏ ਜਾਣ ਦੀ ਗੱਲ 'ਤੇ ਨਾਰਾਜ਼ਗੀ ਜ਼ਾਹਰ ਕੀਤੀ ਗਈ ਸੀ।
-PTC News