Wed, Nov 13, 2024
Whatsapp

NDA ਦੀ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਦ੍ਰੋਪਦੀ ਮੁਰਮੂ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Reported by:  PTC News Desk  Edited by:  Pardeep Singh -- June 23rd 2022 03:44 PM
NDA ਦੀ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਦ੍ਰੋਪਦੀ ਮੁਰਮੂ ਨੇ PM ਮੋਦੀ ਨਾਲ ਕੀਤੀ ਮੁਲਾਕਾਤ

NDA ਦੀ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਦ੍ਰੋਪਦੀ ਮੁਰਮੂ ਨੇ PM ਮੋਦੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ: NDA ਦੇ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰ ਦ੍ਰੋਪਦੀ ਮੁਰਮੂ ਨੇ ਵੀਰਵਾਰ ਨੂੰ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਖੁਦ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਇਸ ਮੁਲਾਕਾਤ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ।

ਰਾਸ਼ਟਰਪਤੀ ਦੇ ਅਹੁਦੇ ਲਈ ਉਨ੍ਹਾਂ ਦੀ ਉਮੀਦਵਾਰੀ ਦੀ ਦੇਸ਼ ਭਰ ਅਤੇ ਸਮਾਜ ਦੇ ਸਾਰੇ ਵਰਗਾਂ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਹੈ। ਜ਼ਮੀਨੀ ਸਮੱਸਿਆਵਾਂ ਬਾਰੇ ਉਨ੍ਹਾਂ ਦੀ ਸਮਝ ਅਤੇ ਭਾਰਤ ਦੇ ਵਿਕਾਸ ਲਈ ਉਨ੍ਹਾਂ ਦਾ ਦ੍ਰਿਸ਼ਟੀਕੋਣ ਸ਼ਾਨਦਾਰ ਹੈ। ਐਨਡੀਏ ਵੱਲੋਂ ਰਾਸ਼ਟਰਪਤੀ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਮੁਰਮੂ ਅੱਜ ਦਿੱਲੀ ਪੁੱਜੇ। ਮੁਰਮੂ (64), ਪ੍ਰਧਾਨ ਮੰਤਰੀ ਮੋਦੀ ਅਤੇ ਪਾਰਟੀ ਦੇ ਚੋਟੀ ਦੇ ਨੇਤਾਵਾਂ ਦੀ ਮੌਜੂਦਗੀ 'ਚ ਸ਼ੁੱਕਰਵਾਰ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਪ੍ਰਧਾਨਗੀ ਲਈ 18 ਜੁਲਾਈ ਨੂੰ ਵੋਟਿੰਗ ਹੋਵੇਗੀ। ਮੌਜੂਦਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦਾ ਕਾਰਜਕਾਲ 24 ਜੁਲਾਈ ਨੂੰ ਖਤਮ ਹੋ ਰਿਹਾ ਹੈ। ਇਹ ਵੀ ਪੜ੍ਹੋ:ਐਕਟਰ ਰਾਣਾ ਜੰਗ ਬਹਾਦਰ ਵੱਲੋਂ ਭਗਵਾਨ ਵਾਲਮੀਕਿ ਜੀ 'ਤੇ ਟਿਪਣੀ ਕਰਨ ਸਬੰਧੀ ਵਾਲਮੀਕਿ ਭਾਈਚਾਰੇ 'ਚ ਭਾਰੀ ਰੋਸ  -PTC News

Top News view more...

Latest News view more...

PTC NETWORK