ਪੰਜਾਬ 'ਚ ਮੁੜ ਕੋਰੋਨਾ ਦਾ ਕਹਿਰ, ਲਪੇਟ 'ਚ ਆਏ ਸਰਕਾਰੀ ਸਕੂਲ ਦੇ 8 ਕਰਮਚਾਰੀ
ਪੰਜਾਬ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ , ਅੱਜ ਮੁੜ ਤੋਂ ਕੋਰੋਨਾ ਦੇ ਮਾਮਲਿਆਂ 'ਚ ਵਾਧਾ ਹੋਇਆ ਹੈ ਜਿਥੇ ਜਿਲਾ ਹੁਸ਼ਿਆਰਪੁਰ ਦੇ ਸ਼ਹਿਰ ਟਾਂਡਾ ਉੜਮੁੜ ਵਿਖੇ ਪੈਂਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੇ 8 ਮੈਂਬਰ ਆਏ ਕੋਰੋਨਾ ਵਾਇਰਸ ਦੀ ਲਪੇਟ ਵਿੱਚ ਭਾਂਵੇ ਕਿ ਲੋਕਾਂ ਨੇ ਕੋਰੋਨਾ ਨੂੰ ਲੈ ਕੇ ਕੁਝ ਰਾਹਤ ਮਹਿਸੂਸ ਕੀਤੀ ਸੀ ਪਰ ਇਕ ਵਾਰ ਫਿਰ ਕੋਰੋਨਾ ਵਾਇਰਸ ਨੇ ਅਪਣੀ ਰਫਤਾਰ ਨੂੰ ਤੇਜ ਕਰਦੇ ਹੋਇਆਂ ਕੰਨਿਆਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ 8 ਸਟਾਫ ਮੈਂਬਰਾਂ ਨੂੰ ਅਪਣੀ ਲਪੇਟ ਵਿੱਚ ਲੈ ਲਿਆ ਹੈ |
ਇਸ ਦੇ ਨਾਲ ਨਾਲ ਟਾਂਡਾ ਉੜਮੁੜ ਵਿਖੇ ਟੋਟਲ 16ਲੋਕ ਅੱਜ ਕੋਰੋਨਾ ਪਾਜਟਿਵ ਆਏ ਹਨ ਜਿਸ ਕਰਕੇ ਸਿਹਤ ਵਿਭਾਗ ਵੱਲੋਂ 2 ਦਿਨ ਲਈ ਸਕੂਲ ਨੂੰ ਬੰਦ ਕਰ ਦਿੱਤਾ ਗਿਆ ਹੈ ਅਤੇ ਹੁਣ ਬੱਚਿਆਂ ਦੀ ਸੈਪਲਿੰਗ ਕੀਤੀ ਜਾਵੇਗੀ ਤਾਂ ਜੋ ਬੱਚਿਆਂ ਨੂੰ ਇਸ ਮਹਾਮਾਰੀ ਤੋਂ ਬਚਾਇਆ ਜਾ ਸਕੇ |
ਇਹ ਵੀ ਪੜ੍ਹੋ: ਅਕਾਲੀ ਵਿਧਾਇਕ ਹਰਿੰਦਰਪਾਲ ਚੰਦੂਮਾਜਰਾ ਨੇ ਰਾਜਪੁਰਾ ਹਸਪਤਾਲ ਨੂੰ ਵੱਡੀ ਰਾਸ਼ੀ ਦੇਣ ‘ਤੇ ਚੁੱਕੇ ਸਵਾਲ
ਇਸੇ ਤਰ੍ਹਾਂ ਹੀ ਜ਼ਿਲ੍ਹਾ ਸੰਗਰੂਰ ’ਚ ਕੋਰੋਨਾ ਦਾ ਕਹਿਰ ਜਾਰੀ ਹੈ। ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਜ਼ਿਲ੍ਹਾ ਸੰਗਰੂਰ ਵਿੱਚ ਅੱਜ ਫ਼ਿਰ 13 ਵਿਅਕਤੀ ਕੋਰੋਨਾ ਪਾਜ਼ੇਟਿਵ ਆਏ ਹਨ ਅਤੇ ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ ਦਿਨੋਂ-ਦਿਨ ਵਧਦਾ ਹੀ ਜਾ ਰਿਹਾ ਹੈ। ਫ਼ਿਰ ਵੀ ਸਾਰੇ ਲੋਕ ਕੋਰੋਨਾ ਨੂੰ ਲੈ ਕੇ ਗੰਭੀਰ ਨਹੀਂ ਜਾਪ ਰਹੇ। ਸਿਹਤ ਵਿਭਾਗ ਵੱਲੋਂ ਜਾਣਕਾਰੀ ਅਨੁਸਾਰ ਜ਼ਿਲ੍ਹੇ ਵਿੱਚ ਬੀਤੇ ਦਿਨ ਲਏ ਗਏ ਟੈਸਟਾਂ ਵਿੱਚੋਂ ਸਿਹਤ ਬਲਾਕ ਮਾਲੇਰਕੋਟਲਾ ਵਿੱਚ 5, ਅਤੇ ਸਿਹਤ ਬਲਾਕ ਧੂਰੀ ਵਿੱਚ 1,ਭਵਾਨੀਗੜ੍ਹ ’ਚ 2, ਅਮਰਗੜ੍ਹ ਵਿੱਚ 2, ਅਹਿਮਦਗੜ੍ਹ ਵਿੱਚ 1, ਕੌਹਰੀਆਂ ਵਿੱਚ 1, ਅਤੇ ਸਿਹਤ ਬਲਾਕ ਸੰਗਰੂਰ ਵਿੱਚ 1 ਕੇਸ ਪਾਜ਼ੇਟਿਵ ਆਏ ਹਨ। ਜ਼ਿਲ੍ਹੇ ਵਿੱਚ ਹੁਣ ਤੱਕ ਕੁੱਲ 4731 ਕੇਸ ਹਨ। ਅੱਜ ਜ਼ਿਲ੍ਹੇ ਦੇ ਸਾਰੇ ਬਲਾਕਾਂ ਦੀਆਂ ਰਿਪੋਰਟਾਂ ਨੈਗਟਿਵ ਆਈਆਂ ਹਨ।
ਇਹ ਵੀ ਪੜ੍ਹੋ: ਮਨੀ ਲਾਂਡਰਿੰਗ ਮਾਮਲੇ ‘ਚ ‘ਸੁਖਪਾਲ ਖਹਿਰਾ’ ਦੇ ਘਰ ED ਵੱਲੋਂ ਛਾਪੇਮਾਰੀ