Mumbai Boat Accident : ਮੁੰਬਈ ’ਚ ਵਾਪਰਿਆ ਦਿਲ ਦਹਿਲਾਉਣ ਵਾਲਾ ਹਾਦਸਾ, ਸਮੁੰਦਰ ’ਚ ਪਲਟੀ ਯਾਤਰੀਆਂ ਨਾਲ ਭਰੀ ਕਿਸ਼ਤੀ; 2 ਦੀ ਮੌਤ
Mumbai Boat Accident : ਦੇਸ਼ ਦੀ ਆਰਥਿਕ ਰਾਜਧਾਨੀ ਮੁੰਬਈ ਤੋਂ ਇੱਕ ਦਿਲ ਦਹਿਲਾ ਦੇਣ ਵਾਲੇ ਹਾਦਸੇ ਦੀ ਖਬਰ ਸਾਹਮਣੇ ਆਈ ਹੈ। ਮੁੰਬਈ 'ਚ ਸਥਿਤ ਮਸ਼ਹੂਰ ਗੇਟਵੇ ਆਫ ਇੰਡੀਆ ਨੇੜੇ ਸਮੁੰਦਰ 'ਚ ਯਾਤਰੀਆਂ ਨਾਲ ਭਰੀ ਕਿਸ਼ਤੀ ਪਲਟ ਗਈ। ਪੁਲਿਸ ਨੇ ਵੀ ਇਸ ਘਟਨਾ ਦੀ ਜਾਣਕਾਰੀ ਸਾਂਝੀ ਕੀਤੀ ਹੈ।
ਪੁਲਿਸ ਨੇ ਕਿਹਾ ਹੈ ਕਿ ਯਾਤਰੀਆਂ ਨਾਲ ਭਰੀ ਕਿਸ਼ਤੀ ਸਮੁੰਦਰ ਵਿੱਚ ਪਲਟ ਗਈ ਹੈ। ਪੁਲਿਸ ਨੇ ਕਿਹਾ ਹੈ ਕਿ ਕਿਸ਼ਤੀ ’ਚ ਕਰੀਬ 80 ਲੋਕ ਸਵਾਰ ਸੀ। ਇਸ ਹਾਦਸੇ 'ਚ ਹੁਣ ਤੱਕ 2 ਵਿਅਕਤੀ ਦੀ ਮੌਤ ਹੋਣ ਦੀ ਖਬਰ ਆ ਰਹੀ ਹੈ। ਜਦਕਿ ਕਈ ਲਾਪਤਾ ਵੀ ਦੱਸੇ ਜਾ ਰਹੇ ਹਨ।
ਹੁਣ ਤੱਕ ਮਿਲੀ ਜਾਣਕਾਰੀ ਮੁਤਾਬਿਕ ਮੁੰਬਈ ਦੇ ਤੱਟ ਤੋਂ ਫੈਰੀ ਹਾਦਸੇ 'ਚ 77 ਲੋਕਾਂ ਨੂੰ ਬਚਾਇਆ ਗਿਆ ਹੈ ਜਦਕਿ ਦੋ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ।
ਇਹ ਵੀ ਪੜ੍ਹੋ : Diljit Dosanjh Chandigarh Concert Controversy : ਹੁਣ ਚੰਡੀਗੜ੍ਹ ਪ੍ਰਸ਼ਾਸਨ ਨੇ ਦਿਲਜੀਤ ਦੋਸਾਂਝ ਦੇ ਚੰਡੀਗੜ੍ਹ ਸ਼ੋਅ ਦੇ ਪ੍ਰਬੰਧਕਾਂ ਨੂੰ ਭੇਜਿਆ ਨੋਟਿਸ, ਕਿਹਾ...
- PTC NEWS