ਨਵੀਂ ਦਿੱਲੀ: ਅਫਗਾਨਿਸਤਾਨ ਦੇ ਕਾਬੁਲ 'ਚ ਮਿਲਟਰੀ ਏਅਰਪੋਰਟ 'ਤੇ ਵੱਡਾ ਧਮਾਕਾ ਹੋਇਆ ਹੈ। ਤਾਲਿਬਾਨ ਦੇ ਗ੍ਰਹਿ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਕਿ ਕਾਬੁਲ ਫੌਜੀ ਹਵਾਈ ਅੱਡੇ 'ਤੇ ਐਤਵਾਰ ਨੂੰ ਹੋਏ ਧਮਾਕੇ 'ਚ ਘੱਟੋ-ਘੱਟ 10 ਲੋਕ ਮਾਰੇ ਗਏ ਅਤੇ 8 ਹੋਰ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ।ਤਾਲਿਬਾਨ ਦੇ ਗ੍ਰਹਿ ਮੰਤਰਾਲੇ ਦੇ ਬੁਲਾਰੇ ਅਬਦੁਲ ਨਫੀ ਟਕੂਰ ਨੇ ਕਿਹਾ ਕਿ ਕਾਬੁਲ ਵਿੱਚ ਮਿਲਟਰੀ ਹਵਾਈ ਅੱਡੇ ਦੇ ਮੁੱਖ ਗੇਟ ਨੇੜੇ ਹੋਏ ਧਮਾਕੇ ਵਿੱਚ ਲੋਕ ਜ਼ਖਮੀ ਹੋ ਗਏ। ਅਜੇ ਤੱਕ ਕਿਸੇ ਨੇ ਵੀ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਮੀਡੀਆ ਰਿਪੋਰਟਸ ਮੁਤਾਬਕ ਇਸ ਤੋਂ ਪਹਿਲਾਂ ਬੁੱਧਵਾਰ ਨੂੰ ਉੱਤਰੀ ਤਖਾਰ ਸੂਬੇ ਦੀ ਰਾਜਧਾਨੀ ਤਾਲੁਗਨ ਸ਼ਹਿਰ 'ਚ ਧਮਾਕਾ ਹੋਇਆ ਸੀ।ਇਸ ਘਟਨਾ ਵਿਚ ਚਾਰ ਲੋਕ ਜ਼ਖਮੀ ਹੋ ਗਏ। ਹੁਣ ਤਿੰਨ ਦਿਨਾਂ ਬਾਅਦ ਮੁੜ ਧਮਾਕੇ ਕਾਰਨ 10 ਲੋਕਾਂ ਦੀ ਮੌਤ ਹੋ ਗਈ ਹੈ। ਤਾਲਿਬਾਨ ਦੇ ਸੁਰੱਖਿਆ ਕਮਾਂਡਰ ਅਬਦੁਲ ਮੁਬੀਨ ਸਫੀ ਨੇ ਧਮਾਕੇ ਦੀ ਪੁਸ਼ਟੀ ਕੀਤੀ ਅਤੇ ਕਿਹਾ ਕਿ ਬੰਬ ਸਥਾਨਕ ਪ੍ਰਸ਼ਾਸਨਿਕ ਸਟਾਫ ਦੇ ਡੈਸਕ ਦੇ ਹੇਠਾਂ ਰੱਖਿਆ ਗਿਆ ਸੀ। ਇਸ ਧਮਾਕੇ ਵਿੱਚ 10 ਲੋਕਾਂ ਦੀ ਮੌਤ ਹੋ ਗਈ ਹੈ।