ਫ਼ਰੀਦਕੋਟ: ਪੰਜਾਬ ਦੀਆਂ ਜੇਲ੍ਹਾਂ ਵਿਚੋਂ ਮੋਬਾਈਲ ਮਿਲਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਹੀ ਹੈ। ਕੇਂਦਰੀ ਜੇਲ੍ਹ ਫਰੀਦਕੋਟ ਵਿਚੋਂ 10 ਮੋਬਾਈਲ ਬਰਾਮਦ ਕੀਤੇ ਗਏ ਹਨ। ਇਸ ਤੋਂ ਇਲਾਵਾ 5 ਸਿਮ, ਬੈਟਰੀ, ਡਾਟਾ ਕੇਬਲ, ਹੀਟਰ ਸਪਰਿੰਗ, ਬੀੜੀ ਸਿਗਰਟ ਅਤੇ ਕੁਝ ਨਸ਼ੀਲਾ ਪਦਾਰਥ ਬਰਾਮ ਕੀਤੇ ਗਏ ਹਨ।ਓਧਰ ਪੁਲਿਸ ਦਾ ਕਹਿਣਾ ਹੈ ਕਿ ਮਾਮਲਾ ਦਰਜ ਕਰ ਲਿਆ ਅਤੇ ਅਗਲੀ ਕਾਰਵਾਈ ਸ਼ੁਰੂ ਕੀਤੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਜੇਲ੍ਹ ਮੁਲਾਜ਼ਮਾਂ ਵੱਲੋਂ ਸਮੇਂ-ਸਮੇਂ ਉੱਤੇ ਚੈਕਿੰਗ ਕੀਤੀ ਜਾਂਦੀ ਹੈ ਅਤੇ ਮੋਬਾਈਲ ਫੋਨ ਅਤੇ ਹੋਰ ਪਦਾਰਥ ਬਰਾਮਦ ਕੀਤੇ ਹਨ।ਡੀਐਸਪੀ ਫ਼ਰੀਦਕੋਟ ਜਸਮੀਤ ਸਿੰਘ ਨੇ ਦੱਸਿਆ ਕਿ ਜੇਲ੍ਹ ਪ੍ਰਸ਼ਾਸਨ ਵੱਲੋਂ ਮਿਲੇ ਸ਼ਕਾਇਤ ਪੱਤਰ ਦੇ ਅਧਾਰ ਉੱਤੇ 4 ਹਵਾਲਤੀਆਂ ਅਤੇ ਕੁਝ ਅਣਪਛਾਤੇ ਲੋਕਾਂ ਦੇ 3 ਮੁੱਕਦਮੇ ਦਰਜ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜੇਲ੍ਹ ਪ੍ਰਸ਼ਾਸਨ ਨੇ ਆਪਣੀ ਲਿਖਤ ਸ਼ਿਕਾਇਤ ਵਿੱਚ ਦੱਸਿਆ ਕਿ ਜੇਲ੍ਹ ਵਿਚ ਬੈਰਕਾਂ ਦੀ ਚੈਕਿੰਗ ਦੌਰਾਨ 4 ਹਵਾਲਤੀਆਂ ਤੋਂ 4 ਮੋਬਾਇਲ ਫੋਨ, 5 ਸਿੱਮ ਕਾਰਡ ਅਤੇ ਕੁਝ ਨਸ਼ੀਲੇ ਪਦਾਰਥ ਬੈਰਕਾਂ ਵਿਚੋਂ ਬਰਾਮਦ ਹੋਏ ਹਨ, ਜਦਕਿ 6 ਮੋਬਾਇਲ ਫੋਨ ਅਤੇ ਹੋਰ ਪਾਬੰਦੀਸ਼ੁਧਾ ਸਮੱਗਰੀ ਜੇਲ੍ਹ ਦੀ ਕੰਧ ਉਪਰ ਥਰੋ ਕਰ ਕੇ ਸੁੱਟੇ ਗਏ ਪੈਕਟ ਵਿਚੋਂ ਬਰਾਮਦ ਹੋਈ ਹੈ।