Jalandhar: ਸਕੂਲ ਜਾ ਰਹੇ 10 ਸਾਲਾਂ ਮਾਸੂਮ ਨੂੰ ਟਰੱਕ ਨੇ ਦਰੜਿਆ; ਹੋਈ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Jalandhar Road Accident: ਪੰਜਾਬ ’ਚ ਲਗਾਤਾਰ ਸੜਕੀ ਹਾਦਸੇ ਵਾਪਰ ਰਹੇ ਹਨ। ਇਸੇ ਤਰ੍ਹਾਂ ਦਾ ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ ਸਕੂਲ ਜਾ ਰਹੇ ਵਿਦਿਆਰਥੀ ਨੂੰ ਟਰੱਕ ਚਾਲਕ ਨੇ ਕੁਚਲ ਦਿੱਤਾ ਜਿਸ ਕਾਰਨ ਬੱਚੇ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਿਕ ਇਹ ਘਟਨਾ ਜਲੰਧਰ ਦੇ ਕਾਲਾ ਸੰਘਿਆਂ ਦੇ ਨੇੜੇ ਪੈਂਦੇ ਕੋਟ ਸਦੀਕ ਦੀ ਦੱਸੀ ਜਾ ਰਹੀ ਹੈ।
ਦੱਸ ਦਈਏ ਕਿ ਹਾਦਸੇ ਨੂੰ ਅੰਜਾਮ ਦੇਣ ਮਗਰੋਂ ਟਰੱਕ ਚਾਲਕ ਫਰਾਰ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ ਪਰ ਉਸ ਨੂੰ ਮੌਕੇ ’ਤੇ ਮੌਜੂਦ ਲੋਕਾਂ ਨੇ ਕਾਬੂ ਕਰ ਲਿਆ। ਇਸ ਦੌਰਾਨ ਲੋਕਾਂ ਨੇ ਦੱਸਿਆ ਕਿ ਟਰੱਕ ਦੀ ਰਫਤਾਰ ਕਾਫੀ ਤੇਜ਼ ਸੀ। ਜਿਸ ਕਾਰਨ ਬੱਚਾ ਟਰੱਕ ਦੀ ਚਪੇਟ ’ਚ ਆ ਗਿਆ ਅਤੇ ਉਸਦੀ ਮੌਤ ਹੋ ਗਈ।
ਹਾਦਸੇ ਦਾ ਸ਼ਿਕਾਰ ਹੋਏ ਬੱਚੇ ਦੀ ਉਮਰ ਅੱਠ ਤੋਂ 10 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ। ਫਿਲਹਾਲ ਮੌਕੇ ’ਤੇ ਪਹੁੰਚੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੂਜੇ ਪਾਸੇ ਜਿਵੇਂ ਹੀ ਪਰਿਵਾਰ ਨੂੰ ਇਸ ਹਾਦਸੇ ਦਾ ਪਤਾ ਲੱਗਿਆ ਤਾਂ ਉਨ੍ਹਾਂ ਦਾ ਰੋ ਰੋ ਬੁਰਾ ਹਾਲ ਹੋਇਆ ਪਿਆ ਹੈ।
ਇਹ ਵੀ ਪੜ੍ਹੋ: Ebrahim Raisi: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਈਸੀ ਅਤੇ ਵਿਦੇਸ਼ ਮੰਤਰੀ ਦੀ ਹੈਲੀਕਾਪਟਰ ਹਾਦਸੇ 'ਚ ਮੌਤ
- PTC NEWS