1984 ਸਿੱਖ ਨਸਲਕੁਸ਼ੀ ਮਾਮਲਾ: ਦਿੱਲੀ ਦੀ ਅਦਾਲਤ ਨੇ ਜਗਦੀਸ਼ ਟਾਈਟਲਰ ਨੂੰ ਦਿੱਤੀ ਅਗਾਊਂ ਜ਼ਮਾਨਤ
ਪੀਟੀਸੀ ਵੈੱਬ ਡੈਸਕ: ਦਿੱਲੀ ਰੌਜ਼ ਐਵੇਨਿਊ ਅਦਾਲਤ ਨੇ ਸ਼ੁੱਕਰਵਾਰ ਨੂੰ 1984 ਦੇ ਸਿੱਖ ਨਸਲਕੁਸ਼ੀ ਦੇ ਇੱਕ ਕੇਸ ਵਿੱਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਇਹ ਮਾਮਲਾ 1 ਨਵੰਬਰ 1984 ਨੂੰ ਨਵੀਂ ਦਿੱਲੀ ਦੇ ਪੁਲ ਬੰਗਸ਼ ਇਲਾਕੇ ਵਿੱਚ ਤਿੰਨ ਸਿੱਖਾਂ - ਠਾਕੁਰ ਸਿੰਘ, ਬਾਦਲ ਸਿੰਘ ਅਤੇ ਗੁਰੂ ਚਰਨ ਸਿੰਘ - ਦੀ ਮੌਤ ਅਤੇ ਇੱਕ ਗੁਰਦੁਆਰੇ ਨੂੰ ਅੱਗ ਲਾਉਣ ਨਾਲ ਸਬੰਧਤ ਹੈ।
ਸੀ.ਬੀ.ਆਈ ਨੇ 20 ਮਈ ਨੂੰ ਜਗਦੀਸ਼ ਟਾਈਟਲਰ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਸੀ। ਏ.ਸੀ.ਐਮ.ਐਮ ਅਦਾਲਤ ਨੇ ਇਸ ਦਾ ਨੋਟਿਸ ਲੈਂਦਿਆਂ ਟਾਈਟਲਰ ਨੂੰ ਤਲਬ ਕੀਤਾ ਸੀ। 1984 ਦੇ ਸਿੱਖ ਨਸਲਕੁਸ਼ੀ ਦੇ ਇੱਕ ਮਾਮਲੇ 'ਚ ਪੁਲ ਬੰਗਸ਼ ਇਲਾਕੇ 'ਚ ਹੋਏ ਕਤਲਾਂ ਦੇ ਮਾਮਲੇ 'ਚ ਕਾਂਗਰਸ ਨੇਤਾ ਜਗਦੀਸ਼ ਟਾਈਟਲਰ ਦੀ ਅਗਾਊਂ ਜ਼ਮਾਨਤ 'ਤੇ ਬੁੱਧਵਾਰ ਨੂੰ ਰੌਜ਼ ਐਵੇਨਿਊ ਕੋਰਟ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ।
ਵਿਸ਼ੇਸ਼ ਜੱਜ ਵਿਕਾਸ ਢੁੱਲ ਨੇ ਸਾਰੀਆਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਰਾਖਵਾਂ ਰੱਖ ਲਿਆ ਸੀ ਅਤੇ ਹੁਕਮ ਸੁਣਾਉਣ ਲਈ 4 ਅਗਸਤ ਦੀ ਤਰੀਕ ਤੈਅ ਕੀਤੀ ਸੀ। ਜ਼ਿਕਰਯੋਗ ਹੈ ਕਿ ਨਾਨਾਵਤੀ ਕਮਿਸ਼ਨ ਦੀ ਰਿਪੋਰਟ ਤੋਂ ਬਾਅਦ ਸੀ.ਬੀ.ਆਈ ਨੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਸੀ। ਦਿੱਲੀ ਪੁਲਿਸ ਨੇ ਦੋ ਵਾਰ ਅਤੇ ਸੀ.ਬੀ.ਆਈ ਨੇ ਇੱਕ ਵਾਰ ਕਿਹਾ ਕਿ ਟਾਈਟਲਰ ਖ਼ਿਲਾਫ਼ ਕੁਝ ਨਹੀਂ ਮਿਲਿਆ ਅਤੇ ਸੀ.ਬੀ.ਆਈ ਨੇ ਇਸ ਮਾਮਲੇ ਵਿੱਚ ਕਲੋਜ਼ਰ ਰਿਪੋਰਟ ਵੀ ਦਾਇਰ ਕੀਤੀ ਸੀ।
ਇਹ ਵੀ ਪੜ੍ਹੋ: ASI ਸਰਵੇਖਣ ਨੂੰ ਚੁਣੌਤੀ ਦੇਣ ਵਾਲੀ ਮਸਜਿਦ ਕਮੇਟੀ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
ਟਾਈਟਲਰ ਦੇ ਵਕੀਲ ਨੇ ਇਹ ਵੀ ਕਿਹਾ ਕਿ ਸੀ.ਬੀ.ਆਈ ਨੇ ਇਸ ਕੇਸ ਵਿੱਚ ਕਈ ਵਾਰ ਕਲੋਜ਼ਰ ਰਿਪੋਰਟ ਦਾਇਰ ਕੀਤੀ ਅਤੇ ਵਿਰੋਧ ਪਟੀਸ਼ਨ ਦਾ ਵੀ ਵਿਰੋਧਤਾ ਕੀਤੀ। ਉਨ੍ਹਾਂ ਕਿਹਾ ਕਿ ਸੀ.ਬੀ.ਆਈ ਨੇ 2007 ਅਤੇ 2014 ਵਿੱਚ ਚਾਰਜਸ਼ੀਟ ਦਾਇਰ ਕਰਕੇ ਕਲੀਨ ਚਿੱਟ ਦਿੱਤੀ ਸੀ।
ਸੀ.ਬੀ.ਆਈ ਨੇ 20 ਮਈ ਨੂੰ ਜਗਦੀਸ਼ ਟਾਈਟਲਰ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਸੀ। 1984 ਦੇ ਸਿੱਖ ਨਸਲਕੁਸ਼ੀ ਦੇ ਆਲੇ-ਦੁਆਲੇ ਵਾਪਰੀਆਂ ਘਟਨਾਵਾਂ ਦੀ ਜਾਂਚ ਲਈ ਸਰਕਾਰ ਵੱਲੋਂ ਸਾਲ 2000 ਵਿੱਚ ਜਸਟਿਸ ਨਾਨਾਵਤੀ ਜਾਂਚ ਕਮਿਸ਼ਨ ਦੀ ਸਥਾਪਨਾ ਕੀਤੀ ਗਈ ਸੀ। ਕਮਿਸ਼ਨ ਦੀ ਰਿਪੋਰਟ 'ਤੇ ਵਿਚਾਰ ਕਰਨ ਤੋਂ ਬਾਅਦ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ ਸੀ.ਬੀ.ਆਈ ਨੂੰ ਕਾਂਗਰਸੀ ਨੇਤਾਵਾਂ ਅਤੇ ਹੋਰਾਂ ਵਿਰੁੱਧ ਕੇਸ ਦੀ ਜਾਂਚ ਕਰਨ ਦੇ ਨਿਰਦੇਸ਼ ਜਾਰੀ ਕੀਤੇ ਸਨ।
ਸੀ.ਬੀ.ਆਈ. ਦੀ ਜਾਂਚ ਦੌਰਾਨ ਰਿਕਾਰਡ 'ਤੇ ਸਬੂਤ ਮਿਲੇ ਹਨ ਕਿ 1 ਨਵੰਬਰ 1984 ਨੂੰ 'ਕਥਿਤ ਦੋਸ਼ੀਆਂ' ਨੇ ਆਜ਼ਾਦ ਮਾਰਕਿਟ, ਦਿੱਲੀ ਵਿਖੇ ਗੁਰਦੁਆਰਾ ਪੁਲ ਬੰਗਸ਼ ਵਿਖੇ ਇਕੱਠੀ ਹੋਈ ਭੀੜ ਨੂੰ ਕਥਿਤ ਤੌਰ 'ਤੇ ਭੜਕਾਇਆ ਅਤੇ ਉਕਸਾਇਆ। ਜਿਸ ਦੇ ਨਤੀਜੇ ਵਜੋਂ ਗੁਰਦੁਆਰਾ ਪੁਲ ਬੰਗਸ਼ ਅਤੇ ਗੁਰਦੁਆਰਾ ਸਾਹਿਬ ਵਿੱਚ ਅੱਗਜ਼ਨੀ ਅਤੇ ਆਲੇ-ਦੁਆਲੇ ਦੀਆਂ ਦੁਕਾਨਾਂ ਨੂੰ ਸਾੜਨ ਅਤੇ ਲੁੱਟਣ ਤੋਂ ਇਲਾਵਾ ਭੀੜ ਦੁਆਰਾ ਤਿੰਨ ਸਿੱਖ ਵਿਅਕਤੀਆਂ ਦੀ ਹੱਤਿਆ ਕਰ ਦਿੱਤੀ ਗਈ ਸੀ।
ਇਹ ਵੀ ਪੜ੍ਹੋ: ਪੰਜਾਬੀ ਗਾਇਕ ਸੁਰਿੰਦਰ ਛਿੰਦਾ ਦੇ ਭੋਗ 'ਤੇ ਸਿਆਸੀ ਅਤੇ ਸੰਗੀਤ ਜਗਤ ਦੀਆਂ ਪ੍ਰਮੁੱਖ ਹਸਤੀਆਂ ਹੋਈਆਂ ਸ਼ਾਮਲ
- With inputs from agencies