ਬਠਿੰਡਾ: ਬਠਿੰਡਾ ਦੇ ਤਲਵੰਡੀ ਸਾਬੋ ਦੇ ਦੁਕਾਨਦਾਰਾਂ ਤੋ ਖੋਹ ਕਰਨ ਅਤੇ ਫ਼ਿਰੌਤੀਆਂ ਮੰਗਣ ਦੇ ਮਾਮਲੇ ਵਿੱਚ ਪੁਲਿਸ ਨੇ ਅੱਜ ਤਿੰਨ ਮੁਲਜ਼ਮਾਂ ਲਈ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ 2 ਮੁਲਜ਼ਮਾਂ ਨੂੰ ਕਾਬੂ ਕਰ ਲਿਆ ਅਤੇ ਤੀਜੇ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।ਇਸ ਬਾਰੇ ਡੀਐੱਸਪੀ ਬੂਟਾ ਸਿੰਘ ਨੇ ਦੱਸਿਆ ਕਿ ਰੱਖਾ ਰਾਮ ਪੁੱਤਰ ਬ੍ਰਿਜ ਲਾਲ ਨੇ ਸ਼ਿਕਾਈਤ ਕੀਤੀ ਸੀ ਕਿ ਰਾਜਦੀਪ ਸਿੰਘ ਦੇ ਨਾਲ ਦੋ ਹੋਰ ਨੌਜਵਾਨਾਂ ਨੇ ਉਹਨਾਂ ਦੀ ਦੁਕਾਨ ਵਿੱਚ ਦਾਖਲ ਹੋ ਕੇ 10 ਹਜ਼ਾਰ ਰੁਪਏ ਦੀ ਮੰਗ ਕੀਤੀ। ਜਿਸ 'ਤੇ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਪੀੜਤ ਰੱਖਾ ਰਾਮ ਦੇ ਬਿਆਨ ਉੱਤੇ ਰਾਜਦੀਪ ਸਿੰਘ ਵਾਸੀ ਤਲਵੰਡੀ ਸਾਬੋ ਅਤੇ ਦੋ ਨਾਮਾਲੂਮ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ।ਡੀਐੱਸਪੀ ਨੇ ਦੱਸਿਆ ਕਿ ਪੁਲਿਸ ਪਾਰਟੀ ਵੱਲੋਂ ਕਥਿਤ ਆਰੋਪੀਆਂ ਦੀ ਭਾਲ ਸੁਰੂ ਕੀਤੀ ਤਾਂ ਪੁਲਿਸ ਪਾਰਟੀ ਨੇ ਮੁੱਖ ਆਰੋਪੀ ਰਾਜਦੀਪ ਸਿੰਘ ਅਤੇ ਧਰਮਪ੍ਰੀਤ ਸਿੰਘ ਉਰਫ ਧਾਮੀ ਵਾਸੀ ਮਲਕਾਣਾ ਨੂੰ ਕਾਬੂ ਕਰ ਲਿਆ। ਪੁਲਿਸ ਦਾ ਕਹਿਣਾ ਹੈ ਕਿ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਤੋਂ ਤੇਜ਼ਧਾਰ ਹਥਿਆਰ ਬਰਾਮਦ ਕੀਤੇ ਹਨ।