Dr. Amdebekar statue case : ਡਾ. ਅੰਬੇਦਕਰ ਦੇ ਬੁੱਤ 'ਤੇ ਖਾਲਿਸਤਾਨੀ ਨਾਅਰਾ ਲਿਖਣ ਵਾਲੇ 2 ਗ੍ਰਿਫ਼ਤਾਰ, ਵਿਦੇਸ਼ੀ ਫੰਡਿੰਗ ਨੂੰ ਲੈ ਕੇ ਵੱਡੇ ਖੁਲਾਸੇ
Khalistani slogans on Amdebekar statue case : ਫਿਲੌਰ ਦੇ ਪਿੰਡ ਨੰਗਲ 'ਚ ਸ਼ਰਾਰਤੀ ਅਨਸਰਾਂ ਵਲੋਂ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ 'ਤੇ ਲਗਾਏ ਗਏ ਸ਼ੀਸ਼ੇ 'ਤੇ ਅਪਮਾਨਜਨਕ ਸ਼ਬਦ ਲਿਖਣ ਦੇ ਮਾਮਲੇ 'ਚ ਕਾਰਵਾਈ ਕਰਦੇ ਹੋਏ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਡੀਆਈਜੀ ਨਵੀਨ ਸਿੰਗਲਾ ਨੇ ਦੱਸਿਆ ਕਿ 31 ਮਾਰਚ ਨੂੰ ਪਿੰਡ ਨੰਗਲ ਵਿੱਚ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਬਾਬਾ ਸਾਹਿਬ ਦੇ ਬੁੱਤ ’ਤੇ ਅਪਸ਼ਬਦ ਲਿਖ ਕੇ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਇਸ ਸਬੰਧੀ ਥਾਣਾ ਫਿਲੌਰ ਵਿਖੇ ਮੁਕੱਦਮਾ ਨੰਬਰ 85 ਮਿਤੀ 31.03.2025 ਧਾਰਾ 299, 113 ਬੀ.ਐਨ.ਐਸ. ਤਹਿਤ ਦਰਜ ਕੀਤਾ ਗਿਆ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਸੁਖਬੀਰ ਸਿੰਘ ਉਰਫ ਰਾਜਨ ਪੁੱਤਰ ਨਰਿੰਦਰ ਸਿੰਘ ਅਤੇ ਅਵਤਾਰ ਸਿੰਘ ਉਰਫ ਤਾਰੀ ਪੁੱਤਰ ਪ੍ਰੇਮ ਸਿੰਘ ਵਾਸੀ ਨੂਰਪੁਰ ਚੱਠਾ, ਥਾਣਾ ਸਦਰ ਨਕੋਦਰ, ਜ਼ਿਲਾ ਜਲੰਧਰ ਵਜੋਂ ਹੋਈ ਹੈ।
ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ ਵਾਰਦਾਤ ਵਿੱਚ ਵਰਤਿਆ ਗਿਆ ਇੱਕ ਮੋਟਰਸਾਈਕਲ ਅਤੇ 4 ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ। ਫੜੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਇਨ੍ਹਾਂ ਮੁਲਜ਼ਮਾਂ ਦੇ ਵਿਦੇਸ਼ ਵਿੱਚ ਰਹਿੰਦੇ ਕੁਝ ਸਮਾਜ ਵਿਰੋਧੀ ਅਨਸਰਾਂ ਨਾਲ ਸਬੰਧ ਸਨ ਅਤੇ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦੇ ਕੇ ਪੰਜਾਬ ਦਾ ਮਾਹੌਲ ਖਰਾਬ ਕਰਨ ਲਈ ਵਿਦੇਸ਼ਾਂ ਤੋਂ ਫੰਡ ਪ੍ਰਾਪਤ ਕਰ ਰਹੇ ਸਨ।
ਫੜੇ ਗਏ ਮੁਲਜ਼ਮਾਂ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ ਸਮਾਜ ਵਿੱਚ ਅਸ਼ਾਂਤੀ ਅਤੇ ਡਰ ਦਾ ਮਾਹੌਲ ਪੈਦਾ ਕਰਨ ਲਈ ਹੇਠ ਲਿਖੀਆਂ ਥਾਵਾਂ ’ਤੇ ਗੈਰਕਾਨੂੰਨੀ ਗਤੀਵਿਧੀਆਂ ਨੂੰ ਅੰਜਾਮ ਦਿੰਦੇ ਸਨ। ਮੁਲਜ਼ਮਾਂ ਖ਼ਿਲਾਫ਼ ਥਾਣਾ ਫਿਲੌਰ ਵਿੱਚ ਦਰਜ ਕੀਤੇ ਕੇਸ ਵਿੱਚ ਯੂਏਪੀਏ ਐਕਟ ਦੀਆਂ ਧਾਰਾਵਾਂ 10 ਅਤੇ 13 ਦਰਜ ਕਰਕੇ ਮੁਲਜ਼ਮਾਂ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਕਾਬੂ ਕੀਤੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ, ਤਾਂ ਜੋ ਇਸ ਸਾਜ਼ਿਸ਼ ਦੇ ਪਿੱਛੇ ਨੈੱਟਵਰਕ ਦਾ ਪਤਾ ਲਗਾਉਣ ਲਈ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਸਕੇ।
- PTC NEWS