Sultanpur Lodhi Accident : ਮੋਟਰਸਾਈਕਲਾਂ ਦੀ ਆਹਮੋ-ਸਾਹਮਣੀ ਟੱਕਰ, 2 ਦੀ ਮੌਤ; 3 ਗੰਭੀਰ ਜ਼ਖਮੀ
Kapurthala Accident : ਸੁਲਤਾਨਪੁਰ ਲੋਧੀ ਦੇ ਤਾਸ਼ਪੁਰ ਚੌਂਕ ’ਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਦੌਰਾਨ 2 ਨੌਜਵਾਨਾਂ ਦੀ ਮੌਤ ਦੀ ਹੋ ਗਈ। ਦਰਾਅਸਰ ਸੁਲਤਾਨਪੁਰ ਲੋਧੀ ਦੇ ਡਡਵਿੰਡੀ-ਲੋਹੀਆਂ ਰੋਡ 'ਤੇ ਸ਼ਨੀਵਾਰ ਦੇਰ ਰਾਤ 2 ਤੇਜ਼ ਰਫਤਾਰ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਦੋਵੇਂ ਮੋਟਰਸਾਈਕਲਾਂ 'ਤੇ 5 ਨੌਜਵਾਨ ਸਵਾਰ ਸਨ।
ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਮੋਟਰਸਾਈਕਲ ਬੁਰੀ ਤਰ੍ਹਾਂ ਚਕਨਾਚੂਰ ਹੋ ਗਏ। ਹਾਦਸੇ 'ਚ ਦੋ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦਕਿ 3 ਨੌਜਵਾਨ ਗੰਭੀਰ ਜ਼ਖਮੀ ਹਨ। ਮ੍ਰਿਤਕਾ ਦੀ ਪਛਾਣ ਜੱਸਾ ਅਤੇ ਅਰਸ਼ ਪਿੰਡ ਵਾਸੀ ਵਾੜਾ ਜੋਧ ਸਿੰਘ ਵੱਜੋਂ ਹੋਈ ਹੈ। ਇਨ੍ਹਾਂ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਲਿਆਂਦਾ ਗਿਆ, ਜਿੱਥੋਂ ਇਕ ਨੌਜਵਾਨ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਸ ਨੂੰ ਜਲੰਧਰ ਰੈਫਰ ਕਰ ਦਿੱਤਾ ਗਿਆ। ਦੋ ਜ਼ਖਮੀਆਂ ਨੂੰ ਸਿਵਲ ਹਸਪਤਾਲ ਕਪੂਰਥਲਾ ਰੈਫਰ ਕਰ ਦਿੱਤਾ ਗਿਆ ਹੈ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਦੇਰ ਰਾਤ ਸੂਚਨਾ ਮਿਲੀ ਸੀ ਕਿ ਡਡਵਿੰਡੀ ਨੇੜੇ ਤਾਸ਼ਪੁਰ ਮੋੜ ’ਤੇ ਹਾਦਸਾ ਵਾਪਰ ਗਿਆ ਹੈ। ਉਹ ਤੁਰੰਤ ਪੁਲਿਸ ਫੋਰਸ ਨਾਲ ਮੌਕੇ 'ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਹੀਰੋ ਹਾਂਡਾ ਅਤੇ ਪਲਸਰ ਬਾਈਕ ਦੀ ਟੱਕਰ ਹੋ ਗਈ ਸੀ ਤੇ ਦੋਵਾਂ ਮੋਟਰਸਾਈਕਲਾਂ 'ਤੇ 5 ਨੌਜਵਾਨ ਸਨ। ਇਸ ਹਾਦਸੇ ਵਿੱਚ 2 ਨੌਜਵਾਨਾਂ ਦੀ ਮੌਤ ਹੋ ਗਈ ਹੈ। ਜਦਕਿ ਤਿੰਨ ਗੰਭੀਰ ਜ਼ਖਮੀ ਹੋ ਗਏ ਹਨ।
ਇਹ ਵੀ ਪੜ੍ਹੋ : Mumbai Fire News : ਮੁੰਬਈ 'ਚ ਇੱਕ ਘਰ ਨੂੰ ਲੱਗੀ ਭਿਆਨਕ ਅੱਗ, ਇੱਕ ਹੀ ਪਰਿਵਾਰ ਦੇ 7 ਜੀਆਂ ਦੀ ਮੌਤ
- PTC NEWS