ਮਾਨਸਾ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਅੱਜ ਨਵੇਂ ਸਾਲ 2023 ਦੀਆਂ ਵਧਾਈਆ ਦਿੱਤੀਆ। ਇਸ ਮੌਕੇ ਉਨ੍ਹਾਂ ਨੇ ਸਿੱਧੂ ਮੂਸੇਵਾਲਾ ਨੂੰ ਯਾਦ ਕਰਦੇ ਹੋਏ ਕਿਹਾ ਹੈ ਕਿ 2022 ਨੇ ਸਾਡਾ ਪੁੱਤ ਸਾਥੋ ਖੋਹ ਲਿਆ ਜਿਹੜਾ ਅਸੀਂ ਆਖਰੀ ਸਾਹ ਤੱਕ ਸਾਡੇ ਨਾਲ ਸਾਨੂੰ ਯਾਦ ਰਹੇਗਾ ਅਸੀਂ ਨਹੀਂ ਭੁੱਲ ਸਕਦੇ।ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਦਾ ਕਹਿਣਾ ਹੈ ਕਿ ਮੇਰੇ ਪੁੱਤ ਦੀ ਮੌਤ ਨੂੰ 7 ਮਹੀਨੇ ਤੋਂ ਜਿਆਦਾ ਸਮਾਂ ਬੀਤ ਗਿਆ ਹੈ ਪਰ ਹੁਣ ਤੱਕ ਕੋਈ ਇਨਸਾਫ਼ ਨਹੀਂ ਮਿਲਿਆ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਤੋਂ ਇਨਸਾਫ਼ ਦੀ ਮੰਗ ਕਰਦੇ ਹਾਂ।ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਵਿੱਚ ਮਾਂਵਾ ਦੇ ਪੁੱਤ ਮਰਦੇ ਰਹਿਣਗੇ ਪਰ ਕੋਈ ਇਨਸਾਫ਼ ਨਹੀਂ ਮਿਲੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਡੀਜੀਪੀ ਤੋਂ ਇਨਸਾਫ਼ ਦੀ ਗੁਹਾਰ ਲਗਾਉਦੇ ਹਾਂ ਕਿ ਕਾਤਲਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲੇ।ਮਾਤਾ ਚਰਨ ਕੌਰ ਨੇ ਸਾਰਿਆ ਨੂੰ ਨਵੇਂ ਸਾਲ ਦੀ ਮੁਬਾਰਕਬਾਦ ਦਿੰਦੇ ਹੋਏ ਕਿਹਾ ਹੈ ਕਿ ਪੰਜਾਬ ਵਿੱਚ ਅਮਨ ਸ਼ਾਂਤੀ ਲਈ ਅਰਦਾਸ ਕੀਤੀ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਲੋਕਾਂ ਨੂੰ ਅਪੀਲ ਕਰਦੇ ਹਾਂ ਕਿ ਸਿੱਧੂ ਮੂਸੇਵਾਲਾ ਦੀ ਹਵੇਲੀ ਵਿੱਚ ਰੱਖੇ ਇਨਸਾਫ਼ ਰਜਿਸਟਰ ਵਿੱਚ ਸਾਈਨ ਕਰੋ।